*ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ*

Jan12,2026 | Gurvinder Singh Mohali | Sas Nagar/ Chandigarh

*• ਸਿੱਖਿਆ ਮੰਤਰੀ ਵੱਲੋਂ ਪੱਕੇ ਕੀਤੇ ਮੁਲਾਜ਼ਮਾਂ ਨੂੰ ਤਹਿ-ਦਿਲੋਂ ਵਧਾਈ*

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ 'ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪਾਲਿਸੀ ਫਾਰ ਵੈੱਲਫੇਅਰ ਆਫ ਐਡਹਾਕ, ਕੰਟਰੈਕਚੂਅਲ, ਡੇਲੀ ਵੇਜਜ਼, ਵਰਕ-ਚਾਰਚਡ ਐਂਡ ਟੈਂਪਰੇਰੀ ਇੰਪਲਾਇਜ਼” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਪੱਕੇ ਕਰਕੇ ਸਰਕਾਰੀ ਸੇਵਾਵਾਂ ਵਿੱਚ ਲਿਆਂਦਾ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਇਨ੍ਹਾਂ ਕਰਮਚਾਰੀਆਂ ਨੂੰ ਮਾਣ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਬਾਰੇ ਹੈ, ਜਿਹੜੇ ਸਾਡੀ ਪ੍ਰਣਾਲੀ ਦਾ ਅਹਿਮ ਹਿੱਸਾ ਰਹੇ ਹਨ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡੇ ਚੋਣ ਵਾਅਦੇ ਦੀ ਵਚਨਬੱਧਤਾ ਨੂੰ ਪੂਰਾ ਕਰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਯੋਗ ਕਰਮਚਾਰੀ ਪੱਕੀ ਨੌਕਰੀ ਦੇ ਲਾਭ ਤੋਂ ਵਾਂਝਾ ਨਾ ਰਹੇ। ਉਹਨਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਦਿੱਤੀਆਂ ਅਣਥੱਕ ਸੇਵਾਵਾਂ ਸਦਕਾ ਇਹ ਰੈਗੂਲਰ ਹੋਣ ਦਾ ਲਾਭ ਲੈਣ ਦੇ ਹੱਕਦਾਰ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਕਦਮ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੇ ਵਾਅਦੇ ਦੇ ਮੁੱਖ ਸਿਧਾਂਤ ਦੀ ਨੁਮਾਇੰਦਗੀ ਕਰਦਾ ਹੈ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਰਪੂਰ ਰਾਹਤ ਪ੍ਰਦਾਨ ਕਰਦੀ ਹੈ ਅਤੇ ਉਹਨਾਂ ਨੂੰ ਬੋਰਡ ਵੱਲੋਂ ਦਿੱਤੇ ਦਾ ਰਹੇ ਸੇਵਾ ਲਾਭਾਂ ਤੱਕ ਪਹੁੰਚ ਪ੍ਰਦਾਨ ਕਰਦੀ ਹੈ। ਇਹ ਚਿਰਕੋਣੀ ਮੰਗ ਨੂੰ ਹੱਲ ਕਰਨ ਅਤੇ ਅਨਿਯਮਿਤ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਸੂਬਾ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦੀ ਹੈ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

Powered by Froala Editor

Harjot-Singh-Bains-Hands-over-Regularisation-Certificates-To-21-Contractual-Employees-Of-Pseb



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181538

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us