*ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ 'ਤੇ ਮਿਲੇਗੀ 40% ਤੱਕ ਸਬਸਿਡੀ*

Dec29,2025 | Jagrati Lahar Bureau | Chandigarh

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ। ਸ੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਬਿਹਤਰ ਆਮਦਨ ਲਈ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਜਾਣ ਦੀ ਅਪੀਲ ਕੀਤੀ।

Punjab-s-Horticulture-Sector-To-Be-Encouraged-Farmers-To-Get-Up-To-40-Subsidy-On-New-Gardens



TOP HEADLINES


ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਬੀ.ਐੱਡ. ਦਾਖਲਿਆਂ 20
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਬੀ.ਐੱਡ. ਦਾਖਲਿਆਂ 20
ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50386234

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us