*ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ Iit, Nit ਅਤੇ Aiims ਦੀ ਮੁਫ਼ਤ ਤਿਆਰੀ*

Jan2,2026 | Jagrati Lahar Bureau | Chandigarh

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ। ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ 554 ਵਿਦਿਆਰਥੀਆਂ (367 ਲੜਕੀਆਂ, 187 ਲੜਕਿਆਂ) ਨੇ ਸਿਖਲਾਈ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਪਿਛੋਕੜ ਨੂੰ ਵਿਚਾਰੇ ਬਿਨਾਂ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ-ਲਿਖਾਈ ਅਤੇ ਕਰੀਅਰ ਸੇਧ ਆਦਿ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਸਬੂਤ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, "ਪੇਸ ਵਿੰਟਰ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਣਾ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਅਥਾਹ ਸਮਰੱਥਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਮਰੱਥ ਬਣਾਉਂਦਿਆਂ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਦੀ ਹੈ ਅਤੇ ਕਿਸੇ ਵੀ ਪਿਛੋਕੜ ਨੂੰ ਵਿਚਾਰੇ ਬਿਨਾਂ ਯੋਗ ਵਿਦਿਆਰਥੀਆਂ ਨੂੰ ਚੋਟੀ ਦੇ ਅਦਾਰਿਆਂ ਵਿੱਚ ਪੜ੍ਹਨ ਦਾ ਇੱਕ ਨਿਰਪੱਖ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਅਜਿਹਾ ਸਿੱਖਿਆ ਮਾਹੌਲ ਸਿਰਜ ਰਹੇ ਹਾਂ, ਜੋ ਉੱਤਮਤਾ ਅਤੇ ਸਮਾਨਤਾ ਨੂੰ ਤਰਜੀਹ ਦਿੰਦਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਦੀਆਂ ਦੇ ਕੈਂਪ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਆਪਕ ਮੁਹਿੰਮਾਂ ਵਿੱਚੋਂ ਇੱਕ ਸੀ, ਜਿਸ ਵਿੱਚ ਵਿਦਿਆਰਥੀਆਂ ਦੀ ਚੋਣ ਲਈ ਮੁਕਾਬਲੇ ਵਾਲੀ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰੱਖੀ ਗਈ ਅਤੈ ਉਨ੍ਹਾਂ ਨੂੰ ਬਹੁ-ਪੜਾਵੀ ਚੋਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਪਿਆ। ਇਸ ਚੋਣ ਪ੍ਰਕਿਰਿਆ ਵਿੱਚ ਮੌਕ ਟੈਸਟਾਂ, ਕੰਸੈਪਚੂਅਲ ਕਲੈਰਿਟੀ, ਅਕਾਦਮਿਕ ਇਕਸਾਰਤਾ ਅਤੇ ਅਧਿਆਪਕਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਸਮੁਚਿਤ ਪਹੁੰਚ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਹਰੇਕ ਸੈਂਟਰ ਵਿਖੇ 20% ਸੀਟਾਂ ਆਮ ਸਰਕਾਰੀ ਸਕੂਲਾਂ ਅਤੇ ਡਰਾਪ-ਈਅਰ ਉਮੀਦਵਾਰਾਂ ਲਈ ਰਾਖਵੀਆਂ ਰੱਖੀਆਂ ਜਾਂਦੀਆਂ ਹਨ, ਜੋ ਮੈਰੀਟੋਰੀਅਸ ਵਿਦਿਆਰਥੀਆਂ ਲਈ ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਤੋਂ ਇਲਾਵਾ ਬਾਕੀਆਂ ਨੂੰ ਵੀ ਇਸ ਪਹਿਲ ਦੇ ਦਾਇਰੇ ਹੇਠ ਲਿਆਉਂਦਾ ਹੈ। ਸ. ਬੈਂਸ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਇੱਕ ਵਿਆਪਕ ਤਜਰਬਾ ਪ੍ਰਦਾਨ ਕੀਤਾ, ਜਿਨ੍ਹਾਂ ਵਿੱਚ ਫਿਜ਼ਿਕਸ ਵਾਲਾ, ਵਿਦਿਆ ਮੰਦਰ ਅਤੇ ਅਵੰਤੀ ਫੈਲੋਜ਼ ਵਰਗੀਆਂ ਚੋਟੀ ਦੀਆਂ ਕੋਚਿੰਗ ਸੰਸਥਾਵਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ। ਇਨ੍ਹਾਂ ਕੈਪਾਂ ਦਾ ਪਾਠਕ੍ਰਮ ਜੇਈਈ ਅਤੇ ਨੀਟ ਪੈਟਰਨਾਂ ਮੁਤਾਬਕ ਕੰਸੈਪਟ ਕਲੈਰਿਟੀ ਅਤੇ ਉੱਨਤ ਸਮੱਸਿਆ-ਹੱਲ 'ਤੇ ਕੇਂਦਰਤ ਹੈ। ਇਸ ਤੋਂ ਇਲਾਵਾ ਰੋਜ਼ਾਨਾ ਡਾਊਟ-ਕਲੀਅਰਿੰਗ ਸੈਸ਼ਨ, ਵਨ-ਟੂ-ਵਨ ਮੈਂਟਰਿੰਗ ਅਤੇ ਸਟ੍ਰੈਸ ਮੈਨੇਜਮੈਂਟ, ਕਰੀਅਰ ਸੇਧ ਅਤੇ ਮਨੋਰੰਜਕ ਗਤੀਵਿਧੀਆਂ 'ਤੇ ਆਧਾਰਤ ਮਾਡਿਊਲ ਵਿਦਿਆਰਥੀਆਂ ਦੀ ਸੰਪੂਰਨ ਭਲਾਈ ਨੂੰ ਯਕੀਨੀ ਬਣਾਉਂਦੇ ਹਨ। ਇਸ ਦੇ ਨਾਲ ਹੀ ਬਿਹਤਰ ਅਤੇ ਸੁਰੱਖਿਅਤ ਰਿਹਾਇਸ਼ੀ ਸਹੂਲਤਾਂ ਨੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ। ਉਨ੍ਹਾਂ ਭਰੋਸਾ ਜਤਾਇਆ ਕੀਤਾ ਕਿ ਸਰਦੀਆਂ ਦੇ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਰੂਆਤੀ ਸਮੇਂ ਵਿੱਚ ਹੀ ਮਹੱਤਵਪੂਰਨ ਸਿਖਲਾਈ ਪ੍ਰਦਾਨ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ‘ਚ ਮਹੱਤਵਪੂਰਨ ਸੁਧਾਰ ਲਿਆਉਣਗੇ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਾਈਨਲ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 265 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ, 45 ਨੇ ਜੇਈਈ ਐਡਵਾਂਸਡ ਅਤੇ 847 ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹੁਣ ਦੇਸ਼ ਦੇ ਚੋਟੀ ਦੇ ਪੇਸ਼ੇਵਰ ਕਰੀਅਰ ਕੋਰਸਾਂ ਲਈ ਇੱਕ ਲਾਂਚਪੈਡ ਵਜੋਂ ਕੰਮ ਕਰ ਰਹੇ ਹਨ। *ਮਜ਼ਬੂਤ ਸਰਕਾਰੀ ਪ੍ਰਬੰਧਾਂ ਨੇ ਕੋਚਿੰਗ ਵਿੱਚ ਗੁਣਵੱਤਾ ਅਤੇ ਬਰਾਬਰੀ ਯਕੀਨੀ ਬਣਾਈ* ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਰਾਹੀਂ “ਪੇਸ” ਪ੍ਰੋਗਰਾਮ ਤਹਿਤ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧਕੀ ਅਤੇ ਅਕਾਦਮਿਕ ਇੰਤਜ਼ਾਮ ਕੀਤੇ ਸਨ। ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਵਿੱਚ ਤਿੰਨ ਰਿਹਾਇਸ਼ੀ ਕੇਂਦਰਾਂ ਵਿੱਚ ਲਗਾਏ ਗਏ ਇਹ ਕੋਚਿੰਗ ਕੈਂਪ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਭ ਤੋਂ ਵੱਡੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਇਤਾ ਵਾਸਤੇ ਪਹਿਲਕਦਮੀ ਕੀਤੀ ਗਈ ਸੀ, ਜਿਸ ਵਿੱਚ ਮਿਆਰੀ ਅਕਾਦਮਿਕ ਯੋਜਨਾਬੰਦੀ, ਪੂਰਨ ਨਿਗਰਾਨੀ ਅਤੇ ਸਾਰੀਆਂ ਥਾਵਾਂ ਉੱਤੇ ਇੱਕਸਾਰ ਸਿਲੇਬਸ ਡਿਲੀਵਰੀ ਸ਼ਾਮਲ ਸੀ। ਨਿਰਪੱਖਤਾ ਨੂੰ ਯਕੀਨੀ ਬਣਾਉਂਦਿਆਂ ਸਰਕਾਰ ਨੇ ਹਰੇਕ ਕੇਂਦਰ ਵਿੱਚ ਦੂਜੇ ਸਰਕਾਰੀ ਸਕੂਲਾਂ ਅਤੇ ਡ੍ਰੌਪ-ਯੀਅਰ ਦੇ ਚਾਹਵਾਨ ਵਿਦਿਆਰਥੀਆਂ ਲਈ 20 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਸਨ, ਤਾਂ ਜੋ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਰਿਹਾਇਸ਼ੀ ਸਕੂਲਾਂ ਤੋਂ ਇਲਾਵਾ ਦੂਜੇ ਸਕੂਲਾਂ ਦੇ ਵਿਦਿਆਰਥੀਆਂ ਤੱਕ ਵੀ ਇਸ ਪਹਿਲਕਦਮੀ ਦਾ ਲਾਭ ਪਹੁੰਚ ਸਕੇ। ਪੰਜਾਬ ਸਰਕਾਰ ਨੇ ਰਿਹਾਇਸ਼ੀ ਕੈਂਪਾਂ ਵਿੱਚ ਮੁਕੰਮਲ ਪ੍ਰਬੰਧ ਯਕੀਨੀ ਬਣਾਏ ਸਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਇਕਾਗਰਤਾ, ਸਿੱਖਣ ਦਾ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਵਿਦਿਆਰਥੀਆਂ ਨੂੰ ਸੁਰੱਖਿਅਤ ਰਿਹਾਇਸ਼, ਪੌਸ਼ਟਿਕ ਭੋਜਨ, 24 ਘੰਟੇ ਨਿਗਰਾਨੀ, ਮੈਡੀਕਲ ਅਤੇ ਕਾਊਂਸਲਿੰਗ ਸਹਾਇਤਾ ਦਿੱਤੀ ਗਈ। ਵਿਦਿਆਰਥੀਆਂ ਲਈ ਨਾਮਵਰ ਕੋਚਿੰਗ ਸੰਸਥਾਵਾਂ ਨਾਲ ਭਾਈਵਾਲੀ ਰਾਹੀਂ ਅਕਾਦਮਿਕ ਡਿਲੀਵਰੀ ਤੋਂ ਇਲਾਵਾ ਰੋਜ਼ਾਨਾ ਦੁਬਿਧਾ ਦੂਰ ਕਰਨ ਵਾਲੇ ਸੈਸ਼ਨ, ਢਾਂਚਾਗਤ ਮੈਂਟਰਸ਼ਿਪ, ਤਣਾਅ ਪ੍ਰਬੰਧਨ ਅਤੇ ਕਰੀਅਰ ਮਾਰਗਦਰਸ਼ਨ 'ਤੇ ਧਿਆਨ ਕੇਂਦਰਤ ਕਰਨ ਵਾਲੇ ਸੰਪੂਰਨ ਮੋਡਿਊਲਾਂ ਰਾਹੀਂ ਮਦਦ ਕੀਤੀ ਗਈ। ਇਹ ਪ੍ਰਬੰਧ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਈਆਈਟੀ, ਐਨਆਈਟੀ, ਏਮਜ਼ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਲਈ ਹੌਸਲੇ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਦੇ ਹੋਏ ਉੱਤਮਤਾ, ਬਰਾਬਰੀ ਅਤੇ ਵਿਦਿਆਰਥੀ ਭਲਾਈ ਦੇ ਮੱਦੇਨਜ਼ਰ ਕੀਤੇ ਯਤਨਾਂ ਨੂੰ ਦਰਸਾਉਂਦੇ ਹਨ।

Mann-Government-s-Education-Revolution



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49179783

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us