ਸਿੱਖਿਆ ਖੇਤਰ ਵਿੱਚ ਪੰਜਾਬ ਨੰਬਰ 1 ਸੂਬਾ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Feb7,2026 | Jagrati Lahar Bureau | Khanna/ludhiana



ਸਿੱਖਿਆ ਕ੍ਰਾਂਤੀ ਦੇ ਨਤੀਜੇ ਤਹਿਤ ਕਰੀਬ 80 ਹਜ਼ਾਰ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਦਾ ਕੀਤਾ ਰੁਖ : ਮੰਤਰੀ ਸੌਂਦ

ਖੰਨਾ ਵਿੱਚ ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਮੂਲੀਅਤ

ਬੱਚਿਆਂ ਦੇ ਭਵਿੱਖ ਲਈ ਘਰ-ਸਕੂਲ ਸਾਂਝ ਜ਼ਰੂਰੀ: ਤਰੁਨਪ੍ਰੀਤ ਸਿੰਘ ਸੌਂਦ

ਮਾਪਿਆਂ ਦੀ ਸਰਗਰਮ ਭੂਮਿਕਾ ਨਾਲ ਮਜ਼ਬੂਤ ਹੋ ਰਿਹਾ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ



ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਵਿਦਿਅਕ ਸੰਸਥਾਵਾਂ ਦੀਆਂ ਜ਼ਮੀਨੀ ਹਕੀਕਤ ਨੂੰ ਸਮਝਣ ਦੇ ਮੰਤਵ ਨਾਲ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ, ਖੰਨਾ ਵਿੱਚ ਆਯੋਜਿਤ ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਵਰਕਸ਼ਾਪ-2 ਦਾ ਆਯੋਜਨ ਕੀਤਾ ਗਿਆ ਹੈ। ਇਸ ਮਹੱਤਵਪੂਰਨ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਬੱਚਿਆਂ ਦੀ ਪ੍ਰੀਖਿਆ ਦੀ ਤਿਆਰੀ ਸਿਰਫ਼ ਸਕੂਲ ਦੀ ਹੀ ਨਹੀਂ, ਸਗੋਂ ਘਰ ਅਤੇ ਸਕੂਲ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਾਲ ਹੀ ਬੱਚਿਆਂ ਦਾ ਆਤਮ-ਵਿਸ਼ਵਾਸ ਵੱਧਦਾ ਹੈ ਜਿਸ ਨਾਲ ਉਹ ਆਪਣਾ ਭਵਿੱਖ ਹੋਰ ਵੀ ਮਜ਼ਬੂਤ ਬਣਾ ਸਕਦੇ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ। ਸੌਂਦ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਸਕੂਲ ਵਿੱਚ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੱਚੇ ਅੱਜ ਸਰਕਾਰੀ ਸਕੂਲਾਂ ਵਿੱਚ ਉੱਤਮ ਵਿੱਦਿਆ ਹਾਸਲ ਕਰਕੇ ਸਮੇਂ ਦੇ ਹਾਣੀ ਬਣ ਰਹੇ ਹਨ।
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚਾ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰਾ ਬਣ ਰਿਹਾ ਹੈ।

ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਹੋਰ ਚਰਚਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਇਹਨਾਂ ਵਰਕਸ਼ਾਪਾਂ ਦਾ ਹਿੱਸਾ ਬਣਨ ਅਤੇ ਆਪਣੇ ਬੱਚਿਆਂ ਦੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਰੱਖਣ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਹੀ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕੀਤਾ ਜਾਵੇ।

ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਸਕੂਲ ਵਿੱਚ ਹਿੱਸਾ ਲੈਣ ਪਹੁੰਚੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਬਦਲਾਅ ਕਰਕੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਜਿਸ ਨੂੰ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਮਾਪਿਆਂ ਨੇ ਕਿਹਾ ਕਿ ਉਹਨਾਂ ਦੇ ਬੱਚਿਆਂ ਦਾ ਜੋ ਅੱਜ ਤੋਂ ਤਿੰਨ ਸਾਲ ਪਹਿਲਾਂ ਪੜਨ ਦਾ ਤਰੀਕਾ ਸੀ ਉਸ ਵਿੱਚ ਹੁਣ ਬੱਚਿਆਂ ਨੇ ਪੜ੍ਹਨ ਵਿੱਚ ਇੱਕ ਦਮ ਸਪੀਡ ਫੜੀ ਹੈ। ਇਸ ਕਾਰਜ ਲਈ ਉਨ੍ਹਾਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਮਿਸਾਲ ਕਾਰਜ ਕੀਤੇ ਹਨ, ਜਿਨ੍ਹਾਂ ਵਿੱਚ ਭਾਰਤ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ 1 ਸੂਬਾ ਐਲਾਨਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਸਰਵੇਖਣ ਵਿੱਚ ਕੇਰਲਾ ਨੂੰ  ਪੰਜਾਬ ਨੇ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਕਾਰਨ ਕਰੀਬ 80 ਹਜ਼ਾਰ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਸਕੂਲਾਂ ਵਿੱਚ 10,900 ਕਮਰੇ ਬਣਾਏ ਗਏ ਅਤੇ ਨਵੀਨੀਕਰਨ ਕੀਤਾ ਗਿਆ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ 10,487 ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਹੁਣ ਕੋਈ ਵੀ ਵਿਦਿਆਰਥੀ ਅਧਿਆਪਕਾਂ ਤੋਂ ਵਾਂਝਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਕ੍ਰਾਂਤੀ ਦੇ ਅੰਤਰਗਤ ਸਕੂਲਾਂ ਵਿੱਚ ਹਾਈ ਸਪੀਡ ਵਾਈ ਫਾਈ ਕਨੈਕਸ਼ਨ ਲਗਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ 1,378 ਸੁਰੱਖਿਆ ਗਾਰਡ ਅਤੇ ਚੌਕੀਦਾਰਾਂ ਦੀ ਤੈਨਾਤੀ ਨਾਲ ਵਿਦਿਆਰਥੀਆਂ ਅਤੇ ਖਾਸ ਤੌਰ ਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਈ ਗਈ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ 1,809 ਕੈਂਪਸ ਮੈਨੇਜਰ ਅਤੇ 8,502 ਸਫਾਈ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 261 ਤੋਂ ਵੱਧ ਵਿਦਿਆਰਥੀਆਂ ਨੇ ਆਈ.ਆਈ.ਟੀ ਵਰਗੇ ਵੱਡੇ ਅਦਾਰਿਆਂ ਵਿੱਚ ਦਾਖ਼ਲੇ ਦਾ ਟੈਸਟ ਪਾਸ ਕੀਤਾ। ਇਸ ਤੋਂ ਇਲਾਵਾ 847 ਵਿਦਿਆਰਥੀ ਐਮ.ਬੀ.ਬੀ.ਐਸ ਵਿੱਚ ਦਾਖ਼ਲੇ ਦੀ ਪਰੀਖਿਆ ਲਈ ਚੁਣੇ ਗਏ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਲਈ 100 ਪ੍ਰਤੀਸ਼ਤ ਸਾਫ਼-ਸੁਥਰੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਅਤੇ ਇਸ ਕਾਰਜ ਲਈ 10,095 ਪਖਾਨੇ ਬਣਾਏ ਗਏ ਅਤੇ ਪੁਰਾਣੇ ਨਾ ਵਰਤੋਂਯੋਗ ਪਖਾਨਿਆਂ ਦਾ ਨਵੀਨੀਕਰਨ ਕੀਤਾ ਗਿਆ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਨਰਸਰੀ ਜਮਾਤ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਹੈ, ਜਿਸ ਵਿੱਚ ਪੜ੍ਹਦੇ ਵਿਦਿਆਰਥੀ ਨੂੰ ਜ਼ਮੀਨ ਤੇ ਬੈਠਣਾ ਪਵੇ। ਹਰ ਵਿਦਿਆਰਥੀ ਕੋਲ ਬੈਠਣ ਲਈ ਡੈੱਸਕ ਹੈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ ਖੰਨਾ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਫੁੱਲ, ਸਿੱਖਿਆ ਕੋਆਰਡੀਨੇਟਰ, ਜ਼ਿਲ੍ਹਾ ਪਲਾਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਜ਼ਿਲ੍ਹਾ ਸਿੱਖਿਆ ਇੰਚਾਰਜ ਵਿਕਾਸ ਸ਼ਰਮਾ, ਕੁਲਵੰਤ ਸਿੰਘ ਮਹਿਮੀ, ਮਲਕੀਤ ਸਿੰਘ, ਸ੍ਰੀਮਤੀ ਗਗਨਦੀਪ ਕੌਰ, ਸ੍ਰੀਮਤੀ ਸੀਮਾ ਜੈਨ, ਸ੍ਰੀਮਤੀ ਸੰਧਿਆ ਕਪੂਰ, ਸ੍ਰੀਮਤੀ ਕੁਲਵੀਰ ਕੌਰ, ਸ੍ਰੀਮਤੀ ਲਵਲੀ ਸੱਭਰਵਾਲ, ਸ੍ਰੀ ਅੰਕਿਤ ਵਰਮਾ, ਸ੍ਰੀ ਸੰਜੇ ਪੁਰੀ, ਸ੍ਰੀਮਤੀ ਚਰਨਜੀਤ ਕੌਰ, ਸ੍ਰੀਮਤੀ ਗੀਤਾਂਜਲੀ ਸ਼ਰਮਾ, ਸ੍ਰੀਮਤੀ ਅਮਨਜੋਤ ਕੌਰ, ਸ੍ਰੀਮਤੀ ਹਰਜੀਤ ਕੌਰ ਅਤੇ ਸ੍ਰੀਮਤੀ ਮਨਦੀਪ ਕੌਰ, ਸ੍ਰੀ ਦੀਪਕ ਕੁਮਾਰ, ਸ੍ਰੀ ਵਿਕਾਸ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮਾਪੇ ਮੌਜੂਦ ਸਨ।‌

Powered by Froala Editor

Punjab-Tops-Education-Rankings-In-India-Minister-Sond



TOP HEADLINES


ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ
​live : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾ ਰਹੀ ਪ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ
ਖੰਨਾ ’ਚ ਆਦਮਖੋਰ ਕੁੱਤਿਆਂ ਦਾ ਕਹਿਰ, ਮਜ਼ਦੂਰ ਨੂੰ ਜਿੰਦਾ ਨੋਚ ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ
*ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂ
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱ
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧ
· ਝੋਨੇ ਦੇ Msp ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰ
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦ
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ
ਭਾਜਪਾ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਪੇਪਰ ਲੀਕ ਅਤੇ ਭ੍ਰਿਸ
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ
ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹ
*12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ 12ਵੀਂ ਜਮਾਤ
ਪੰਜਾਬ ਸਟੇਟ ਕਰਮਚਾਰੀ ਯੂਨੀਅਨ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਹਿ
*ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭ
*ਡਾ. ਰਵਜੋਤ ਸਿੰਘ ਨੇ ਆਨਲਾਈਨ ਮਿਲਣੀ ਦੌਰਾਨ ਵਿਦੇਸ਼ਾਂ ਵਿੱਚ ਵੱ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50072908

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us