*ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ*

Dec27,2025 | Jagrati Lahar Bureau | Chandigarh


*• ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ*

*• ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਕੌਮੀ ਪ੍ਰੀਖਿਆਵਾਂ ਵਿੱਚ ਮਾਰੀ ਬਾਜ਼ੀ: 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, 45 ਨੇ ਜੇ.ਈ.ਈ. ਐਡਵਾਂਸਡ, 847 ਨੇ ਨੀਟ ਪ੍ਰੀਖਿਆ ਕੀਤੀ ਪਾਸ*

*• ਪੰਜਾਬ 11ਵੀਂ ਜਮਾਤ ਵਿੱਚ "ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ*

*• ਨਸ਼ਾ ਰੋਕੂ ਪਾਠਕ੍ਰਮ ਤਹਿਤ 8 ਲੱਖ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਹੈ ਮਨੋਵਿਗਿਆਨਕ ਮਜ਼ਬੂਤੀ*

*•ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮ ਤੋਂ ਅਧਿਆਪਕਾਂ ਦੀ ਸਿਖਲਾਈ ਨੇ ਵਿਸ਼ਵ-ਪੱਧਰੀ  ਸਿੱਖਿਆ ਪ੍ਰਣਾਲੀਆਂ ਨੂੰ ਕਲਾਸਰੂਮਾਂ ਤੱਕ ਪਹੁੰਚਾਇਆ*

ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।

ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) ਵਿੱਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਣਾ ਇਹ ਸਾਬਤ ਕਰਦਾ ਹੈ ਕਿ ਜ਼ਮੀਨੀ ਪੱਧਰ 'ਤੇ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਨਤੀਜੇ ਹੁਣ ਸਾਡਾ ਮਿਆਰ ਬਣ ਗਏ ਹਨ।"

ਇਸ ਬਦਲਾਅ ਦਾ ਸਭ ਤੋਂ ਵੱਡਾ ਸਬੂਤ ਕੌਮੀ ਪੱਧਰ ਉੱਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਮਿਲਦਾ ਹੈ ਜਿਨ੍ਹਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਰਕਾਰੀ ਸਕੂਲਾਂ ਦੇ ਰਿਕਾਰਡ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ, 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 847 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ। ਇਹਨਾਂ ਨਤੀਜਿਆਂ ਤੋਂ ਇਹ ਸਾਬਤ ਹੁੰਦਾ ਹੈ ਕਿ ਹੁਣ ਸਰਕਾਰੀ ਸਕੂਲ ਦੇਸ਼ ਦੇ ਚੋਟੀ ਦੇ ਅਹੁਦਿਆਂ ਨੂੰ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਪ੍ਰਮੁੱਖ ਮੰਚ ਪ੍ਰਦਾਨ ਕਰਦੇ ਹਨ।

ਪੰਜਾਬ ਨੇ ਸਾਲ 2025-26 ਦੇ ਸੈਸ਼ਨ ਵਿੱਚ ਗਿਆਰ੍ਹਵੀਂ ਜਮਾਤ ਵਿੱਚ "ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਕੇ ਕੌਮੀ ਪੱਧਰ ਉੱਤੇ ਇੱਕ ਵਿਲੱਖਣ ਪਛਾਣ ਬਣਾਈ ਹੈ, ਜਿਸ ਨਾਲ ਵਿਦਿਆਰਥੀਆਂ ਦਰਮਿਆਨ ਇੱਕ ਉੱਦਮੀ ਭਾਵਨਾ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਛੋਟੇ ਉੱਦਮ ਪੈਦਾ ਹੋਣ ਲੱਗੇ ਜਿਸ ਨਾਲ ਵਿਦਿਆਰਥੀਆਂ ਵਿੱਚ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਸਿਰਜਣ ਦੀ ਮਾਨਸਿਕਤਾ ਪੈਦਾ ਹੋਣ ਲੱਗੀ ਹੈ।

ਵਿਦਿਆਰਥੀਆਂ ਦੀ ਭਲਾਈ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਸ. ਬੈਂਸ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਇੱਕ ਮੋਹਰੀ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। ਇਹ ਪਾਠਕ੍ਰਮ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਅੱਠ ਲੱਖ ਤੋਂ ਵੱਧ ਵਿਦਿਆਰਥੀ ਨੂੰ ਪੀਅਰ ਲੀਡਰਸ਼ਿਪ ਅਤੇ ਮਨੋਵਿਗਿਆਨਕ ਮਜ਼ਬੂਤੀ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਦੂਰ ਰੱਖਣ ਦੇ ਨਾਲ ਨਾਲ ਸਕੂਲਾਂ ਨੂੰ ਤੰਦਰੁਸਤੀ ਦੇ ਕੇਂਦਰ ਬਣਾਉਂਦਾ ਹੈ।

ਸ. ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਪ੍ਰਦਾਨ ਕਰਵਾਈ ਗਈ ਹੈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਤੋਂ ਸਿਖਲਾਈ ਦਿਵਾਈ ਗਈ ਹੈ ਅਤੇ 199 ਮੁੱਖ ਅਧਿਆਪਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਸੂਬਾ ਸਰਕਾਰ ਵੱਲੋ ਸ਼ੁਰੂ ਕੀਤਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਵਿਦਿਆਰਥੀਆਂ ਨੂੰ ਸੀਨੀਅਰ ਅਫਸਰਾਂ ਨਾਲ ਜੋੜਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰਨ ਅਤੇ ਆਪਣੀ ਰੁਚੀ ਅਨੁਸਾਰ ਕਰੀਅਰ ਬਣਾਉਣ ਦੇ ਯੋਗ ਬਣਾਉਣ ਲਈ ਲੋੜੀਂਦਾ ਮਾਰਗਦਰਸ਼ਨ ਮਿਲਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਇਕ ਸਾਮਾਨ ਕਰੀਅਰ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਪਬਲਿਕ ਸਕੂਲ ਸਿਸਟਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਕਰੀਅਰ ਗਾਈਡੈਂਸ ਨੂੰ ਸ਼ਾਮਲ ਕਰਨ ਲਈ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦੇ ਪਾਇਲਟ ਪੜਾਅ ਤਹਿਤ, ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨਾਲ ਸਬੰਧਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਂ ਦਾ ਉਦਘਾਟਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ "ਇੰਗਲਿਸ਼ ਐਜ" ਪ੍ਰੋਗਰਾਮ ਹੁਣ ਇੱਕ ਸੰਸਥਾ ਦਾ ਰੂਪ ਲੈ ਚੁੱਕਿਆ ਹੈ, ਜਿਸ ਨੇ 500 ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਆਤਮਵਿਸ਼ਵਾਸੀ ਬਣਾ ਦਿੱਤਾ ਹੈ ਜਿਸ ਨਾਲ ਉਨ੍ਹਾਂ ਲਈ ਵਿਸ਼ਵਵਿਆਪੀ ਰਾਹ ਖੁੱਲ੍ਹ ਗਏ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 118 ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਜੋਂ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਸਟਾਫ ਨੂੰ ਹੋਰ ਮਜ਼ਬੂਤ ਕਰਦਿਆਂ 12,316 ਯੋਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ, 13,765 ਨਵੇਂ ਅਧਿਆਪਕ ਭਰਤੀ ਕੀਤੇ ਗਏ ਅਤੇ ਸਰਕਾਰੀ ਸਕੂਲਾਂ ਲਈ 1,908 ਕੈਂਪਸ ਮੈਨੇਜਰ ਅਤੇ 1,316 ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ।

Powered by Froala Editor

Year-Ender-2025-Punjab-Govt-Sculpts-Academic-Revolution



TOP HEADLINES


ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49178149

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us