ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

Dec7,2025 | Jagrati Lahar Bureau | Chandigarh

*ਹੁਣ ਤੱਕ 181 ਕੈਡਿਟ ਫੌਜ ਦੇ ਅਫ਼ਸਰ ਬਣ ਕੇ ਕਰ ਰਹੇ ਨੇ ਦੇਸ਼ ਸੇਵਾ*
*•ਅਮਨ ਅਰੋੜਾ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਲਈ ਟ੍ਰੇਨਿੰਗ ਸਟਾਫ ਨੂੰ ਵਧਾਈ*
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐਨਡੀਏ ਵਿਖੇ ਇੰਸਟ੍ਰਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜੋ ਹਥਿਆਰਬੰਦ ਬਲਾਂ ਲਈ ਅਗਲੀ ਪੀੜ੍ਹੀ ਤਿਆਰ ਕਰ ਰਹੇ ਹਨ।
ਐਨ.ਡੀ.ਏ. ਵਿਖੇ ਸਿਖਲਾਈ ਲੈ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ ਵੱਕਾਰੀ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੇ ਚੁਣੇ ਗਏ ਕੈਡਿਟਾਂ ਤੋਂ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਹੀ ਹੈ, ਜੋ ਸੰਸਥਾ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਕ ਵਾਰ ਫਿਰ ਤੋਂ ਸੂਬੇ ਦਾ ਮਾਣ ਵਧਾਉਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਟ੍ਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸੇ ਜਜ਼ਬੇ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ।
ਸੰਸਥਾ ਦੇ ਸ਼ਾਨਦਾਰ ਟਰੈਕ ਰਿਕਾਰਡ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵੱਕਾਰੀ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 278 ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ ਹੁਣ ਤੱਕ ਸੰਸਥਾ ਦੇ 181 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਸੱਤ ਕੈਡਿਟ 13 ਦਸੰਬਰ, 2025 ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ) ਅਤੇ ਏਅਰ ਫੋਰਸ ਅਕੈਡਮੀ (ਏਐਫਏ) ਤੋਂ ਪਾਸ ਆਊਟ ਹੋਣਗੇ ਅਤੇ ਇਸਦੇ ਨਾਲ ਹੀ ਇਸ ਮਹੀਨੇ 15 ਕੈਡਿਟ ਐਨਡੀਏ ਅਤੇ ਹੋਰ ਸਿਖਲਾਈ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਤਿਆਰ ਹਨ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਸਾਂਝਾ ਕੀਤਾ ਕਿ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ (ਪੰਜਾਬ ਮੂਲ ਦੇ ਲੜਕੇ), ਜੋ ਇਸ ਸੰਸਥਾ ਰਾਹੀਂ ਐਨਡੀਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਹਨ, 15 ਦਸੰਬਰ, 2025 ਤੱਕ https://recruitment-portal.in ਉਤੇ ਔਨਲਾਈਨ ਅਪਲਾਈ ਕਰ ਸਕਦੇ ਹਨ, ਜਿਸ ਲਈ ਦਾਖਲਾ ਪ੍ਰੀਖਿਆ 4 ਜਨਵਰੀ, 2026 (ਐਤਵਾਰ) ਨੂੰ ਹੋਵੇਗੀ।

Powered by Froala Editor

Mrsafpi-s-Winning-Streak-Continues-50-Cadets-At-Nda



TOP HEADLINES


*ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ
*ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵ
ਪ੍ਰਵਾਸੀਆਂ ਵਲੋਂ ਚਾਕੂਬਾਜੀ ਕਰਕੇ ਜਖਮੀ ਕੀਤੇ ਨੌਜਵਾਨ ਦੀ ਹਸਪਤਾ
ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ਤੇ ਮਾਮਲਾ ਦਰਜ
*ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ
ਪੰਜਾਬ ਚ ਸਾਰੀਆਂ 85 ਮਾਈਨਿੰਗ ਸਾਈਟਾਂ ਤੇ ਲੱਗੀ ਰੋਕ-ਐਨਜੀਟੀ ਵੱ
40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਮੁੜ ਜੇਲ੍ਹ ਪਹੁੰਚਿਆ ਡ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ Cm ​bhagwant Mann ਦਾ ਸਿਹਤ ਬ
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49195963

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us