ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ 'ਤੇ ਤੈਨਾਤ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ

Oct4,2025 | Jagrati Lahar Bureau | Chandigarh

*ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼*
*ਕਿਹਾ, ਅਧਿਆਪਕ ਕਲਾਸਰੂਮਾਂ ਵਿੱਚ ਪੜ੍ਹਾਉਣ ਲਈ ਹਨ ਨਾ ਕਿ ਰੂਟੀਨ ਕਲੈਰੀਕਲ ਅਤੇ ਪ੍ਰਸ਼ਾਸਕੀ ਡਿਊਟੀਆਂ ਲਈ*
ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ।

ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ - ਉਹ ਗਿਆਨ ਅਤੇ ਕਦਰਾਂ-ਕੀਮਤਾਂ ਦੇ ਝੰਡਾ-ਬਰਦਾਰ ਹਨ, ਜਿਨ੍ਹਾਂ ਨੂੰ ਪੰਜਾਬ ਦੇ ਭਵਿੱਖ ਨੂੰ ਦਿਸ਼ਾ ਦੇਣ ਦੀ ਪਵਿੱਤਰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਕਲਾਸਰੂਮਾਂ ਦੀ ਥਾਂ ਵੱਖ-ਵੱਖ ਪ੍ਰਸ਼ਾਸਕੀ ਕੰਮਾਂ ਲਈ ਵਰਤਿਆ ਜਾਣਾ ਨਾ ਸਿਰਫ਼ ਉਨ੍ਹਾਂ ਨਾਲ ਸਗੋਂ ਸਾਡੇ ਬੱਚਿਆਂ ਨਾਲ ਵੀ ਬੇਇਨਸਾਫ਼ੀ ਹੈ, ਅਜਿਹਾ ਕਰਨਾ ਬੱਚਿਆਂ ਦੇ ਸਿੱਖਿਆ ਦੇ ਅਧਿਕਾਰ ਨਾਲ ਸਿੱਧਾ-ਸਿੱਧਾ ਸਮਝੌਤਾ ਹੈ।    

ਸਿੱਖਿਆ ਮੰਤਰੀ ਨੇ ਦ੍ਰਿੜ੍ਹਤਾ ਨਾਲ ਦੁਹਰਾਇਆ ਕਿ ਬੱਚਿਆਂ ਦੇ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ (ਆਰ.ਟੀ.ਈ.) ਐਕਟ, 2009 ਦੀ ਧਾਰਾ 27, ਗੈਰ-ਸਿੱਖਿਆ ਉਦੇਸ਼ਾਂ ਲਈ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਮਨਾਹੀ ਕਰਦੀ ਹੈ। ਇਹ ਮਨਾਹੀ ਕੁਝ ਵਿਸ਼ੇਸ਼ ਮੌਕਿਆਂ ਜਿਵੇਂ ਦਸ ਸਾਲਾ ਆਬਾਦੀ ਜਨਗਣਨਾ, ਆਫ਼ਤ ਸਮੇਂ ਰਾਹਤ ਕਾਰਜਾਂ ਅਤੇ ਸਥਾਨਕ ਸੰਸਥਾਵਾਂ, ਰਾਜ ਵਿਧਾਨ ਸਭਾਵਾਂ ਜਾਂ ਸੰਸਦੀ ਚੋਣਾਂ ‘ਤੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਡਿਊਟੀਆਂ ‘ਤੇ ਲਾਗੂ ਨਹੀਂ ਹੈ। ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਵਿਵਸਥਾ ਬਹੁਤ ਸੂਝ-ਬੂਝ ਨਾਲ ਲਾਗੂ ਕੀਤੀ ਗਈ ਸੀ ਤਾਂ ਜੋ ਅਧਿਆਪਕਾਂ ਦਾ ਸਮਾਂ ਅਤੇ ਊਰਜਾ ਕਲਾਸਰੂਮ ਸਿੱਖਿਆ ਉਤੇ ਕੇਂਦ੍ਰਿਤ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਸਾਡੇ ਸਮਾਜ ਦੀ ਤਰੱਕੀ ਦਾ ਧੁਰਾ ਹਨ।

ਉਹਨਾਂ ਕਿਹਾ ਕਿ ਕਈ ਵਾਰ ਜ਼ਰੂਰੀ ਸਰਕਾਰੀ ਕੰਮ ਹੋ ਸਕਦੇ ਹਨ, ਪਰ ਅਜਿਹੇ ਕਾਰਜਾਂ ਲਈ ਅਧਿਆਪਕ ਨੂੰ ਪਹਿਲਾ ਵਿਕਲਪ ਨਾ ਮੰਨਿਆ ਜਾਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਲਾਸਰੂਮਾਂ ਵਿੱਚ ਉਨ੍ਹਾਂ ਦੀ ਮੌਜੂਦਗੀ ਸੰਬੰਧੀ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।

ਇਹਨਾਂ ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਪ੍ਰਬੰਧਕੀ ਵਿਭਾਗਾਂ ਅਤੇ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਜਾਰੀ ਕੀਤੇ ਜਾਣ ਕਿ  ਆਰ.ਟੀ.ਈ. ਐਕਟ, 2009 ਦੀ ਧਾਰਾ 27 ਵਿੱਚ ਦੱਸੀਆਂ ਗਈਆਂ ਡਿਊਟੀਆਂ ਤੋਂ ਇਲਾਵਾ ਅਧਿਆਪਕਾਂ ਦੀ ਕੋਈ ਵੀ ਗੈਰ-ਅਧਿਆਪਨ ਡਿਊਟੀ ਨਾ ਲਗਾਈ ਜਾਵੇ। ਅਜਿਹੀ ਕੋਈ ਵੀ ਸਥਿਤੀ, ਜਿੱਥੇ ਅਧਿਆਪਕਾਂ ਦੀ ਤਾਇਨਾਤੀ ਲੋੜੀਂਦੀ ਹੈ, ਅਜਿਹੀ ਕਿਸੇ ਵੀ ਤੈਨਾਤੀ ਤੋਂ ਪਹਿਲਾਂ ਸਕੂਲ ਸਿੱਖਿਆ ਵਿਭਾਗ ਤੋਂ ਲਿਖਤੀ ਪ੍ਰਵਾਨਗੀ ਲੈਣਾ ਲਾਜ਼ਮੀ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨਾ ਹੈ ਤਾਂ ਜੋ ਸੂਬੇ ਦੇ ਹਰੇਕ ਬੱਚੇ ਲਈ ਮਿਆਰੀ ਤੇ ਨਿਰਵਿਘਨ ਸਿੱਖਿਆ ਦੇ ਸੰਵਿਧਾਨਕ ਅਧਿਕਾਰ ਨੂੰ ਨਿਰੰਤਰ ਜਾਰੀ ਰੱਖਿਆ ਜ ਸਕੇ।

Powered by Froala Editor

Classrooms-Come-First-Harjot-Bains-Cracks-Down-On-Teachers-Non-educational-Duties



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459521

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us