ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯੁਵਕ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਵਿੱਚੋ ਪਾਸ ਹੋ ਗਏ ਹਨ। ਉਨ੍ਹਾਂ ਯੁਵਕਾਂ ਦੀ ਫ਼ਿਜੀਕਲ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ । ਇਸ ਤੋਂ ਇਲਾਵਾ ਫਾਜਿਲਕਾ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜਿਹੜੇ ਯੁਵਕਾਂ ਨੇ ਪੰਜਾਬ ਪੁਲਿਸ, ਜੇਲ੍ਹ ਵਾਰਡਨ, ਬੀ.ਐਸ.ਐਫ, ਸੀ.ਆਈ.ਐਸ.ਅਫ., ਸੀ.ਆਰ.ਪੀ.ਐਫ. ਵਿੱਚ ਭਰਤੀ ਹੋਣਾ ਹੈ, ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿਜੀਕਲ ਦੀ ਤਿਆਰੀ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਅਜੇ ਤੱਕ ਕੈਂਪ ਵਿੱਚ ਕਿਸੇ ਕਾਰਨ ਕਰਕੇ ਨਹੀਂ ਆ ਸਕੇ ਉਹ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਆ ਕੇ ਆਪਣੀ ਤਿਆਰੀ ਸੁਰੂ ਕਰਨ ਅਤੇ ਲਾਭ ਉਠਾਉਣ ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਇਸ ਬਾਰੇ ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ|
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)