*ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ*

Aug10,2025 | Ravinder Singh Dhillon | Samrala/khanna

*ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਐਸ.ਡੀ.ਐਮ ਸਮਰਾਲਾ, ਐਸ.ਪੀ (ਐਚ) ਖੰਨਾ ਸਮੇਤ ਭਾਰਤੀ ਫੌਜ ਦੇ ਉਚ ਅਧਿਕਾਰੀ ਪੁੱਜੇ*

ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ  ਵਲੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ (ਹੈਡਕੁਆਰਟਰ) ਖੰਨਾ ਸ੍ਰੀ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ  ਭੇਟ ਕੀਤੀ l  ਇਸ ਤੋਂ ਇਲਾਵਾ ਬੀ.ਡੀ.ਪੀ.ਓ ਸਮਰਾਲਾ ਲਖਵਿੰਦਰ ਕੌਰ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਤੋਂ ਇਲਾਵਾ ਭਾਰਤੀ ਫੌਜ ਦੇ ਉਚ ਅਧਿਕਾਰੀਆਂ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।

ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

ਹਲਕਾ ਸਮਰਾਲਾ ਦੇ ਵਿਧਾਇਕ ਦਿਆਲਪੁਰਾ ਨੇ ਇਸ ਮੌਕੇ ਤੇ ਪਹੁੰਚ ਕੇ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਅੱਜ ਜੇਕਰ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ ਤਾਂ ਇਹਨਾਂ ਫ਼ੌਜੀ ਜਵਾਨ ਸ਼ਹੀਦਾਂ ਦੀ ਬਦੌਲਤ ਹਾਂ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਪ੍ਰਿਤਪਾਲ ਸਿੰਘ ਦੀ ਸ਼ਹੀਦੀ ਨੂੰ ਕਰੋੜਾਂ ਵਾਰ ਨਮਨ ਕਰਦੇ ਹਾਂ। ਉਹਨਾਂ ਕਿਹਾ ਕਿ ਇਹਨਾਂ ਸ਼ਹੀਦ ਜਵਾਨਾਂ ਦੀ ਸ਼ਹੀਦੀ ਅੱਗੇ ਕੁਝ ਵੀ ਕਹਿ ਨਹੀਂ ਸਕਦੇ ਕਿਉਂਕਿ ਇਹਨਾਂ ਦੀ ਬਦੌਲਤ ਹੀ ਅੱਜ ਅਸੀਂ ਸਿਰ ਉੱਚਾ ਕਰਕੇ ਜਿਉਂਦੇ ਹਾਂ। ਉਹਨਾਂ ਕਿਹਾ ਕਿ ਇਸ ਪਰਿਵਾਰ ਦੇ ਅੱਗੇ ਮੇਰਾ ਸਿਰ ਨਮਨ ਹੁੰਦਾ ਹੈ। ਇਸ ਪਰਿਵਾਰ ਦੇ ਨਾਲ਼ ਅਸੀਂ ਚਟਾਨ ਵਾਂਗ ਖੜੇ ਹਾਂ ਕੋਈ ਵੀ ਦੁੱਖ ਤਕਲੀਫ਼ ਪਰਿਵਾਰ ਨੂੰ ਨਹੀਂ ਆਉਣ ਦੇਵਾਂਗੇ।

ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਹਮੇਸ਼ਾਂ ਪਰਿਵਾਰ ਦੀ ਮੱਦਦ ਲਈ ਤੱਤਪਰ ਰਹੇਗਾ। ਉਹਨਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਿਤ ਨਹੀਂ ਹੁੰਦੇ ਸਗੋਂ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ l

ਜ਼ਿਕਰਯੋਗ ਹੈ ਕਿ ਸ਼ਹੀਦ ਪ੍ਰਿਤਪਾਲ ਸਿੰਘ 2015 ਦੇ ਵਿੱਚ ਫੌਜ ਦੇ ਵਿੱਚ ਭਰਤੀ ਹੋਇਆ ਸੀ ਅਤੇ ਪ੍ਰਿਤਪਾਲ ਸਿੰਘ ਦੇ ਚਾਚਾ ਅਤੇ ਤਾਇਆ ਵੀ ਫੌਜ ਤੋਂ ਸੇਵਾ ਮੁਕਤ ਹਨ ਅਤੇ ਸ਼ਹੀਦ  ਪ੍ਰਿਤਪਾਲ ਸਿੰਘ ਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਸ਼ਹੀਦ ਪ੍ਰਿਤਪਾਲ ਸਿੰਘ ਵਿਆਹ ਦੇ ਸਮੇਂ ਛੁੱਟੀ ਲਈ ਘਰ ਵਾਪਸ ਆਇਆ ਸੀ ਸ਼ਹੀਦ ਪ੍ਰਿਤਪਾਲ ਸਿੰਘ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ ਅਤੇ ਪਤਨੀ ਮਨਪ੍ਰੀਤ ਕੌਰ ਨੂੰ ਛੱਡ ਕੇ ਦੇਸ਼ ਲਈ ਸ਼ਹੀਦ ਹੋ ਗਿਆ ਹੈ ਅਤੇ ਇਸ ਸ਼ਹਾਦਤ ਲਈ ਪੂਰੇ ਇਲਾਕੇ ਵਿੱਚ ਜਿੱਥੇ ਮੌਤ ਲਈ ਦੁੱਖ ਸੀ ਉਥੇ ਇਲਾਕੇ ਦੇ ਨੌਜੁਆਨ ਦੀ ਵੀਰਮਈ ਸ਼ਹਾਦਤ 'ਤੇ ਫ਼ਖਰ ਵੀ ਸੀ।

ਸ਼ਹੀਦ ਪ੍ਰਿਤਪਾਲ ਸਿੰਘ ਦੀ  ਪਤਨੀ, ਮਾਤਾ-ਪਿਤਾ ਅਤੇ ਭਰਾਵਾਂ ਨੇ ਕਿਹਾ ਕਿ ਸਾਨੂੰ ਪ੍ਰਿਤਪਾਲ ਸਿੰਘ ਦੀ ਸ਼ਹੀਦੀ ਉੱਤੇ ਮਾਣ ਹੈ। ਕਿਉਂਕਿ ਉਸਨੇ ਦੇਸ਼ ਲਈ ਕੁਰਬਾਨੀ ਕੀਤੀ ਹੈ। ਇਸ ਮੌਕੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸਾਕ ਸਬੰਧੀ ਵੀ ਹਾਜ਼ਰ ਸਨ l

Powered by Froala Editor

Martyr-Pritpal-Singh-Cremated-With-Full-State-Honours



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁ
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌ
ਚੰਡੀਗੜ੍ਹ ਪੁਲੀਸ ਵੱਲੋਂ ਗੈਂਗਸਟਰ ਗੋਲੂ ਗੋਹਾਨਾ ਮੁਕਾਬਲੇ ਦੌਰਾਨ
ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ
*ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਖੰਨਾ ਪੁਲਿਸ ਦੀ ਵੱਡੀ ਕਾਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ
*ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ
ਖਰੜ ਪੁਲੀਸ ਨੇ ਪੁਲੀਸ ਪਾਰਟੀ ਤੇ ਹਮਲਾ ਕਰਨ ਵਾਲੇ 4 ਹਮਲਾਵਾਰ ਕੀ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹ
*ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮ
ਇੰਨੋਸੈਂਟ ਹਾਰਟਸ ਨੇ ਉਤਸ਼ਾਹ ਅਤੇ ਵਾਤਾਵਰਣ-ਅਨੁਕੂਲ ਗਤੀਵਿਧੀਆਂ
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮ
*ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਬਲੈ
*ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49894731

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us