ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੈਦੋ ਕੇ ਹਿਠਾੜ ਅਤੇ ਨਿਓਲਾਂ ਪਿੰਡ ਵਿੱਚ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Apr9,2025 | Jagrati Lahar Bureau | Fazilka


- ਕਿਹਾ ਪੰਜਾਬ ਦੇ ਸਕੂਲ ਬਲੈਕ ਬੋਰਡ ਤੋਂ ਹੁਣ ਸਮਾਰਟ ਕਲਾਸ ਰੂਮ ਤੇ ਇਲੈਕਟਰੋਨਿਕ ਪੈਨਲ ਵਾਲੇ ਸਕੂਲਾਂ ਵਿੱਚ ਬਦਲੇ

ਫਾਜ਼ਿਲਕਾ 9 ਅਪ੍ਰੈਲ

 ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਵੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਸੈਦੋ ਕੇ ਹਿਠਾੜ ਅਤੇ ਨਿਓਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਲਗਭਗ 48 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

 ਇਸ ਦੌਰਾਨ ਬੋਲਦਿਆਂ ਉਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਰਕਾਰੀ ਸਕੂਲ ਬਲੈਕ ਬੋਰਡਾਂ ਵਾਲੇ ਅਤੇ ਤੱਪੜਾਂ ਵਾਲੇ ਸਕੂਲ ਸਨ ਜਦਕਿ ਹੁਣ ਇਲੈਕਟਰੋਨਿਕ ਪੈਨਲ ਵਾਲੇ ਸਮਾਰਟ ਕਲਾਸ ਰੂਮ ਅਤੇ ਵਧੀਆ ਮਿਆਰੀ ਸਹੂਲਤਾਂ ਵਾਲੇ ਸਕੂਲ ਬਣਾਏ ਗਏ ਹਨ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਕੂਲਾਂ ਦੀਆਂ ਚਾਰ ਦਵਾਰੀਆਂ ਟੁੱਟੀਆਂ ਹੋਈਆਂ ਸਨ ਅਤੇ ਹੁਣ ਪੰਜਾਬ ਸਰਕਾਰ ਨੇ 1000 ਕਿਲੋਮੀਟਰ ਤੋਂ ਵੀ ਜਿਆਦਾ ਲੰਬਾਈ ਦੀਆਂ ਚਾਰਦਵਾਰੀਆਂ ਸਕੂਲਾਂ ਵਿੱਚ ਬਣਾਈਆਂ ਹਨ।

ਵਿਧਾਇਕ ਨੇ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰਾਂ ਆਖਰੀ ਸਾਲ ਵਿੱਚ ਕੰਮ ਕਰਦੀਆਂ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਤਿੰਨ ਸਾਲਾਂ ਵਿੱਚ ਹੀ ਵਿਕਾਸ ਦੇ ਲਗਭਗ ਸਾਰੇ ਕੰਮ ਕਰ ਦਿੱਤੇ ਹਨ।

 ਉਨਾਂ ਨੇ ਇਸ ਮੌਕੇ ਪਿੰਡ ਸੈਦੋਕੇ ਹਿਠਾੜ ਵਿੱਚ ਇੱਕ ਕਮਰੇ ਅਤੇ ਚਾਰ ਦਵਾਰੀ ਸਮੇਤ 33.96 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਪਿੰਡ ਨਿਓਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਉਹਨਾਂ ਨੇ 14 ਲੱਖ ਤੋਂ ਵੱਧ ਦੀ ਲਾਗਤ ਨਾਲ ਬਣੀ ਚਾਰਦਵਾਰੀ ਦਾ ਉਦਘਾਟਨ ਕੀਤਾ।

 ਇਸ ਮੌਕੇ ਬੋਲਦਿਆਂ ਖੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਇਹ ਦਿਨ ਭਾਗਾਂ ਵਾਲਾ ਹੈ ਜਦੋਂ ਸਿੱਖਿਆ ਕ੍ਰਾਂਤੀ ਸਰਹੱਦੀ ਪਿੰਡਾਂ ਵਿੱਚ ਪਹੁੰਚ ਰਹੀ ਹੈ ਅਤੇ ਸਰੱਹਦੀ ਪਿੰਡਾਂ ਦੇ ਲੋਕਾਂ ਨੂੰ ਵੀ ਉੱਚ ਗੁਣਵੱਤਾ ਦੀ ਸਿੱਖਿਆ ਮੁਹਈਆ ਕਰਵਾਉਣ ਲਈ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਤੀਸ਼ ਕੁਮਾਰ ਨੇ ਵੀ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਪ੍ਰਾਪਤੀਆਂ ਤੋਂ ਪਿੰਡਾਂ ਦੇ ਲੋਕਾਂ ਨੂੰ ਜਾਣੂ ਕਰਵਾਇਆ । ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਮੋਦ ਕੁਮਾਰ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਤਵੰਤੇ ਹਾਜ਼ਰ ਸਨ।ਇਸ ਦੌਰਾਨ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨਾਲ ਵੀ ਆਪਣੇ ਹੁਨਰ ਦਾ ਲੋਹਾ ਮੰਨਵਾਇਆ।


Powered by Froala Editor

Punjab-Sikhiya-Kranti-Badalda-Punjab-Mla-Fazilka-



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49183566

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us