ਮੋਹਾਲੀ ਵਿੱਚ ਵੈਟਰਨ ਸਹਾਇਤਾ ਕੇਂਦਰ ਬੰਦ ਕਰਨ ਦਾ ਫੈਸਲਾ ਸਾਬਕਾ ਫੌਜੀਆਂ ਵਿੱਚ ਗਹਿਰੀ ਚਿੰਤਾ

Dec5,2025 | Gurvinder Singh Mohali | Sas Nagar

ਐਕਸ ਸਰਵਿਸਮੈਨ ਗ੍ਰੀਵੈਂਸਿਜ਼ ਸੈਲ ਸੰਸਥਾ ਵੱਲੋਂ ਸੈਨਾ ਦੇ ਪੱਛਮੀ ਕਮਾਂਡ ਮੁਖੀ ਨੂੰ ਪੱਤਰ ਭੇਜ ਕੇ ਫੈਸਲਾ ਵਾਪਸ ਲੈਣ ਦੀ ਮੰਗ


ਮੋਹਾਲੀ ਸਥਿਤ ਵੈਟਰਨ ਸਹਾਇਤਾ ਕੇਂਦਰ ਨੂੰ ਬੰਦ ਕਰਨ ਦੇ ਫੈਸਲੇ ਨੇ ਸਾਬਕਾ ਫੌਜੀਆਂ ਅਤੇ ਉਹਨਾਂ ਦੇ ਪਰਿਵਾਰਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਇਸ ਸਬੰਧ ਵਿੱਚ  ਐਕਸ ਸਰਵਿਸਮੈਨ ਗਰਵਸ ਸੈੱਲ, ਮੋਹਾਲੀ ਦੇ ਪ੍ਰਧਾਨ ਸੇਵਾ ਮੁਕਤ ਲੈਫਟਿਨੈਂਟ ਕਰਨਲ ਐਸਐਸ ਸੋਹੀ ਨੇ ਸੈਨਾ ਦੇ ਪੱਛਮੀ ਕਮਾਂਡ ਮੁਖੀ, ਚੰਡੀਮੰਦਰ ਨੂੰ ਪੱਤਰ ਭੇਜ ਕੇ ਕੇਂਦਰ ਨੂੰ ਬੰਦ ਨਾ ਕਰਨ ਦੀ ਬੇਨਤੀ ਕੀਤੀ ਹੈ।

ਪੱਤਰ ਵਿੱਚ ਦਰਸਾਇਆ ਗਿਆ ਹੈ ਕਿ ਮੋਹਾਲੀ ਦਾ ਵੈਟਰਨ ਸਹਾਇਤਾ ਕੇਂਦਰ ਸਾਬਕਾ ਸੈਨਿਕਾਂ, ਸ਼ਹੀਦਾਂ ਦੀਆਂ ਵਿਧਵਾਵਾਂ ਤੇ ਡਿਫੈਂਸ ਕਰਮਚਾਰੀਆਂ ਦੇ ਬੱਚਿਆਂ ਲਈ ਵੱਡਾ ਸਹਾਰਾ ਹੈ, ਜਿੱਥੇ ਰੋਜ਼ਾਨਾ 50 ਤੋਂ 100 ਤੱਕ ਮਾਮਲਿਆਂ ਦਾ ਹੱਲ ਕੀਤਾ ਜਾਂਦਾ ਹੈ। ਇੱਥੇ ਤਾਇਨਾਤ ਜਵਾਨ ਤਜਰਬੇਕਾਰ, ਇਮਾਨਦਾਰੀ ਅਤੇ ਸਮਰਪਿਤ ਤਰੀਕੇ ਨਾਲ ਸੇਵਾ ਨਿਭਾ ਰਹੇ ਹਨ, ਜਿਸ ਨਾਲ ਬਜ਼ੁਰਗ ਸੈਨਿਕਾਂ ਅਤੇ ਪਰਿਵਾਰਾਂ ਦੀਆਂ ਮੁਸ਼ਕਲਾਂ ਤੁਰੰਤ ਸੁਣੀਆਂ ਤੇ ਨਿਪਟਾਈਆਂ ਜਾਂਦੀਆਂ ਹਨ।

ਕਰਨਲ ਸੋਹੀ ਨੇ ਕਿਹਾ ਕਿ ਕੋਰੋਨਾ ਦੌਰਾਨ ਕੇਂਦਰ ਨੇ ਅੱਧੀ ਤਨਖਾਹ ’ਤੇ ਵੀ ਇਸ ਕੇਂਦਰ ਦੀ ਸੇਵਾ ਜਾਰੀ ਰੱਖੀ, ਤਾਂ ਜੋ ਕਿਸੇ ਵੀ ਸਾਬਕਾ ਸੈਨਿਕ ਜਾਂ ਵਿਧਵਾ ਨੂੰ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਨੇ ਇਹ ਵੀ ਦੱਸਿਆ ਕਿ ਉਹਨਾਂ ਦੀ ਸੰਸਥਾ ਪਿਛਲੇ 24 ਸਾਲਾਂ ਤੋਂ ਮੋਹਾਲੀ ਵਿੱਚ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਇਸ ਸਮੇਂ ਤੱਕ 400 ਤੋਂ ਵੱਧ ਬੇਹਦ ਔਖੇ ਤੇ ਲੰਬੇ ਸਮੇਂ ਤੋਂ ਲਟਕੇ ਪੈਨਸ਼ਨ ਮਾਮਲੇ ਨਿਪਟਾਏ ਜਾ ਚੁੱਕੇ ਹਨ। ਉਮਰ ਦੇ ਕਾਰਨ ਉਹ ਹੁਣ ਹੌਲੀ–ਹੌਲੀ ਪਿੱਛੇ ਹਟ ਰਹੇ ਹਨ, ਇਸ ਲਈ ਇਹ ਕੇਂਦਰ ਚੱਲਦੇ ਰਹਿਣਾ ਬਹੁਤ ਜ਼ਰੂਰੀ ਹੈ ਤਾਂ ਜੋ ਮੁਸੀਬਤ ਦਾ ਸਾਹਮਣਾ ਕਰਦੇ ਪਰਿਵਾਰਾਂ ਨੂੰ ਦਰ–ਦਰ ਦੀ ਠੋਕਰਾਂ ਨਾ ਖਾਣੀਆਂ ਪੈਣ।

ਪੱਤਰ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਕੇਂਦਰ ਸਭ ਤੋਂ ਸੁਵਿਧਾਜਨਕ ਅਤੇ ਕੇਂਦਰੀ ਸਥਾਨ ’ਤੇ ਸਥਿਤ ਹੈ, ਜੋ ਮੋਹਾਲੀ, ਅੱਧਾ ਚੰਡੀਗੜ੍ਹ ਅਤੇ ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਫੌਜੀ ਪਰਿਵਾਰਾਂ ਲਈ ਭਲਾਈ ਦਾ ਕੇਂਦਰ ਬਣ ਚੁੱਕਿਆ ਹੈ। ਇਸ ਨੂੰ ਬੰਦ ਕਰਨ ਦਾ ਫੈਸਲਾ ਹਜ਼ਾਰਾਂ ਸਾਬਕਾ ਸੈਨਿਕ ਪਰਿਵਾਰਾਂ ਲਈ ਮੁਸ਼ਕਲਾਂ ਖੜੀਆਂ ਕਰੇਗਾ।

ਇਸ ਪੱਤਰ ਦੀਆਂ ਕਾਪੀਆਂ  ਵੈਟਰਨ ਸਹਾਇਤਾ ਨਿਰਦੇਸ਼ਕ, ਨਵੀਂ ਦਿੱਲੀ, ਪੰਜਾਬ ਸੈਨਿਕ ਭਲਾਈ ਨਿਰਦੇਸ਼ਕ ਅਤੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਸਮੇਤ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ ਤਾਂ ਜੋ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।


Powered by Froala Editor

Vetren-Help-Center-Mohali-Closed-Ex-Serviceman-Raise-Concern-



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁ
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌ
ਚੰਡੀਗੜ੍ਹ ਪੁਲੀਸ ਵੱਲੋਂ ਗੈਂਗਸਟਰ ਗੋਲੂ ਗੋਹਾਨਾ ਮੁਕਾਬਲੇ ਦੌਰਾਨ
ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ
*ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਖੰਨਾ ਪੁਲਿਸ ਦੀ ਵੱਡੀ ਕਾਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ
*ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ
ਖਰੜ ਪੁਲੀਸ ਨੇ ਪੁਲੀਸ ਪਾਰਟੀ ਤੇ ਹਮਲਾ ਕਰਨ ਵਾਲੇ 4 ਹਮਲਾਵਾਰ ਕੀ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹ
*ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮ
ਇੰਨੋਸੈਂਟ ਹਾਰਟਸ ਨੇ ਉਤਸ਼ਾਹ ਅਤੇ ਵਾਤਾਵਰਣ-ਅਨੁਕੂਲ ਗਤੀਵਿਧੀਆਂ
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮ
*ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਬਲੈ
*ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49894659

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us