ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾਂ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਜਿਲ੍ਹਾਂ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜਿਨ੍ਹਾਂ ਯੁਵਕਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਉਹਨ੍ਹਾਂ ਨੂੰ ਫਿਜੀਕਲ ਟੈਸਟ ਦੀ ਤਿਆਰੀ ਮੁਫਤ ਕਰਵਾਈ ਜਾਵੇਗੀ ਅਤੇ ਉਕਤ ਜਿਲਿਆਂ ਦੇ ਯੁਵਕਾਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਦੀ ਤਿਆਰੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੁਫਤ ਕਰਵਾਈ ਜਾਵੇਗੀ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ਭਰਤੀ ਹੋਣ ਦੇ ਚਾਹਵਾਨ ਯੁਵਕ ਮਿਤੀ 21 ਜੂਨ 2024 ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ ਸਹੀ 09:00 ਵਜੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਆ ਕੇ ਦਸਤਾਵੇਜ ਜਿਵੇ ਕਿ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਗਨੀਵੀਰ ਐਡਮਿਟ ਕਾਰਡ ਦੀ ਫੋਟੋ ਕਾਪੀ , ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਲਈ ਕੀਤਾ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ , ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ , 02 ਤਾਜਾ ਪਾਸਪੋਰਟ ਸਾਈਜ ਫੋਟੋ ਲੈ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 93167-13000 ਅਤੇ 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Agniveer-2024-punjab-police-2024-recruitment-news-government-job-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)