ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ।
ਸੀ-ਪ੍ਰਾਈਟ ਕੈਂਪ ਕਪੂਰਥਲਾ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਜਿਨ੍ਹਾਂ ਨੌਜਵਾਨਾਂ ਦਾ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਹੋ ਗਿਆ ਹੈ, ਉਨ੍ਹਾਂ ਦਾ ਦੂਸਰਾ ਬੈਚ 01 ਸਤੰਬਰ 2026 ਤੋਂ ਸ਼ੁਰੂ ਹੋ ਰਿਹਾ ਹੈ। ਇਸ ਲਈ ਉਕਤ ਜ਼ਿਲ੍ਹਿਆਂ ਦੇ ਇੱਛੁਕ ਨੌਜਵਾਨ ਫਿਜ਼ੀਕਲ ਦੀ ਤਿਆਰੀ ਲਈ ਤੁਰੰਤ ਕੈਂਪ ਵਿਖੇ ਰਿਪੋਰਟ ਕਰਨ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਫਿਜ਼ੀਕਲ ਤਿਆਰੀ ਕਰਨ ਵਾਲੇ ਅਤੇ ਗਰੁੱਪ-ਸੀ ਦਾ ਫਾਰਮ ਭਰਨ ਵਾਲੇ ਉਮੀਦਵਾਰ ਵੀ ਕੈਂਪ ਵਿਖੇ ਆ ਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਹ ਸਿਖਲਾਈ ਸਵੇਰੇ ਅਤੇ ਸ਼ਾਮ ਦੋਵੇਂ ਟਾਈਮ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਕਰਵਾਈ ਜਾਵੇਗੀ। ਕੈਂਪ ਵਿੱਚ ਨੌਜਵਾਨਾਂ ਲਈ ਜਿਮ ਅਤੇ ਖੇਡਾਂ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ।
ਸਿਖਲਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਉਮੀਦਵਾਰਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ।
ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ (ਜਿਵੇਂ ਆਧਾਰ ਕਾਰਡ, 10ਵੀਂ ਜਾਂ 12ਵੀਂ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ) ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ, ਕਪੂਰਥਲਾ ਵਿਖੇ ਰਿਪੋਰਟ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 8360163527 ਅਤੇ 6900200733 'ਤੇ ਸੰਪਰਕ ਕੀਤਾ ਜਾ ਸਕਦਾ ਹੈ।