ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

Oct1,2025 | Jagrati Lahar Bureau | Chandigarh


*• ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ ਪੰਜ ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ*

*•ਆਉਣ ਵਾਲੀਆਂ ਪੀੜ੍ਹੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਅਤੇ ਦੇਸ਼ ਭਗਤੀ ਦੀ ਭਾਵਨਾ ਜਗਾਉਣ ਲਈ ਕੀਤਾ ਉਪਰਾਲਾ: ਬੈਂਸ*

ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੋਹਣ ਲਈ ਪ੍ਰੇਰਿਆ ਜਾ ਸਕੇ।

ਸਿੱਖਿਆ ਮੰਤਰੀ ਸ. ਬੈਂਸ ਨੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ, “ਅਸੀਂ ਮਿਲ ਕੇ,  ਮਿਗ-21 ਨੂੰ ਇੱਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ।” ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈਟ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੱਖਿਆ, ਇੰਜੀਨੀਅਰਿੰਗ, ਏਅਰੋ-ਸਪੇਸ ਤਕਨਾਲੋਜੀ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਵਿੱਚ ਉੱਤਮਤਾ ਅਤੇ ਸਮਰਪਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਰਸਮੀ ਸਥਾਪਤੀ ਲਈ ਸਮਾਗਮਾਂ ਵਾਸਤੇ ਭਾਰਤੀ ਹਵਾਈ ਸੈਨਾ ਨਾਲ ਭਾਈਵਾਲੀ ਦੀ ਯੋਜਨਾ ਬਣਾ ਰਹੀ ਹੈ। ਸਿੱਖਿਆ ਮੰਤਰੀ ਨੇ ਆਸ ਪ੍ਰਗਟਾਈ ਕਿ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਮੌਜੂਦਗੀ ਵਿਦਿਆਰਥੀਆਂ ਨੂੰ ਰੋਜ਼ਾਨਾ ਹਿੰਮਤ, ਸਾਹਸ ਅਤੇ ਦ੍ਰਿੜ੍ਹਤਾ ਲਈ ਪ੍ਰੇਰਿਤ ਕਰੇਗੀ।

ਭਾਰਤੀ ਹਵਾਈ ਸੈਨਾ ਦੀਆਂ ਰਾਸ਼ਟਰ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਸਲਾਮ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰੀਮੀਅਰ ਮਿਗ-21 ਜਹਾਜ਼ ਦੇ ਹਾਲ ਹੀ ਵਿੱਚ ਹੋਈ ਰਸਮੀ ਰਿਟਾਇਰਮੈਂਟ `ਤੇ ਨਿੱਘੀ ਵਧਾਈ ਦਿੱਤੀ ਅਤੇ ਇਸਨੂੰ ਭਾਰਤ ਦੇ ਰੱਖਿਆ ਇਤਿਹਾਸ ਵਿੱਚ ਹਿੰਮਤ, ਅਨੁਸ਼ਾਸਨ ਅਤੇ ਸਮਰਪਣ ਦੇ ਪ੍ਰਤੀਕ ਵਜੋਂ ਮਾਨਤਾ ਦਿੱਤੀ। ਉਨ੍ਹਾਂ ਕਿਹਾ ਕਿ ਮਿਗ-21, ਜਿਸਨੇ 1965 ਦੀ ਭਾਰਤ-ਪਾਕਿ ਜੰਗ, 1971 ਦੀ ਬੰਗਲਾਦੇਸ਼ ਮੁਕਤੀ ਜੰਗ ਅਤੇ 1999 ਦੀ ਕਾਰਗਿਲ ਜੰਗ ਵਿੱਚ ਅਹਿਮ  ਭੂਮਿਕਾ ਨਿਭਾਈ, ਆਪਣੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦੇ ਰਹਿਣਗੇ।

ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਭਾਰਤੀ ਹਵਾਈ ਸੈਨਾ ਦੇ ਪ੍ਰੋਟੋਕੋਲ ਅਤੇ ਪਰੰਪਰਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਨ੍ਹਾਂ ਜਹਾਜ਼ਾਂ ਦੀ ਸਥਾਪਨਾ ਅਤੇ ਪ੍ਰਦਰਸ਼ਨੀ ਪੂਰੇ ਸਤਿਕਾਰ ਨਾਲ ਕੀਤੀ ਜਾਵੇਗੀ।

ਸ. ਬੈਂਸ ਨੇ ਕਿਹਾ ਕਿ ਇਹ ਨਿਵੇਕਲੀ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਵੀਨਤਾਕਾਰੀ ਅਤੇ ਪਰਿਵਰਤਨਸ਼ੀਲ ਸਿੱਖਿਆ ਪ੍ਰਦਾਨ ਕਰਨ ਵਾਲੀ ਪੇਸ਼ਕਦਮੀ ਦੀ ਤਰਜ਼ `ਤੇ ਅਧਾਰਿਤ ਹੈ, ਜਿਸ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਸਮੇਤ ਹੋਰ ਕਈ ਅਗਾਂਹਵਧੂ ਕਦਮ ਚੁੱਕੇ ਗਏ  ਹਨ।

Powered by Froala Editor

Punjab-Eyes-Iconic-Mig-21-Display-In-Govt-Schools-To-Inspire-Students



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459704

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us