23 ਨਵੰਬਰ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ: ਰਵਿੰਦਰਪਾਲ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦੱFਸਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰ ਵਾਯੂ ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨਲਾਈਨ ਬਿਨੈ ਦੇ ਸਕਦੇ ਹਨ। ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟੇ੍ਰਸ਼ਨ ਲਈ ਬਿਨੈਕਾਰimage.png ਵੈੱਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਰ ਅਫਸਰ, ਪਾਇਲਟ ਅਤੇ ਨੈਵੀਗੇਟਰ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਲਈ ਆਪਣਾ ਬਿਨੈਪੱਤਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਸ਼ਟੇ੍ਰਸ਼ਨ ਦੀ ਮਿਤੀ ਚ ਵਾਧਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇਂ ਤਰੀਕਾਂ) ਮਿਲਾ ਕੇ ਹੋਵੇ ਫਿਰ ਉਹ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈੱਬਸਾਈਟ image.png ਤੇ ਸੰਪਰਕ ਕਰ ਸਕਦਾ ਹੈ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)