ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿੱਚ ਖੁੱਲਣ ਦੀ ਸੰਭਾਵਨਾ ਹੈ । ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸੁਰੂ ਹੈ । ਇਹ ਪੇਪਰ ਪੰਜਾਬੀ ਵਿੱਚ ਵੀ ਹੋਣਾ ਹੈ ।
ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ ।
ਕੈਂਪ ਵਿੱਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ ਤਾਂ ਉਸ ਦੀ ਇੱਕ ਕਾਪੀ ਅਗਰ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9 ਤੋਂ 11:30 ਵਜੇ ਤੱਕ ਦਾ ਹੈ।
ਯੁਵਕ ਦੀ ਉਮਰ 17 1/2ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 7 ਇੰਚ ( 170 ਸੈਂਟੀਮੀਟਰ) ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ ਬਾਰਵੀਂ ਪਾਸ ਹੋਵੇ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ 88728-02046, 78888-48823 ਅਤੇ 78891-755751 ਤੇ ਸਪੰਰਕ ਕੀਤਾ ਜਾ ਸਕਦਾ ਹੈ!
ਇਸ ਮੌਕੇ ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਦਫਤਰ ਤੋਂ ਜ਼ਿਲ੍ਹਾ ਪਲੇਸਮੈਂਟ ਅਫਸਰ ਫਾਜਿਲਕਾ ਸ੍ਰੀ ਰਾਜ ਸਿੰਘ ਵੱਲੋਂ ਜਿਲ੍ਹੇ ਦੇ ਯੁਵਕਾਂ ਨੂੰ ਅਪੀਲ ਕੀਤੀ ਹੈ ਕਿ ਜੋ ਯੁਵਕ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ ।
Powered by Froala Editor
Agniveer-Vayu-Recruitment-Publicity-Campaign-2026
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)