*ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ*

Feb22,2026 | Jagrati Lahar Bureau | Chandigarh

* *ਸਿੱਖਿਆ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ, ਜਵਾਬਦੇਹੀ ਤੈਅ ਹੋਣ ਨਾਲ ਸਕੂਲ ਸੁਧਾਰਾਂ ਨੂੰ ਬਲ ਮਿਲੇਗਾ: ਹਰਜੋਤ ਸਿੰਘ ਬੈਂਸ* *ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ* *ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਸਿੱਖਿਆ ਵਿਭਾਗ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ* ਚੰਡੀਗੜ੍ਹ, 22 ਫਰਵਰੀ: ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ। ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ। ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।

Rebuild-Of-Basti-Hazur-School-Ordered-New-Building-Within-Six-Months-Harjot-Singh-Bains



TOP HEADLINES


*ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ
*ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲ
*ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛ
*ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰ
*ਮਾਨ ਸਰਕਾਰ ਦੀਆਂ ਉਦਯੋਗਿਕ ਨੀਤੀਆਂ ਦਾ ਨਤੀਜਾ: ਪੰਜਾਬ ਨੇ ਐਫਡੀ
*ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ
*ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਸੀ.ਆਈ.ਏ. ਸਟਾਫ ਵੱਲੋਂ ਸਫਲਤਾ
*ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾ
*ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕ
28 ਫਰਵਰੀ ਨੂੰ ਬਰਨਾਲਾ ‘ਚ ਪੰਜਾਬ ਕਾਂਗਰਸ ਦੀ ਵਿਸ਼ਾਲ ਰੈਲੀ ਵਿਚ
*ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰ
*2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ
ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 ਆਈਏਐਸ ਅਤੇ 87 ਪੀਸੀਐ
*ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 1
*320 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰੌਨਿਕ ਕੰਡਾ ਸਮੇਤ 25 ਮੌਮੀ ਜ
*ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾ
ਮਟੌਰ ਪੁਲੀਸ ਵ
*ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾ
*ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49259778

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us