ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਦੇ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ । ਫਾਜਿਲਕਾ, ਫਿਰੋਜ਼ਪੁਰ, ਮੁਕਤਸਰ ਅਤੇ ਫਰੀਦਕੋਟ ਜਿਲ੍ਹਿਆਂ ਦੇ ਯੁਵਕਾਂ ਲਈ ਫਿਜੀਕਲ ਟੈਸਟ ਦੀ ਟ੍ਰੇਨਿੰਗ 1 ਜੁਲਾਈ 2024 ਤੋ ਸ਼ੁਰੂ ਹੋ ਚੁੱਕੀ ਹੈ । ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹਿਆਂ ਦੇ ਸਾਰੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਯੁਵਕ ਵਿਜੀਕਲ ਦੀ ਤਿਆਰੀ ਲਈ ਸਵੇਰੇ 08 ਵਜੇ ਤੋਂ 11:30 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਯੁਵਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਫਿਰੋਜਪੁਰ ਵਿਖੇ ਨਹੀਂ ਹੋ ਰਹੀ । ਇਹ ਭਰਤੀ ਇਸ ਵਾਰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ ਹੋ ਰਹੀ ਹੈ । ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਕਰਨ । ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਨੇ ਦੱਸਿਆ ਕਿ ਇਸ ਭਰਤੀ ਲਈ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 88728-02046 ਅਤੇ 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।
C-Point-Free-Recruitment-Agniveer-Training-2024
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)