*ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

May12,2026 | Jagrati Lahar Bureau | Chandigarh



*ਸਿਖਲਾਈਯਾਫ਼ਤਾ ਅਗਨੀਵੀਰਾਂ ਦੀਆਂ ਸੇਵਾਵਾਂ ਪੁਲਿਸ, ਜੰਗਲਾਤ, ਅੱਗ ਬੁਝਾਊ ਸੇਵਾਵਾਂ, ਹੋਮ ਗਾਰਡਜ਼ ਅਤੇ ਹੋਰ ਵਿਭਾਗਾਂ ਵਿੱਚ ਬਿਹਤਰ ਤਰੀਕੇ ਨਾਲ ਲਈਆਂ ਜਾ ਸਕਦੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਹਮੇਸ਼ਾ ਦੇਸ਼ ਦੀ ਖੜਗਭੁਜਾ ਰਿਹਾ ਅਤੇ ਸਾਡੇ ਨੌਜਵਾਨਾਂ ਦਾ ਬਹਾਦਰੀ ਤੇ ਕੁਰਬਾਨੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਦਾ ਗੌਰਵਸ਼ਾਲੀ ਇਤਿਹਾਸ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।
ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।"
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ।
ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, "ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।" 
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।” 
ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ।

Bhagwant-Mann-Govt-Constitutes-High-powered-Committee-To-Finalise-Reservation-For-Agniveers-In-Govt-Jobs



TOP HEADLINES


*ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋ
*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼;
ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446
*ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਵੱਡੀ ਕਾਮਯਾਬੀ: ਪੁਲ
*ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰ
ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡ
ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪ
3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ
*ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ
ਮੋਹਾਲੀ ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 8 ਮੋ
*ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਦਾ ਜੇਈਈ ਐਡਵਾਂਸਡ-2026 ਵਿੱਚ ਸ
*ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮ
ਲੁਧਿਆਣਾ ਚ ਫੈਕਟਰੀ ਦੀ ਗਾਰਬੇਜ ਸਾਫ ਕਰਦੇ ਸਮੇਂ ਗੈਸ ਚੜਨ ਕਾਰਨ
*ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮ
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾ
*ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50243174

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us