*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ*

Aug10,2026 | Jagrati Lahar Bureau | Chandigarh


*ਥਲ ਸੈਨਾ ਮੁਖੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ*

*ਪੰਜਾਬ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਰੋਕਣ ਲਈ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ 'ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜ਼ਬੂਤ ਕਰਨ, ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੁਲਾਰਾ ਦੇਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜ਼ਬੂਤ ਸਹਿਯੋਗ ਦਾ ਸੱਦਾ ਦਿੱਤਾ।
ਚੰਡੀਗੜ੍ਹ ਵਿਖੇ ਥਲ ਸੈਨਾ ਮੁਖੀ (ਚੀਫ਼ ਆਫ਼ ਆਰਮੀ ਸਟਾਫ) ਜਨਰਲ ਧੀਰਜ ਸੇਠ ਨਾਲ ਹੋਈ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕੌਮੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ 'ਤੇ ਵੀ ਚਰਚਾ ਕੀਤੀ, ਜਿਸ ਵਿੱਚ ਸਰਹੱਦ ਪਾਰੋਂ ਹੁੰਦੀ ਸਮੱਗਲਿੰਗ ਨੂੰ ਰੋਕਣ ਲਈ ਐਂਟੀ-ਡਰੋਨ ਉਪਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਵੀ ਸ਼ਾਮਲ ਸੀ।
ਇਸ ਮੁਲਾਕਾਤ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: "ਅੱਜ ਮੈਂ ਚੰਡੀਗੜ੍ਹ ਵਿਖੇ ਭਾਰਤ ਦੇ 31ਵੇਂ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਸੀਂ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ 'ਤੇ ਸਾਰਥਕ ਚਰਚਾ ਕੀਤੀ। ਸਾਡੀ ਸਰਕਾਰ ਦੇਸ਼ ਦੀ ਰੱਖਿਆ ਕਰਨ ਵਾਲੇ ਸਾਡੇ ਬਹਾਦਰ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨਕਲਾਬ ਜ਼ਿੰਦਾਬਾਦ।"
ਅੱਜ ਮੁਲਾਕਾਤ ਕਰਨ ਆਏ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ, ਪੀ.ਵੀ.ਐਸ .ਐਮ., ਯੂ.ਵਾਈ.ਐਸ.ਐਮ., ਈ.ਵੀ.ਐਸ.ਐਮ. ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬੀ ਹਮੇਸ਼ਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਮੋਹਰੀ ਰਹੇ ਹਨ। ਸੂਬਾ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਵਧਾਉਣ ਲਈ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। 'ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼' ਅਤੇ 'ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ' ਦੇ ਨਾਲ-ਨਾਲ ਸੀ-ਪਾਈਟ ਕੇਂਦਰਾਂ ਦਾ ਨੈੱਟਵਰਕ ਇਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।"
ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਲੰਬੀ ਸੰਵੇਦਨਸ਼ੀਲ ਸਰਹੱਦ ਲੱਗਦੀ ਹੈ, ਜਿਸ ਕਾਰਨ ਡਰੋਨਾਂ ਰਾਹੀਂ ਹੁੰਦੀ ਸਰਹੱਦ ਪਾਰੋਂ ਸਮੱਗਲਿੰਗ ਨੂੰ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਦੇ ਨਾਲ-ਨਾਲ ਘੱਟ ਉਚਾਈ ਵਾਲੇ ਇੰਟਰਸੈਪਟਿਵ ਰਡਾਰ ਸਮੇਂ ਦੀ ਮੁੱਖ ਲੋੜ ਹਨ। ਪੰਜਾਬ, ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ। ਮੈਂ ਪੰਜਾਬ ਪੁਲਿਸ, ਜੋ ਕਿ ਹਮੇਸ਼ਾ ਸੁਰੱਖਿਆ ਦੀ ਸੈਕਿੰਡ ਲਾਈਨ ਵਜੋਂ ਕੰਮ ਕਰਦੀ ਹੈ, ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਥਲ ਸੈਨਾ ਮੁਖੀ ਦੇ ਸਹਿਯੋਗ ਦੀ ਮੰਗ ਕਰਦਾ ਹਾਂ।"
ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਸੂਬਾ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਨੌਕਰੀਆਂ ਦੇ ਰਹੀ ਹੈ ਜੋ ਪੈਸਕੋ (ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ) ਦੁਆਰਾ ਰੁਜ਼ਗਾਰ 'ਤੇ ਰੱਖੇ ਗਏ ਹਨ ਅਤੇ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਹਗਾ, ਹੁਸੈਨੀਵਾਲਾ ਅਤੇ ਸਾਦਕੀ ਸਰਹੱਦ 'ਤੇ ਹੋਣ ਵਾਲੀਆਂ ਰਿਟ੍ਰੀਟ ਰਸਮਾਂ ਦੁਨੀਆ ਭਰ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਕਰਸ਼ਿਤ ਕਰਦੀਆਂ ਹਨ। ਸੂਬਾ ਸਰਕਾਰ ਨੇ ਰੋਪੜ ਵਿੱਚ ਆਪਣੀ 200 ਏਕੜ ਜ਼ਮੀਨ ਪਹਿਲਾਂ ਹੀ ਭਾਰਤੀ ਫੌਜ ਨੂੰ ਦਿੱਤੀ ਹੈ, ਜਿਸਦੀ ਵਰਤੋਂ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ।"
ਭਾਰਤੀ ਫੌਜ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਆਪਣੀ ਸ਼ੁਰੂਆਤ ਤੋਂ ਹੀ ਪੰਜਾਬ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਸਭ ਤੋਂ ਅੱਗੇ ਰਿਹਾ ਹੈ ਅਤੇ ਇਸ ਪਰੰਪਰਾ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਮੈਂ ਸੰਕਟ ਦੀ ਘੜੀ ਵਿੱਚ ਖਾਸ ਕਰਕੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਲੋਕਾਂ ਦੀ ਮਦਦ ਲਈ ਹੱਥ ਵਧਾਉਣ ਵਾਸਤੇ ਭਾਰਤੀ ਫੌਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।"
ਇਸ ਦੌਰਾਨ ਥਲ ਸੈਨਾ ਮੁਖੀ ਨੇ ਪੰਜਾਬ ਸਰਕਾਰ ਨੂੰ ਦੇਸ਼ ਦੇ ਨਿਰਮਾਣ ਪ੍ਰਤੀ ਭਾਰਤੀ ਫੌਜ ਦੇ ਸੰਕਲਪ ਅਤੇ ਵਚਨਬੱਧਤਾ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਲਈ ਸੂਬਾ ਸਰਕਾਰ ਦਾ ਧੰਨਵਾਦ ਵੀ ਕੀਤਾ।
ਇਸ ਮੁਲਾਕਾਤ ਨੇ ਖੇਤਰ ਵਿੱਚ ਸਿਵਲ-ਮਿਲਟਰੀ ਤਾਲਮੇਲ (ਤਾਲਮੇਲ ਅਤੇ ਸਹਿਯੋਗ) ਨੂੰ ਹੋਰ ਮਜ਼ਬੂਤ ਕੀਤਾ ਅਤੇ ਅੰਦਰੂਨੀ ਸੁਰੱਖਿਆ, ਸਰਹੱਦੀ ਸ਼ਾਂਤੀ, ਕੁਦਰਤੀ ਆਫ਼ਤਾਂ ਦੇ ਟਾਕਰੇ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਸਾਂਝੇ ਤੌਰ 'ਤੇ ਸਾਹਮਣਾ ਕਰਨ ਪ੍ਰਤੀ ਵਿਸ਼ਵਾਸ ਤੇ ਭਰੋਸੇ ਨੂੰ ਵਧਾਇਆ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ, ਲੈਫਟੀਨੈਂਟ ਜਨਰਲ ਪੁਸ਼ਪਿੰਦਰ ਸਿੰਘ (ਏ.ਵੀ.ਐਸ.ਐਮ, ਐਸ.ਐਮ.) ਆਰਮੀ ਕਮਾਂਡਰ ਵੈਸਟਰਨ ਕਮਾਂਡ, ਕਰਨਲ ਜਸਦੀਪ ਸੰਧੂ (ਸਲਾਹਕਾਰ, ਸਿਵਲ ਮਿਲਟਰੀ ਮਾਮਲੇ) ਅਤੇ ਹੋਰ ਵੀ ਹਾਜ਼ਰ ਸਨ।

-punjabnews-bhagwantmann-indianarmy-armychief-nationalsecurity-antidrone-punjabpolice-jagratilahar



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾ
*ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨ
*ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ
*ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱ
*ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁ
*ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾ
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ
ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆ
*ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤ
ਰੋਪੜ 'ਚ ਹਰ ਘਰ ਤਿਰੰਗਾ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗ
*ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ
*ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ 'ਤੇ ਹੜ੍ਹ ਸੁਰੱਖਿ
ਸੂਖਮ, ਲਘੂ ਅਤੇ ਦਰਮਿਆਨੇ ਉਦਯਮ ਵਿਕਾਸ (ਸੋਧ) ਬਿੱਲ, 2026 ਸੰਸਦ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਲੁਧਿਆਣਾ ਵਿੱਚ
*15 ਅਗਸਤ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜ
ਖੇਡਾਂ ਵਤਨ ਪੰਜਾਬ ਦੀਆਂ 2026-27’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼
ਰਾਜ ਸਭਾ ’ਚ ਹਰ ਸੂਬੇ ਨੂੰ ਮਿਲੇ ਬਰਾਬਰ ਨੁਮਾਇੰਦਗੀ: ਮਨਪ੍ਰੀਤ ਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ
ਮਲੇਸ਼ੀਆ ਦੇ ਪੇਨਾਂਗ ਤੋਂ ਡਿਪਟੀ ਸੀ.ਐੱਮ. ਜਗਦੀਪ ਸਿੰਘ ਦਿਓ ਨੇ
Live: 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51301558

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us