ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ ਵਿੱਚ ਜਿੱਥੇ ਕਲਾਕਾਰਾਂ ਨੂੰ ਅਕਸਰ ਗੈਂਗਵਾਰ ਅਤੇ ਅਪਰਾਧਕ ਗਤੀਵਿਧੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਪੰਜਾਬ ਵਿੱਚ ਹਾਲਾਤ ਹੁਣ ਪੂਰੀ ਤਰ੍ਹਾਂ ਬਦਲ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੁਰੱਖਿਆ ਅਤੇ ਸ਼ਾਂਤੀ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਪੁਲਿਸ ਦੀ ਤਤਪਰਤਾ ਨੇ ਨਾ ਸਿਰਫ ਆਮ ਲੋਕਾਂ, ਸਗੋਂ ਕਲਾਕਾਰਾਂ ਵਿੱਚ ਵੀ ਇਹ ਭਰੋਸਾ ਪੈਦਾ ਕੀਤਾ ਹੈ ਕਿ ਉਹ ਪੰਜਾਬ ਵਿੱਚ ਬਿਨਾ ਕਿਸੇ ਡਰ ਦੇ ਆਪਣੀ ਜ਼ਿੰਦਗੀ ਅਤੇ ਕਰੀਅਰ ਨੂੰ ਅੱਗੇ ਵਧਾ ਸਕਦੇ ਹਨ। ਪੰਜਾਬ ਪੁਲਿਸ ਨੇ ਪਿਛਲੇ ਕੁਝ ਸਮੇਂ ਵਿੱਚ ਕਈ ਗੈਂਗਸਟਰਨਾਂ ਅਤੇ ਅਪਰਾਧਕ ਗਿਰੋਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਹੈ। ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ। ਇਹੀ ਕਾਰਨ ਹੈ ਕਿ ਹੁਣ ਕਲਾਕਾਰਾਂ ਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਮਾਹੌਲ ਪਹਿਲਾਂ ਨਾਲੋਂ ਕਿਤੇ ਵੱਧ ਬਿਹਤਰ ਅਤੇ ਸੁਰੱਖਿਅਤ ਹੋ ਗਿਆ ਹੈ। ਕਨੇਡਾ ਵਿੱਚ ਵੱਸਦੇ ਪੰਜਾਬੀ ਕਲਾਕਾਰਾਂ ਨੂੰ ਅਕਸਰ ਅਸੁਰੱਖਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਗੈਂਗਵਾਰ ਕਾਰਨ ਉਹ ਦਬਾਅ ਅਤੇ ਡਰ ਵਿੱਚ ਜੀਊਂਦੇ ਹਨ। ਇਸਦੇ ਉਲਟ ਪੰਜਾਬ ਵਿੱਚ ਉਨ੍ਹਾਂ ਨੂੰ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਵਿਚਕਾਰ ਸੁਰੱਖਿਆ ਅਤੇ ਆਪਣਾਪਨ ਦੋਵੇਂ ਮਿਲਦੇ ਹਨ। ਮਸ਼ਹੂਰ ਗਾਇਕ ਕਰਨ ਔਜਲਾ ਨੇ ਵੀ ਹਾਲ ਹੀ ਵਿੱਚ ਕਿਹਾ ਕਿ, “ਕਨੇਡਾ ਵਿੱਚ ਅਸੁਰੱਖਿਆ ਮਹਿਸੂਸ ਹੁੰਦੀ ਹੈ, ਪਰ ਪੰਜਾਬ ਵਿੱਚ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਵਜ੍ਹਾ ਨਾਲ ਜ਼ਿਆਦਾ ਸੁਰੱਖਿਅਤ ਮਹਿਸੂਸ ਕਰਦਾ ਹਾਂ।” ਉੱਥੇ ਹੀ ਗਾਇਕ ਮਨਕੀਰਤ ਔਲਖ ਨੇ ਇਕ ਇੰਟਰਵਿਊ ਵਿੱਚ ਕਿਹਾ ਕਿ, “ਜੇ ਪੰਜਾਬ ਪੁਲਿਸ ਵਰਗੀ ਪੁਲਿਸ ਕਨੇਡਾ ਵਿੱਚ ਵੀ ਹੋਵੇ ਤਾਂ ਉੱਥੇ ਗੈਂਗਸਟਰਵਾਦ ਖ਼ਤਮ ਹੋ ਜਾਏ। ਭਾਰਤ ਦੀ ਸਭ ਤੋਂ ਸਟ੍ਰੌਂਗਸਟ ਪੁਲਿਸ ਪੰਜਾਬ ਪੁਲਿਸ ਹੈ।” ਉਨ੍ਹਾਂ ਦੇ ਇਹ ਸ਼ਬਦ ਨਾ ਸਿਰਫ ਪੰਜਾਬ ਪੁਲਿਸ ਦੀ ਤਾਕਤ ਸਗੋਂ ਕਲਾਕਾਰਾਂ ਦੇ ਡੂੰਘੇ ਭਰੋਸੇ ਨੂੰ ਵੀ ਦਰਸਾਉਂਦੇ ਹਨ। ਮੁੱਖ ਮੰਤਰੀ ਮਾਨ ਦੀ ਸਰਕਾਰ ਦਾ ਸਾਫ਼ ਕਹਿਣਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਕਿਸੇ ਵੀ ਕੀਮਤ ਤੇ ਟੁੱਟਣ ਨਹੀਂ ਦਿੱਤਾ ਜਾਵੇਗਾ। ਚਾਹੇ ਕਲਾਕਾਰ ਹੋਣ ਜਾਂ ਆਮ ਨਾਗਰਿਕ, ਸਭ ਦੀ ਸੁਰੱਖਿਆ ਸਰਕਾਰ ਅਤੇ ਪੁਲਿਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸੇ ਦ੍ਰਿੜ੍ਹ ਨਿਸ਼ਚੇ ਅਤੇ ਪੰਜਾਬ ਪੁਲਿਸ ਦੀ ਤਾਕਤ ਕਾਰਨ ਅੱਜ ਕਲਾਕਾਰ ਖੁੱਲ੍ਹ ਕੇ ਕਹਿ ਰਹੇ ਹਨ ਕਿ ਪੰਜਾਬ ਵਿੱਚ ਉਹਨਾਂ ਨੂੰ ਸਭ ਤੋਂ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ।
Powered by Froala Editor
Mann-govt-punjab-police-make-the-difference-artists-say-punjab-safer-than-canada
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)