*ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ*

Feb18,2026 | Jagrati Lahar Bureau | Chandigarh

*•ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ; ਕਿਹਾ, ਅਣਗਹਿਲੀ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ* *• ਮੁਢਲੀ ਸਿੱਖਿਆ ‘ਤੇ ਅਟਕੇ ਵਿਦਿਆਰਥੀਆਂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਦੇ ਅਧਿਆਪਕਾਂ ‘ਤੇ ਕੀਤੀ ਕਾਰਵਾਈ : ਹਰਜੋਤ ਸਿੰਘ ਬੈਂਸ* *ਭਗਵੰਤ ਮਾਨ ਸਰਕਾਰ ਲਈ ਸਿੱਖਿਆ ਸਭ ਤੋਂ ਅਹਿਮ, ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਜੋਤ ਸਿੰਘ ਬੈਂਸ* ਚੰਡੀਗੜ੍ਹ, 18 ਫਰਵਰੀ: ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ। ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਨ ਦਾ ਪ੍ਰਤੱਖ ਪ੍ਰਮਾਣ ਹੈ। ਲਾਪਰਵਾਹੀ ਜਾਂ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਵਾਲੀ ਪਹੁੰਚ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਭਗਵੰਤ ਸਿੰਘ ਮਾਨ ਸਰਕਾਰ ਲਈ ਪ੍ਰਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਪੱਧਰ ’ਤੇ ਜਵਾਬਦੇਹੀ ਲਾਜ਼ਮੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਇਨ੍ਹਾਂ ਕੁਤਾਹੀਆਂ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਸਿਰਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।" ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ 'ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ: "ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ਵਿੱਚ ਕੁਤਾਹੀ ਜਾਂ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।"

Harjot-Singh-Bains-Education-Minister-Punjab



TOP HEADLINES


ਇਕਾਈ ਹਸਪਤਾਲ ਵੱਲੋਂ ਬਲੈਡਰ ਕੈਂਸਰ ਲਈ ਰੋਬੋਟਿਕ ਸਰਜਰੀ, ਇਲਾਕੇ
*ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ
*ਗਿਆਨੀ ਰਘਬੀਰ ਸਿੰਘ ਜੀ ਦੇ ਖੁਲਾਸਿਆਂ ਨੇ ਸਿੱਖ ਜਗਤ ਸਾਹਮਣੇ ਖੜ
*ਅਕਾਲੀ ਦਲ ਦੀ ਕਾਦੀਆਂ ਵਿਖੇ ਰੈਲੀ ਪੰਜਾਬ ਨੂੰ ਨਹੀਂ ਸੁਖਬੀਰ ਨੂ
*ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦ
ਪਾਕਿਸਤਾਨ ਤੋਂ ਹ
*ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ
*ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ
*5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ
*ਫੋਰਟਿਸ ਹਸਪਤਾਲ ਮੋਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ
ਖੰਨਾ ਪੁਲਿਸ ਵੱਲੋਂ ਗੈਂਗਸਟਰਾਂ ਤੇ ਵਾਰ ਤਹਿਤ ਲਗਾਤਾਰ ਕਾਰਵਾਈ
*ਭਗਵੰਤ ਮਾਨ ਦੀ ਜੰਗ ਦੇ ਮੈਦਾਨ ਵਿੱਚ ਹਰ ਪਿੰਡ ਦੀ ਵੀਡੀਸੀ ਬਣੀ
*ਸ਼ੇਅਰ ਮਾਰਕੀਟ ਵਿੱਚ ਇੰਨਵੈਸਟਮੈਂਟ ਦੇ ਨਾਮ ਪਰ ਧੋਖਾਧੜੀ ਕਰਨ ਵਾ
ਮਨਰੇਗਾ ਦੀ ਮੁੜ ਬਹਾਲੀ ਲਈ ਕਾਂਗਰਸ ਦਾ ਮਾਨਸਾ ਵਿੱਚ ਵਿਸ਼ਾਲ ਰੈਲੀ
*ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾ
*ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜ
*ਲੁਧਿਆਣਾ ਪੁਲਿਸ ਵਲੋਂ ਲੁੱਟ-ਖੋਹ ਅਤੇ ਚੋਰੀਆਂ ਵਿੱਚ ਸ਼ਾਮਿਲ ਦੋ
*ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ 'ਜੰਗ'
ਸੀ.ਬੀ.ਐਸ.ਈ. ਦੀਆਂ ਦਸਵੀਂ,
20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49220850

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us