ਬਠਿੰਡਾ, 21 ਜੁਲਾਈ (ਪਰਵਿੰਦਰ ਜੀਤ ਸਿੰਘ )ਪੰਜਾਬ ਸਰਕਾਰ ਨੇ ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਮ ਬਦਲ ਦਿੱਤੇ ਹਨ। ਇਨਾਂ ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਇਹਨਾਂ 25 ਸਕੂਲਾਂ ਦੀ ਸੂਚੀ ਵਿੱਚ ਬਠਿੰਡਾ ਜ਼ਿਲ੍ਹੇ ਦੇ ਵੀ ਇੱਕ ਸਰਕਾਰੀ ਸਕੂਲ ਦੇ ਨਾਮ ਬਦਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡ ਨਥੇਹਾ ਦੇ ਸਰਕਾਰੀ ਹਾਈ ਸਕੂਲ ਦਾ ਹੁਣ ਨਵਾਂ ਨਾਮ ਸ਼ਹੀਦ ਸਿਪਾਹੀ ਗੁਰਤੇਜ ਸਿੰਘ ਸਰਕਾਰੀ ਹਾਈ ਸਕੂਲ ਨਥੇਹਾ ਹੋਵੇਗਾ। ਸੂਬਾ ਸਰਕਾਰ ਵੱਲੋਂ ਸ਼ਹੀਦਾਂ ਦੇ ਮਾਣ ਤੇ ਸਤਿਕਾਰ ਵਜੋਂ ਸਥਾਨਕ ਵਾਸੀਆਂ ਦੀ ਮੰਗ ਦੇ ਅਨੁਸਾਰ ਇਹ ਸਰਕਾਰੀ ਸਕੂਲ ਦਾ ਨਾਮ ਰੱਖਿਆ ਗਿਆ ਹੈ।