*ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ*

Nov29,2026 | Jagrati Lahar Bureau | Chandigarh



* ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ, ਸੰਸਥਾ ਦੇ ਸ਼ਾਨਦਾਰ ਰਿਕਾਰਡ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 29 ਨਵੰਬਰ:


ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ. ਨਗਰ ਦੇ ਛੇ ਕੈਡਿਟ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.), ਖੜਕਵਾਸਲਾ ਦੇ 151ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਗ੍ਰੈਜੂਏਟ ਹੋਏ ਹਨ। ਇਸ ਪਰੇਡ ਦਾ ਨਿਰੀਖਣ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਸੰਸਥਾ ਦੇ ਦੋ ਹੋਰ ਕੈਡਿਟ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐੱਸ.) ਦੇ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊਜ਼.) ਤੋਂ ਗ੍ਰੈਜੂਏਟ ਹੋਏ ਹਨ, ਜਿਸ ਨਾਲ ਇੱਕੋ ਦਿਨ ਵਿੱਚ ਪੰਜਾਬ ਦੇ ਅੱਠ ਨੌਜਵਾਨ ਪਾਸ ਆਊਟ ਹੋ ਕੇ ਜਲਦ ਅਫ਼ਸਰ ਬਣਨ ਜਾ ਰਹੇ ਹਨ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਖ਼ਤ ਟ੍ਰੇਨਿੰਗ ਅਤੇ ਐੱਨ.ਡੀ.ਏ. ਵਿੱਚ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ ਇਹ ਛੇ ਕੈਡਿਟ—ਜਿਨ੍ਹਾਂ ਵਿੱਚ ਮੁਹਾਲੀ ਤੋਂ ਸਿਮਰਤਪਾਲ ਸਿੰਘ ਸੰਧੂ, ਮੋਕਸ਼ ਸੈਣੀ ਅਤੇ ਲਕਸ਼ੈ ਸ਼ਰਮਾ, ਬਠਿੰਡਾ ਤੋਂ ਅਸ਼ਮਿਤ, ਗੁਰਦਾਸਪੁਰ ਤੋਂ ਤੇਜਿੰਦਰਪਾਲ ਸਿੰਘ ਅਤੇ ਪਠਾਨਕੋਟ ਤੋਂ ਵਿਸ਼ਵਾਸ ਮਿੱਤਲ ਸ਼ਾਮਲ ਹਨ—ਹੁਣ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ ਅਤੇ ਇੱਕ ਸਾਲ ਬਾਅਦ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ।

ਇਸੇ ਦੌਰਾਨ ਮਿਲਟਰੀ ਕਾਲਜ ਆਫ਼ ਇਲੈਕਟ੍ਰੀਕਲ ਐਂਡ ਮਕੈਨੀਕਲ ਇੰਜੀਨੀਅਰਿੰਗ (ਐੱਮ.ਸੀ.ਈ.ਐੱਮ.ਈ.), ਸਿਕੰਦਰਾਬਾਦ ਤੋਂ ਸਕਸ਼ਮ ਮਲਿਕ ਅਤੇ ਕਾਲਜ ਆਫ਼ ਮਿਲਟਰੀ ਇੰਜੀਨੀਅਰਿੰਗ (ਸੀ.ਐੱਮ.ਈ.) ਤੋਂ ਮਹਿਤਾਬ ਸਿੰਘ ਸਿੱਧੂ ਟੈਕਨੀਕਲ ਐਂਟਰੀ ਸਕੀਮ ਤਹਿਤ ਆਪਣੇ-ਆਪਣੇ ਕੈਡਿਟ ਟ੍ਰੇਨਿੰਗ ਵਿੰਗਜ਼ ਤੋਂ ਗ੍ਰੈਜੂਏਟ ਹੋਏ ਹਨ। ਇਹ ਦੋਵੇਂ ਕੈਡਿਟ ਹੁਣ ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਵਿੱਚ ਜਾਣਗੇ ਅਤੇ ਇੱਕ ਸਾਲ ਦੀ ਸਿਖਲਾਈ ਤੋਂ ਬਾਅਦ ਅਫ਼ਸਰ ਵਜੋਂ ਕਮਿਸ਼ਨ ਹਾਸਲ ਕਰਨਗੇ।

ਕੈਡਿਟਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਸਮੁੱਚੇ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕੈਡਿਟਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸੇ ਅਨੁਸ਼ਾਸਨ, ਲਗਨ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਦਿਆਂ ਹਥਿਆਰਬੰਦ ਸੈਨਾਵਾਂ ਵਿੱਚ ਵੀ ਆਫ਼ਿਸਰਜ਼ ਵਜੋਂ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਕੈਬਨਿਟ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਏ.ਐੱਫ.ਪੀ.ਆਈ. ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ 'ਤੇ ਪੂਰੀ ਸੰਤੁਸ਼ਟੀ ਜ਼ਾਹਰ ਕੀਤੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐੱਚ. ਚੌਹਾਨ, ਵੀ.ਐੱਸ.ਐੱਮ., ਨੇ ਵੀ ਕੈਡਿਟਾਂ ਨੂੰ ਸਫ਼ਲਤਾਪੂਰਵਕ ਗ੍ਰੈਜੂਏਟ ਹੋਣ 'ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਯੋਗ ਬਣਾਉਣ ਵਿੱਚ ਸੰਸਥਾ ਦੇ ਅਨਮੋਲ ਯੋਗਦਾਨ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 15 ਹੋਰ ਕੈਡਿਟ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਦਸੰਬਰ 2026 ਵਿੱਚ  ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਅਤੇ ਏਅਰ ਫੋਰਸ ਅਕੈਡਮੀ (ਏ.ਐੱਫ.ਏ.) ਤੋਂ 10 ਹੋਰ ਕੈਡਿਟ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ, ਜਿਸ ਨਾਲ ਸੰਸਥਾ ਦੇ ਸ਼ਾਨਦਾਰ ਰਿਕਾਰਡ ਵਿੱਚ ਇੱਕ ਹੋਰ ਸੁਨਹਿਰੀ ਅਧਿਆਏ ਜੁੜ ਜਾਵੇਗਾ।

Maharaja-Ranjit-Singh-Institute-Nda-Punjab-Cadets-Indian-Armed-Forces-Military-Training



TOP HEADLINES


ਆਪ ਹਮੇਸ਼ਾ ਮਹਿਲਾ ਰਾਖਵੇਂਕਰਨ ਦੇ ਹੱਕ ਵਿੱਚ ਪਰ ਹੱਦਬੰਦੀ ਦੀ ਆ
*ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ
*ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕ
*4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ
*ਭਗਵੰਤ ਮਾਨ ਸਰਕਾਰ ਦੀ ਮੇਰਾ ਘਰ, ਮੇਰੇ ਨਾਮ ਯੋਜਨਾ ਤਹਿਤ 70 ਸਾ
*ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰ
ਮਹਿਲਾ ਰਾਖਵੇਂਕਰਨ ਦੀ ਆੜ ਵਿੱਚ ਹਲਕਾਬੰਦੀ ਕਰਕੇ ਪੰਜਾਬ ਅਤੇ ਦੱਖ
*ਮੋਦੀ ਜੀ ਵਲੋਂ ਪੰਜਾਬੀਆਂ ਦੀ ਸੇਵਾ, ਸੱਭਿਆਚਾਰ ਤੇ ਕਲ਼ਾ ਦੀ ਪ੍ਰ
*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਭਗਵੰਤ ਮਾਨ ਸਰਕਾਰ ਦੀ ਸੂਰਜੀ ਊਰਜਾ ਪਹਿਲਕਦਮੀ ਕਿਸਾਨਾਂ ਦੀ ਆਮਦਨ
*ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤ
ਕਾਂਗਰਸ ਦਾ ਸੱਭਿਆਚਾਰ ਡਰ ਫੈਲਾਉਣ ਵਾਲਾ ਹੈ, ਪ੍ਰਤਾਪ ਸਿੰਘ ਬਾਜਵ
ਮੋਹਾਲੀ ਤੇ ਚੰਡੀਗੜ੍ਹ ’ਚ ਛਾਪੇਮਾਰੀ ਦੌਰਾਨ 1 ਕਿੱਲੋ ਸੋਨੇ ਦੀ ਇ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾ
ਫੇਜ਼ 4 ਦੀ ਮਾਰਕੀਟ ਵਿੱਚ ਸਥਿਤ ਫਰੂਟ ਦੀ ਦੁਕਾਨ ਵਿੱਚ ਚੋਰੀ ਰੇ
ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇ
*ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ
*ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬ
*ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਐਨ ਐਚ ਏ ਆਈ ਅਧਿਕਾਰੀਆਂ ਨੂੰ ਨਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53281031

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us