ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਲਈ ਆਨ-ਲਾਈਨ ਅਪਲਾਈ ਕਰਨ ਦੇ ਸਿਰਫ ਤਿੰਨ ਦਿਨ ਬਾਕੀ
ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਦੇ ਸਿਰਫ ਤਿੰਨ ਦਿਨ ਬਾਕੀ ਰਹਿ ਚੁੱਕੇ ਹਨ । ਜਿਲ੍ਹਾ ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਜਿਨ੍ਹਾਂ ਯੁਵਕਾਂ ਨੇ ਅਜੇ ਤੱਕ ਆਰਮੀ ਅਗਨਵੀਰ ਭਰਤੀ ਵਾਸਤੇ ਆਨ-ਲਾਈਨ ਅਪਲਾਈ ਨਹੀ ਕੀਤਾ, ਉਹਨ੍ਹਾਂ ਯੁਵਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 10 ਅਪ੍ਰੈਲ 2025 ਤੱਕ www.joinindianarmy.nic.in ਵੈੱਬ ਸਾਈਟ ਤੇ ਅਪਲਾਈ ਕੀਤਾ ਜਾ ਸਕਦਾ ਹੈ । ਅਪਲਾਈ ਕਰਨ ਉਪਰੰਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰਨ । ਲਿਖਤੀ ਪੇਪਰ ਦੀ ਤਿਆਰੀ ਡਿਜੀਟਲ ਸਮਾਰਟ ਕਲਾਸ ਰੂਮਜ਼ ਵਿੱਚ ਕਰਵਾਈ ਜਾਂਦੀ ਹੈ । ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਲਦ ਤੋਂ ਜਲਦ ਮਿਤੀ 19, ਅਪ੍ਰੈਲ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ , 02 ਤਾਜਾ ਪਾਸਪੋਰਟ ਸਾਈਜ ਫੋਟੋ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।
ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Powered by Froala Editor
Army-Agniveer-Recruitment-Rally-Aro-Ferozepur-Online-Apply
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)