ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 5 ਚਲਾਨ ਕੀਤੇ

Dec12,2025 | Jagrati Lahar Bureau | Fazilka

ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ 05 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।

ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ਿਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।

ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਟੀਮ ਦੇ ਮੈਂਬਰ, ਰਣਵੀਰ ਕੌਰ ਬਾਲ ਸੁਰੱਖਿਆ ਅਫਸਰ, ਭੁਪਿੰਦਰਦੀਪ ਸਿੰਘ ਕਾਊਂਸਲਰ, ਏ.ਐਸ.ਆਈ ਸੁਰਿੰਦਰ ਸਿੰਘ ਪੁਲਿਸ ਵਿਭਾਗ, ਟ੍ਰੈਫਿਕ ਪੁਲਿਸ ਇੰਚਾਰਜ ਪਿਰਥੀ ਰਾਜ ਅਤੇ ਹੰਸ ਰਾਜ, ਮਹਿੰਦਰ ਕੁਮਾਰ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।


Powered by Froala Editor

Safe-School-Vahan-Policy-Punjab-Rta-Chalaned-School-Buses-



TOP HEADLINES


ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ
ਸਰਵਿਸ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਡੀਐੱਸਪ
*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49871553

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us