*ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼*

Sep30,2026 | Jagrati Lahar Bureau | Chandigarh



*ਕੈਬਨਿਟ ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜ਼*

*ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*

ਚੰਡੀਗੜ੍ਹ, 30 ਸਤੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਪੈਸਕੋ ਦੇ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਵੀ ਹਾਜ਼ਰ ਸਨ।

-punjabgovernment-exservicemenwelfare-mohinderbhagat-defenceserviceswelfare-punjabnews



TOP HEADLINES


ਚੰਡੀਗੜ੍ਹ ਦੇ ਜਵੈਲਰਜ਼ ਦੇ ਖਾਤੇ ਵਿੱਚ 332 ਕਰੋੜ ਰੁਪਏ ਜਮ੍ਹਾ,ਈ
ਨੈਤਿਕ ਕਤਲ ਕਾਂਡ ’ਚ ਪੁਲਿਸ ਦਾ ਵੱਡਾ ਐਕਸ਼ਨ, ਸੈਕਟਰ-50 ਦੇ ਜੰਗ
1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ
*ਇੰਨੋਸੈਂਟ ਹਾਰਟਸ ਮਾਰਕੀਟ ਡੇਅ 'ਤੇ ਨੌਜਵਾਨ ਉੱਦਮੀਆਂ ਨੇ ਆਪਣੀ
ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼
*ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆ
ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ
*ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ
*ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ:
ਵੋਟ-ਚੋਰੀ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰ
ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦ
ਦਿਸ਼ਾ – ਐਨ ਇਨੀਸ਼ੀਏਟਿਵ ਦੇ ਤਹਿਤ ਇੰਨੋਸੈਂਟ ਹਾਰਟਸ ਗਰੁੱਪ ਆਫ਼
ਐੱਸਆਈਆਰ ਖ਼ੁਦ ਕਰਵਾਈ, ਸਵਾਲ ਵੀ ਖ਼ੁਦ ਹੀ ਉਠਾ ਰਹੇ ਨੇ ਮਾਨ: ਕ
*ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ
ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ : ਅਕਾਲੀ ਆਗੂ ਤੇ ਸ
*ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱ
ਜੰਮੂ-ਕਸ਼ਮੀਰ ਜਾਣ ਵਾਲੀ ਬਸ ਤੇ ਪੱਥਰ ਮਾਰਨ ਵਾਲੇ ਤਿੰਨੇ ਮੁਲਜਮ
ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਮੈਡੀਕਲ ਸਟੋਰਾਂ
*ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80
*ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52605737

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us