ਵਿਧਾਇਕ ਰੰਧਾਵਾ ਨੇ 73.58 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 04 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

May3,2025 | Gurvinder Singh Mohali | Zirakpur



*ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਵਿੱਖੇ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗਰਾਂਟ ਮਨਜ਼ੂਰੀ ਦਾ ਐਲਾਨ* 

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਇਤਿਹਾਸਕ ਸਿੱਧ ਹੋ ਰਹੀ ਹੈ 



ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਦੇ ਜ਼ੀਰਕਪੁਰ ਖੇਤਰ ਅੰਦਰ ਆਉਂਦੇ ਚਾਰ ਸਕੂਲਾਂ ਵਿੱਚ 73.58 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਵਿਧਾਇਕ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਵਿੱਖੇ 14 ਲੱਖ ਰੁਪਏ ਦੀ ਮਨਜ਼ੂਰ ਹੋਈ ਗਰਾਂਟ ਦੀ ਵਿਕਾਸ ਕਾਰਜਾਂ ਲਈ ਸ਼ੁਰੂਆਤ ਕੀਤੀ।

ਸਿੱਖਿਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਨੇ ਵਿਧਾਇਕ ਰੰਧਾਵਾ ਦੁਆਰਾ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਛੱਤ ਵਿੱਖੇ 11 ਲੱਖ 35 ਹਜ਼ਾਰ ਰੁਪਏ ਦੀ ਲਾਗਤ ਨਾਲ ਆਧੁਨਿਕ ਕਲਾਸ ਰੂਮ ਅਤੇ ਹੋਰ ਕੰਮ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਸਿਤਾਬਗੜ੍ਹ ਵਿਖੇ 20 ਲੱਖ 71 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਖੇਡ ਮੈਦਾਨ ਦਾ ਨਵਾਂ ਟਰੈਕ, ਪਿੰਡ ਲੋਹਗੜ੍ਹ ਦੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਵਿੱਚ 26 ਲੱਖ 52 ਹਜ਼ਾਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਚਾਰ ਆਧੁਨਿਕ ਕਲਾਸ ਰੂਮ, ਸਾਇੰਸ ਲੈਬ ਤੇ ਹੋਰ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਹਨ 

    ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ 12000 ਸਰਕਾਰੀ ਸਕੂਲਾਂ ਨੂੰ ਨਿਵੇਕਲੀ ਦਿੱਖ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਿਰੋਧੀ ਧਿਰਾਂ ਕੋਲ ਸਰਕਾਰ ਦੇ ਇਸ ਇਤਿਹਾਸਿਕ ਕਾਰਜ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕਰਨ ਤੋਂ ਸਿਵਾ ਕੋਈ ਹੋਰ ਚਾਰਾ ਨਹੀਂ ਪ੍ਰੰਤੂ ਉਹਨਾਂ ਵੱਲੋਂ ਨਾ ਚਾਹੁੰਦਿਆਂ ਹੋਇਆਂ ਵੀ ਆਪਣੀ ਆਦਤ ਤੋਂ ਮਜਬੂਰ ਹੋ ਕੇ ਸਰਕਾਰ ਦੇ ਚੰਗੇ ਕੰਮ ਨੂੰ ਸਰਾਹੁਣ ਦੀ ਬਜਾਏ ਆਲੋਚਨਾ ਹੀ ਕੀਤੀ ਜਾ ਰਹੀ ਹੈ। 

      ਵਿਧਾਇਕ ਰੰਧਾਵਾ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ-ਨਵੇਂ ਕਮਰੇ, ਸਮਾਰਟ ਕਲਾਸ ਰੂਮ,ਕੰਪਿਊਟਰ ਤੇ ਸਾਇੰਸ ਲੈਬ,ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਹੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਸਭ ਤੋਂ ਵੱਡਾ ਧੰਨਵਾਦ ਹੁੰਦਾ ਹੈ।

   ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ। 

      ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।


Powered by Froala Editor

Punjab-Sikhiya-Kranti-Badalda-Punjab-Mla-Zirakpur-News



TOP HEADLINES


*ਬੀਤੀ ਰਾਤ ਢੋਲੇਵਾਲ ਮਿਲਟਰੀ ਕੰਪਲੈਕਸ ਵਿਖੇ ਡਰੋਨ ਹਮਲੇ ਸੰਬੰਧੀ
ਲੁਧਿਆਣੇ ਫ਼ੇਰ ਹੋਇਆ ਬਲੈਕ ਆਊਟ * ਰਾਤ 8 ਵਜੇ ਤੋਂ 8.15 ਵਜੇ ਤੱ
'ਆਪ' ਨੇ ਸੰਗਠਨ ਵਿੱਚ ਫੁੱਕੀ ਨਵੀਂ ਜਾਨ : 5 ਮੀਤ ਪ੍ਰਧਾਨ ,13 ਲ
ਐਮਪੀ ਅਰੋੜਾ ਨੂੰ ਮਿਲ ਰਹੀਆਂ ਹਨ ਨਿੱਘੀਆਂ ਜੱਫੀਆਂ ਅਤੇ ਭਾਰੀ ਜਨ
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾ
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸ
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨ
*ਅੱਜ ਰਾਤ 8 ਵਜੇ ਤੋਂ 8.15 ਵਜੇ ਤੱਕ "ਓਪਰੇਸ਼ਨ ਸ਼ੀਲਡ" ਤਹਿਤ ਬ
ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ
ਤੰਬਾਕੂ ਨੂੰ ਕਹੋ ਨਾਂਹ , ਜ਼ਿੰਦਗੀ ਨੂੰ ਕਹੋ ਹਾਂ ! – ਇੰਨੋਸੈਂਟ
ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ
ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲ
ਨੈਸ਼ਨਲ ਹਾਈਵੇ ਉਪਰ ਪਨਬੱਸ ਦੀ ਵਾਲਵੋ ਬੱਸ ਹਾਦਸੇ ਦਾ ਸ਼ਿਕਾਰ ਹੋਈ,
ਅਰੋੜਾ ਨੇ ਲੁਧਿਆਣਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਦੀ ਗੱਲ ਦੁਹਰ
ਕੱਲ੍ਹ (31 ਮਈ) ਸ਼ਾਮ 8 ਵਜੇ ਤੋਂ 8.15 ਵਜੇ ਤੱਕ ਆਪ੍ਰੇਸ਼ਨ ਸ਼ੀ
’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 10
ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਪੰਜਵੇਂ ਦਿਨ 3

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45824660

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us