*ਪੰਜਾਬ ਦੇ ਸਭ ਤੋਂ ਵੱਡੀ ਮੈਗਾ Ptm ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ ।*

Dec21,2025 | Jagrati Lahar Bureau | Chandigarh

 

ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ।

 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ।

 

ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨਵੀਆਂ ਉਚਾਈਆਂ ਛੂਹ ਰਿਹਾ ਹੈ। ਪੰਜਾਬ ਸਰਕਾਰ ਇਸ ਤਰ੍ਹਾਂ ਦੇ ਸਮਾਗਮ ਕਰਵਾ ਕੇ "ਮਾਂ ਪਿਓ ਦੀ ਭਾਗੀਦਾਰੀ" (ਮਾਪਿਆਂ ਦੀ ਭਾਈਵਾਲੀ) ਥੀਮ ਹੇਠ ਮਾਪਿਆਂ ਅਤੇ ਸਕੂਲਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਦੀ ਇਹ ਪਹਿਲਕਦਮੀ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਵਿੱਚ ਭਾਈਵਾਲ ਵਜੋਂ ਸਰਗਰਮੀ ਨਾਲ ਸ਼ਾਮਲ ਕਰਕੇ ਬੱਚਿਆਂ ਦੇ ਪੜ੍ਹਾਈ-ਲਿਖਾਈ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

ਉਨ੍ਹਾਂ ਦੱਸਿਆ ਕਿ 40,000 ਤੋਂ ਵੱਧ ਅਧਿਆਪਕਾਂ, ਜਿਨ੍ਹਾਂ ਵਿੱਚ ਹਰੇਕ ਸਰਕਾਰੀ ਸਕੂਲ ਤੋਂ ਘੱਟੋ-ਘੱਟ ਇੱਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ, ਨੂੰ ਪੇਰੈਂਟਸ ਵਰਕਸ਼ਾਪ ਕਰਵਾਉਣ ਸਬੰਧੀ ਬਲਾਕ ਅਤੇ ਕਲੱਸਟਰ ਪੱਧਰ 'ਤੇ ਢਾਂਚਾਗਤ ਸਿਖਲਾਈ ਦਿੱਤੀ ਗਈ ਹੈ।

 

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਜਿਥੇ ਸਿਖਲਾਈ ਪ੍ਰਾਪਤ ਅਧਿਆਪਕ ਗੱਲਬਾਤ ਸੈਸ਼ਨਾਂ ਦਾ ਪ੍ਰਬੰਧ ਕਰਦੇ ਹਨ ਉਥੇ ਹੀ ਐਸਐਮਸੀ ਮੈਂਬਰ ਮਾਪਿਆਂ ਨਾਲ ਤਾਲਮੇਲ ਤੇ ਲਾਮਬੰਦੀ ਤੋਂ ਇਲਾਵਾ ਹੋਰ ਸਹਾਇਤਾ ਪ੍ਰਦਾਨ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ, ਜਿਸ ਨਾਲ ਮਾਪਿਆਂ ਨੂੰ ਆਪਣੇ  ਬੱਚਿਆਂ ਦੇ ਅਕਾਦਮਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਵਿੱਚ ਸਹਾਇਤਾ ਲਈ ਆਪਣੀ ਭੂਮਿਕਾ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲਦੀ ਹੈ।

 

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੇ ਮਾਪੇ ਸਮਾਗਮ ਵਿੱਚ ਹਿੱਸਾ ਲੈਂਦੇ ਹਨ।

 

ਸ. ਬੈਂਸ ਨੇ ਕਿਹਾ ਕਿ 1-1.5 ਘੰਟੇ ਦੀ ਪੇਰੈਂਟਸ ਵਰਕਸ਼ਾਪ ਅਤੇ ਉਸ ਤੋਂ ਬਾਅਦ ਮੈਗਾ ਪੀ.ਟੀ.ਐਮ. ਨੂੰ ਇੱਕ ਸਾਂਝੇ ਵਰਕਸ਼ਾਪ ਡਿਜ਼ਾਈਨ ਅਤੇ ਐਸ.ਐਮ.ਸੀ.ਦੀ ਅਗਵਾਈ ਵਾਲੀਆਂ ਮੀਟਿੰਗ ਯੋਜਨਾਵਾਂ ਰਾਹੀਂ ਲਾਗੂ ਕੀਤਾ ਜਾਂਦਾ ਹੈ  ਅਤੇ ਮਾਪਿਆਂ ਨੂੰ ਜਾਣਕਾਰੀ ਲਈ ਹੈਂਡਆਉਟਸ ਉਪਲੱਬਧ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਰਕਸ਼ਾਪਾਂ ਦਾ ਉਦੇਸ਼ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਸਮਝ ਨੂੰ ਮਜ਼ਬੂਤ ਕਰਨਾ, ਘਰ ਅਤੇ ਸਕੂਲ ਵਿੱਚ ਸਰਗਰਮ ਅਤੇ ਸਕਾਰਾਤਮਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਅਤੇ ਸੰਪੂਰਨ ਬਾਲ ਵਿਕਾਸ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਵਿਚਕਾਰ ਮਜ਼ਬੂਤ ਸਹਿਯੋਗ ਨੂੰ ਯਕੀਨੀ ਬਣਾਉਣਾ ਹੈ।

 

ਸ. ਬੈਂਸ ਨੇ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੀ ਸਿੱਖਿਆ, ਤੰਦਰੁਸਤੀ ਤੇ ਭਲਾਈ ਲਈ ਜ਼ਿੰਮੇਵਾਰੀਆਂ ਦੀ ਸਾਂਝੀ ਸਮਝ ਪੈਦਾ ਕਰਦਿਆਂ ਮਾਪਿਆਂ ਅਤੇ ਸਕੂਲ ਦਰਮਿਆਨ ਮਜ਼ਬੂਤ ਆਪਸੀ ਸਬੰਧਾਂ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਕਾਫ਼ੀ ਹੱਦ ਤੱਕ ਸੁਧਾਰ ਹੋਣ ਦੀ ਉਮੀਦ ਹੈ ਕਿਉਂਕਿ ਇਸ ਪਹਿਲਕਦਮੀ ਤਹਿਤ ਘਰ ਅਤੇ ਸਕੂਲ ਦਰਮਿਆਨ ਤਾਲਮੇਲ ਨੂੰ ਮਜ਼ੂਬਤ ਕਰਨ ਵੱਲ ਧਿਆਨ ਕੇਂਦਰਤ ਕੀਤਾ ਜਾਂਦਾ ਹੈ, ਜਿਸ ਨਾਲ ਬੱਚਿਆਂ ਦੇ ਚੰਗੇ ਅਕਾਦਮਿਕ ਪ੍ਰਦਰਸ਼ਨ, ਨਿਯਮਤ ਹਾਜ਼ਰੀ ਅਤੇ ਭਾਵਨਾਤਮਕ ਤੰਦਰੁਸਤੀ ਵਿੱਚ ਮਦਦ ਮਿਲਦੀ ਹੈ।

 

ਸਿੱਖਿਆ ਮੰਤਰੀ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਆਪਸੀ ਗੱਲਬਾਤ ਵਿਦਿਆਰਥੀਆਂ ਦੇ ਯਤਨਾਂ ਅਤੇ ਮਾਪਿਆਂ ਦੇ ਸਮਰਥਨ ਦੀ ਪ੍ਰਸ਼ੰਸਾ ਨਾਲ ਸ਼ੁਰੂ ਹੁੰਦੀ ਹੈ, ਜੋ ਗੱਲਬਾਤ ਲਈ ਇੱਕ ਸਕਾਰਾਤਮਕ ਅਤੇ ਸਨਮਾਨਜਨਕ ਨੀਂਹ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਭਿਆਸ ਬੱਚਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕਰਦਾ ਹੈ ਕਿਉਂਕਿ ਇਸ ਗੱਲਬਾਤ ਦੌਰਾਨ ਅਧਿਆਪਕ ਅਤੇ ਮਾਪੇ ਵਿਦਿਆਰਥੀਆਂ ਦੀਆਂ ਰੁਚੀਆਂ, ਇੱਛਾਵਾਂ ਅਤੇ ਪੜ੍ਹਾਈ-ਲਿਖਾਈ ਦੀ ਕਾਰਗੁਜ਼ਾਰੀ ਬਾਰੇ ਚੰਗੀ ਤਰ੍ਹਾਂ ਚਰਚਾ ਕਰਦੇ ਹਨ ਅਤੇ ਇੱਕ ਦੂਜੇ ਤੋਂ ਫੀਡਬੈਕ ਲੈਂਦੇ ਹਨ।

 

ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਪਣੀ ਕਿਸਮ ਦੀ ਨਵੀਂ ਪਹਿਲ ਹੈ ਕਿਉਂਕਿ ਇਸ ਰਾਹੀਂ ਮਾਪਿਆਂ ਨੂੰ ਅਕਾਦਮਿਕ ਟੀਚਿਆਂ ਅਤੇ ਸਿੱਖਿਆ ਖੇਤਰ ਵਿੱਚ ਆਗਾਮੀ ਪਹਿਲਕਦਮੀਆਂ ਬਾਰੇ ਸਪੱਸ਼ਟ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਉਹ ਘਰ ਵਿੱਚ ਬੱਚੇ ਦੀ ਪੜ੍ਹਾਈ-ਲਿਖਾਈ ਲਈ ਬਿਹਤਰ ਮਾਹੌਲ ਨੂੰ ਕਿਵੇਂ ਯਕੀਨੀ ਬਣਾ ਸਕਦੇ ਹਨ।

 

Powered by Froala Editor

Punjab-s-Biggest-Mega-Ptm-Saw-The-Participation-Of-Over-23-Lakh-Parents



TOP HEADLINES


ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ
ਸਰਵਿਸ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਡੀਐੱਸਪ
*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49871599

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us