ਗੁਲਜ਼ਾਰ ਗਰੁੱਪ ਆਫ਼ ਇੰਸੀਟੀਚਿਊਸ਼ਨਜ਼, ਖੰਨਾ, ਲੁਧਿਆਣਾ ਵਿਚ ਗਣਤੰਤਰਤਾ ਦਿਵਸ ਦਾ ਦਿਨ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ| ਇਸ ਮੌਕੇ ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਭਰੇ ਗੀਤਾਂ ਤੇ ਨ੍ਰਿਤ ਪੇਸ਼ ਕਰਕੇ ਮਾਹੌਲ ਨੂੰ ਪੂਰੀ ਤਰਾਂ ਰੰਗਾ-ਰੰਗ ਕਰ ਦਿਤਾ| ਇਸ ਸਮਾਰੋਹ ਦੇ ਮੁੱਖ ਮਹਿਮਾਨ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਸਨ| ਇਸ ਮੌਕੇ ਤੇ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਐਨ ਸੀ ਸੀ ਕੈਡਟ ਨੂੰ ਮੈਡਲ ਅਤੇ ਸੈਟੀਫੀਕੇਟ ਨਾਲ ਸਨਮਾਨਿਤ ਵੀ ਕੀਤਾ ਗਿਆ|
ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਨ• ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੰਦੇ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਸਾਨੂੰ ਸਭ ਨੂੰ ਉਨ•ਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ ਜਿਨ•ਾਂ ਨੇ ਆਪਣੇ ਦੇਸ਼ ਅਤੇ ਉਸ ਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇਕ ਪਲ ਵੀ ਨਹੀ ਸੋਚਿਆ| ਉਨ•ਾਂ ਕਿਹਾ ਕਿ ਬੇਸ਼ੱਕ ਸਾਡੇ ਲਈ ਇਸ ਆਜ਼ਾਦੀ ਦਾ ਮੁੱਲ ਪੂਰੀ ਸਮਝਣਾ ਮੁਸ਼ਕਿਲ ਹੋਵੇਗਾ ਕਿਉਂਕਿ ਅਸੀ ਸ਼ਾਇਦ ਗੁਲਾਮੀ ਦਾ ਅਰਥ ਪੂਰੀ ਤਰਾਂ ਨਹੀ ਸਮਝਦੇ ਹਾਂ ਪਰ ਆਜ਼ਾਦ ਦੇਸ਼ ਦੀ ਤਰੱਕੀ ਲਈ ਸਾਨੂੰ ਸਦਾ ਉਨ•ਾਂ ਦੇਸ਼ ਦੇ ਮਹਾਨ ਸਪੂਤਾਂ ਦੇ ਕਦਮਾਂ ਤੇ ਚਲਣਾ ਜ਼ਰੂਰੀ ਹੈ |
ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਇਕ ਸਹੁ ਚੁੱਕੀ ਕਿ ਉਹ ਆਪਣੀ ਵਿਦਿਆ ਨੁੰੂ ਦੇਸ਼ ਦੀ ਤਰੱਕੀ ਲਈ ਅੱਗੇ ਲੈਂਦੇ ਆਉਣਗੇ | ਕਾਲਜ ਅਤੇ ਸਕੂਲ ਦੇ ਸਮੂਹ ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਨਜ਼ਰ ਆਏ ਜਦ ਕਿ ਕੱੁਝ ਵਿਦਿਆਰਥੀਆਂ ਨੇ ਤਾਂ ਆਪਣੇ ਮੰੂਹ ਤੇ ਰੰਗਾਂ ਨਾਲ ਤਿਰੰਗੇ ਬਣਾਏ ਹੋਏ ਸਨ | ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ਅਤੇ ਸਾਰੇ ਵਿਦਿਆਰਥੀਆਂ ਵਿਚ ਮਿਠਾਈ ਵੰਡੀ ਗਈ |
ਫ਼ੋਟੋ ਕੈਪਸ਼ਨ¸ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਚ ਗਣਤੰਤਰ ਦਿਵਸ ਮਨਾਉਂਦੇ ਮੈਨੇਜਮੈਂਟ ਅਤੇ ਵਿਦਿਆਰਥੀ|
Powered by Froala Editor
Republic-Day-Celebrations-At-Gulzar-Group-Of-Institutes
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)