ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਲੰਬੀ-ਬਠਿੰਡਾ ਰੋਡ) ਜਿਲ੍ਹਾ ਬਠਿੰਡਾ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਉਰਟੀ ਗਾਰਡ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸੁਰੂ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਦਿੰਦਿਆ ਕੈਂਪ ਕਾਲਝਰਾਣੀ ਦੇ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਨਵੰਬਰ 2025 ਮਹੀਨੇ ਦੇ ਤੀਸਰੇ ਹਫਤੇ ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਚਲਾਇਆ ਜਾਵੇਗਾ । ਇਹ ਟ੍ਰੇਨਿੰਗ ਕੋਰਸ ਕਰਨ ਵਾਸਤੇ ਉਮੀਦਵਾਰ ਨੇ 10ਵੀ, 12ਵੀ ਜਮਾਤ ਜਾਂ ਉੱਚ ਯੋਗਤਾ ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾਂ ਘੱਟ ਤੋਂ ਘੱਟ 21 ਸਾਲ ਹੋਣੀ ਚਾਹੀਦੀ ਹੈ । ਇਸ ਕੋਰਸ ਦੀਆਂ ਸੀਟਾਂ ਸੀਮਤ ਹਨ, ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹੇ ਦੇ ਯੁਵਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੀ ਰਜਿਸਟ੍ਰੇਸ਼ਨ ਪਹਿਲ ਦੇ ਆਧਾਰ ਤੇ ਕਰਵਾਉਣ । ਸਕਿਉਰਟੀ ਗਾਰਡ ਟ੍ਰੇਨਿੰਗ ਦਾ ਕੋਰਸ ਪੂਰਾ ਕਰਨ ਵਾਲੇ ਯੁਵਕਾਂ ਨੂੰ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਜੋ ਕਿ ਸਰਕਾਰੀ ਸੰਸਥਾ, ਅਰਧ-ਸਰਕਾਰੀ ਸੰਸਥਾ, ਵੱਡੀਆਂ ਇੰਡਸਟਰੀਜ਼ ਵਿੱਚ ਨੌਕਰੀ ਲੈਣ ਵਾਸਤੇ ਵੈਲਿਡ ਮੰਨਿਆ ਜਾਵੇਗਾ । ਕੋਰਸ ਪੂਰਾ ਹੋਣ ਉਪਰੰਤ ਵੱਖ-ਵੱਖ ਸਕਿਉਰਟੀ ਏਜੰਸੀਆਂ ਕੈਂਪ ਵਿਖੇ ਪਲੇਸਮੈਂਟ ਕੈਂਪ ਲਗਾਉਣ ਗਈਆਂ । ਇਸ ਕੋਰਸ ਦੌਰਾਂਨ ਯੁਵਕਾਂ ਦੇ ਰਿਹਾਇਸ, ਖਾਣ-ਪੀਣ ਦਾ ਖਰਚ ਪੰਜਾਬ ਸਰਕਾਰ ਦਾ ਹੋਵੇਗਾ । ਬੇਰੋਜਗਾਰ ਯੁਵਕਾਂ ਲਈ ਇਹ ਬਹੁਤ ਵੀ ਵਧੀਆ ਅਤੇ ਮਹੱਤਵਪੂਰਨ ਕੋਰਸ ਹੈ, ਯੁਵਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ।
ਪੰਜਾਬ ਰਾਜ ਦੇ ਵਸਨੀਕ ਸਕਿਉਰਟੀ ਗਾਰਡ ਟ੍ਰੇਨਿੰਗ ਕੋਰਸ ਕਰਨ ਦੇ ਚਾਹਵਾਨ ਯੁਵਕ ਮਿਤੀ 17 ਨਵੰਬਰ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਵੀ, ਬਾਰਵੀ, ਉੱਚ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ ।
ਇਸ ਤੋਂ ਇਲਾਵਾ ਕੈਂਪ ਵਿਖੇ TA Army (Territorial Army) ਜੋ ਕਿ ਮਿਤੀ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਹੋ ਰਹੀ ਭਰਤੀ ਦੇ ਫਿਜੀਕਲ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ । ਇਸ ਭਰਤੀ ਲਈ ਯੋਗਤਾ 10ਵੀਂ ਪਾਸ ਸਮੇਤ 45ਪ੍ਰਤੀਸ਼ਤ, ਉਮਰ 18 ਤੋਂ 42 ਸਾਲ, ਕੱਦ 160ਸੈ.ਮੀ., ਛਾਤੀ 77/82 ਲੋੜੀਦੀ ਹੈ ।
ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ਵਧੇਰੇ ਜਾਣਕਾਰੀ ਲਈ 94638-31615, 94641-52013 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Powered by Froala Editor
Security-Guard-Free-Taring-Training-Course-Ta-Army-Territorial-Army
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)