*852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ*

Jan8,2026 | Jagrati Lahar Bureau | Chandigarh

*•ਸਕੂਲਾਂ ਵਿੱਚ ਵਿਦਿਆਰਥੀਆਂ ਲਈ ਜੀਵੰਤ ਅਤੇ ਸਾਜ਼ਗਾਰ ਮਾਹੌਲ ਉਪਲਬਧ ਕਰਵਾ ਕੇ ਅਕਾਦਮਿਕ ਵਿਕਾਸ ਯਕੀਨੀ ਬਣਾਇਆ ਜਾਵੇਗਾ: ਹਰਜੋਤ ਸਿੰਘ ਬੈਂਸ*

ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ , ਮੁਕਤਸਰ ਨੂੰ 46.47 ਲੱਖ, ਪਠਾਨਕੋਟ ਨੂੰ 37.11 ਲੱਖ ਰੁਪਏ, ਪਟਿਆਲਾ ਨੂੰ 1.50 ਕਰੋੜ ਰੁਪਏ, ਰੂਪਨਗਰ  ਨੂੰ 78.14 ਲੱਖ ਰੁਪਏ, ਐਸ.ਬੀ.ਐਸ.ਨਗਰ ਨੂੰ 25.29 ਲੱਖ, ਸੰਗਰੂਰ ਨੂੰ 2.45 ਕਰੋੜ , ਐਸ.ਏ.ਐਸ. ਨਗਰ (ਮੁਹਾਲੀ) ਨੂੰ 42.87 ਲੱਖ ਰੁਪਏ ਅਤੇ ਤਰਨ ਤਾਰਨ ਨੂੰ 59.49 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਸ. ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਰਕਮ ਸਿੱਧੀ ਸਬੰਧਤ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਤਾਂ ਜੋ ਇਸ ਅਮਲ ਵਿੱਚ ਪਾਰਦਰਸ਼ਤਾ ਅਤੇ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।

ਇਸ ਪਹਿਲ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਾਰੇ ਸਕੂਲਾਂ ਵਿੱਚ ਮਿਆਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਦੱਸਦਿਆਂ ਸ. ਬੈਂਸ ਨੇ ਕਿਹਾ, ‘‘ਇੱਕ ਉਜਵਲ, ਸਾਫ਼-ਸੁਥਰਾ ਅਤੇ ਸੰਗਠਿਤ ਸਕੂਲ ਵਾਤਾਵਰਣ ਬੱਚਿਆਂ ਦੀ ਇਕਾਗਰਤਾ ਅਤੇ ਸਿੱਖਣ- ਸਮਰੱਥਾ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦਾ ਹੈ। ਅਸੀਂ ਆਪਣੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨ ਕਰ ਰਹੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਸਰਕਾਰੀ ਸਕੂਲਾਂ ਨੂੰ ਵਿਦਿਅਕ ਪੁਨਰ- ਸੁਰਜੀਤੀ ਦਾ ਕੇਂਦਰ ਬਣਾਉਣ ਵਿੱਚ ਅਸੀਂ ਸਫ਼ਲ ਹੋਵਾਂਗੇ।’’

ਉਨ੍ਹਾਂ ਅੱਗੇ ਕਿਹਾ, ‘‘ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਵਿਦਿਅਕ ਮਿਆਰਾਂ ਦੇ ਅਨੁਕੂਲ ਬਣਾ ਕੇ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲ ਵਿੱਚ ਆਉਣ ਵਾਲਾ ਹਰ ਬੱਚਾ ਖੁਦ ਨੂੰ ਉਤਸ਼ਾਹਿਤ, ਮੁੱਲਵਾਨ ਅਤੇ ਚੰਗਾ ਸਿਖਿਆਰਥੀ ਮਹਿਸੂਸ ਕਰੇ।’’

Powered by Froala Editor

Punjab-Injects-Over-17-44-cr-For-Renovation-Works-In-852-Govt-Schools-Bains



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459708

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us