*• ਬੈਂਸ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦੇ ਆਧੁਨਿਕੀਕਰਨ ਲਈ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਪੇਸ਼ ਕਰਨ ਦੇ ਹੁਕਮ* *•15 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਨੂੰ ਕੀਤਾ ਜਾ ਰਿਹੈ ਅਪਗ੍ਰੇਡ* ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ: ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ। ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਸਕੂਲ ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ---------
Harjot-Bains-Surprise-Visit-Sparks-Mohali-School-Revamp
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)