ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

Nov7,2023 | Gautam Jalandhari | Chandigarh

ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ ਚੰਡੀਗੜ੍ਹ, 7 ਨਵੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ਵਿੱਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ। ਸ. ਜੌੜਾਮਾਜਰਾ ਨੇ ਕਿਹਾ ਕਿ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ। ਸ. ਚੇਤਨ ਸਿੰਘ ਜੋੜਾਮਾਜਰਾ ਨੇ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਪਾਉਣ ਲਈ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਨਵੇਂ ਉਪਰਾਲੇ ਤਹਿਤ ਕਿਊ.ਆਰ ਕੋਡ ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਦੇਣ ਲਈ ਆਨਲਾਈਨ ਪ੍ਰੀਕ੍ਰਿਆ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਇਸ ਕਿਊ.ਆਰ ਕੋਡ ਰਾਹੀਂ ਹੀ ਯੋਗਦਾਨ ਜਮ੍ਹਾਂ ਕੀਤਾ ਜਾਵੇ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ। ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।

Chetan-Singh-Jauramajra-Information-And-Public-Relations-Minister-Punjab-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42573991

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us