ਬਠਿੰਡਾ, 26 ਜੁਲਾਈ (ਪਰਵਿੰਦਰ ਜੀਤ ਸਿੰਘ) ਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਅੱਜ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਪਹੁੰਚੇ।
ਇਸ ਦੌਰਾਨ ਉਨ੍ਹਾਂ ਨੇ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ ਜੀਵਨ ਦੇ ਤਜਰਬੇ ਸਾਝੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਯੁਵਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਵੱਧ ਰਹੇ ਨਸ਼ੇ ਤੋਂ ਬਚੋ ਤੇ ਸੀ-ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰੋ।
ਉਨ੍ਹਾਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜ਼ਿਲਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜ਼ਿਆਦਾ ਤੋਂ ਜ਼ਿਆਦਾ ਬੱਚਿਆ ਨੂੰ ਸੀ-ਪਾਈਟ ਕੈਂਪਾਂ ਵਿੱਚ ਭੇਜੋ ਤਾਂ ਕਿ ਨਸ਼ਿਆ ਤੋਂ ਬਚ ਸਕਣ, ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹੋ ਸਕਣ।
ਸੀ-ਪਾਈਟ ਸੰਸਥਾ ਪੰਜਾਬ ਸਰਕਾਰ ਦਾ ਅਦਾਰਾ ਹੈ, ਇੱਥੇ ਕੋਈ ਫੀਸ ਨਹੀਂ ਲਈ ਜਾਂਦੀ ਅਤੇ ਯੁਵਕਾਂ ਦੀ ਟ੍ਰੇਨਿੰਗ,ਖਾਣੇ ਅਤੇ ਰਿਹਾਇਸ਼ ਦਾ ਪ੍ਰਬੰਧ ਕੈਂਪ ਵਿੱਚ ਮੁਫਤ ਹੈ।
Powered by Froala Editor
Army-Agniveer-Physical-Training-Bathinda-Sena-Medal-Hawaldar-Ranjit-Singh-Captain-Gulzar-Singh-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)