ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਐਸਐਸਐਸਬੀ ਵੱਲੋਂ 500 ਪੋਸਟਾ (29 ਸਹਾਇਕ ਸੁਪਰਡੰਟ, 451 ਜੇਲ ਵਾਰਡਨ ਮੇਲ, 20 ਮੈਟਰਨ ਫੀਮੇਲ) ਕੱਢੀਆ ਗਈਆਂ ਹਨ । ਇਹਨ੍ਹਾਂ ਪੋਸਟਾ ਲਈ ਵੈੱਬਸਾਈਟ https://sssb.punjab.gov.in ਤੇ ਮਿਤੀ 30-07-2025 ਤੋਂ 24-08-2025 ਤੱਕ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਬਾਰਡਰ ਸਕਿਉਰਟੀ ਫੋਰਸ (ਬੀਐਸਐਫ) ਵੱਲੋਂ 3588 ਪੋਸਟਾ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ । ਇਹਨਾਂ ਪੋਸਟਾ ਲਈ ਵੈੱਬਸਾਈਟ https://rectt.bsf.gov.in ਤੇ ਮਿਤੀ 25-07-2025 ਤੋਂ 23-08-2025 ਤੱਕ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਜੇਲ ਵਾਰਡਨ/ਮੈਟਰਨ ਅਤੇ ਬੀਐਸਐਫ ਦੇ ਫਿਜੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਉਕਤ ਜਿਲਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਆਨ-ਲਾਈਨ ਅਪਲਾਈ ਕਰਕੇ ਦਸਤਾਵੇਜ ਜਿਵੇ ਕਿ ਦਸਵੀਂ ਅਤੇ ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਸਮੇਤ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ਤੇ ਮਿਤੀ 25-ਅਗਸਤ-2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ
ਇਸ ਤੋਂ ਇਲਾਵਾ ਕੈਂਪ ਵਿਖੇ ਪੰਜਾਬ ਪੁਲਿਸ ਦੇ ਫਿਜੀਕਲ ਟਰਾਇਲ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ । ਜਿਹੜੇ ਯੁਵਕ ਫਿਜੀਕਲ ਟਰਾਇਲ ਮੈਰਿਟ ਲਿਸਟ ਵਿਚ ਆ ਚੁੱਕੇ ਹਨ, ਉਹ ਕੈਂਪ ਆ ਕੇ ਪੰਜਾਬ ਪੁਲਿਸ ਦੇ ਫਿਜੀਕਲ ਟਰਾਇਲ ਦੀ ਤਿਆਰੀ ਕਰ ਸਕਦੇ ਹਨ ।
ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Powered by Froala Editor
Recruitment-2025-In-Punjab-Punjab-Police-Bsf-Jail-Warden
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)