*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ*

Mar28,2026 | Jagrati Lahar Bureau | Chandigarh



*• ਰਿਪੋਰਟ ਕਾਰਡਾਂ ਤੋਂ ਅਸਲ ਫੀਡਬੈਕ ਤੱਕ, ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਕੂਲ ਨਤੀਜਾ-ਆਧਾਰਤ ਸਿੱਖਿਆ ਮਾਡਲ ਵੱਲ ਵਧੇ: ਹਰਜੋਤ ਸਿੰਘ ਬੈਂਸ*

*• ਭਗਵੰਤ ਮਾਨ ਸਰਕਾਰ ਗੈਰਹਾਜ਼ਰ ਹੋਣ ਉਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਭੇਜੇਗੀ ਐਸਐਮਐਸ ਅਲਰਟ, ਸਰਕਾਰੀ ਸਕੂਲਾਂ ਵਿੱਚ ਜਵਾਬਦੇਹੀ ਵਧੇਗੀ: ਹਰਜੋਤ ਸਿੰਘ ਬੈਂਸ*


"ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ।

ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ।

ਸਿੱਖਿਆ ਮੰਤਰੀ ਨੇ ਕਿਹਾ, “ਮਾਪਿਆਂ ਨੂੰ ਢਾਂਚਾਗਤ ਦਿਸ਼ਾ-ਨਿਰਦੇਸ਼ਾਂ ਅਤੇ ਵਿਚਾਰ ਵਟਾਂਦਰੇ ਰਾਹੀਂ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਬਾਰੇ ਜਾਗਰੂਕ ਕੀਤਾ ਗਿਆ ਸੀ। ਮੈਗਾ ਪੀਟੀਐਮ ਸਿਰਫ ਰਿਪੋਰਟ ਕਾਰਡ ਵੰਡ ਨਾਲ ਸਬੰਧਤ ਨਹੀਂ ਹੈ ਸਗੋਂ ਇਹ ਹਰੇਕ ਬੱਚੇ ਦੇ ਵਿਕਾਸ ਬਾਰੇ ਸੰਪੂਰਨ ਫੀਡਬੈਕ ਪੇਸ਼ ਕਰਦੀ ਹੈ। ਸਕੂਲਾਂ ਨੇ ਮਾਪਿਆਂ ਦੇ ਸਵਾਗਤ ਲਈ ਢੁੱਕਵਾਂ ਮਾਹੌਲ ਸਿਰਜਿਆ, ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੇਸ਼ ਕੀਤੀ ਅਤੇ ਬਾਲਗ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਕੁੜੀਆਂ ਲਈ ਐਚਪੀਵੀ ਟੀਕਾਕਰਨ 'ਤੇ ਧਿਆਨ ਕੇਂਦਰਿਤ ਕੀਤਾ।”

ਮੈਗਾ ਪੀਟੀਐਮ ਨੂੰ ਸੂਬੇ ਦੇ ਸਿੱਖਿਆ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਰੇ ਸਰਕਾਰੀ ਸਕੂਲਾਂ ਵੱਲੋਂ ਇਹ ਪੂਰਾ ਦਿਨ ਵਿਸ਼ੇਸ਼ ਤੌਰ 'ਤੇ ਮਾਪਿਆਂ-ਅਧਿਆਪਕ-ਵਿਦਿਆਰਥੀਆਂ ਦੀ ਆਪਸੀ ਗੱਲਬਾਤ ਨੂੰ ਸਮਰਪਿਤ ਕੀਤਾ ਗਿਆ ਅਤੇ ਇੱਕ ਜਵਾਬਦੇਹ ਅਤੇ ਸਮਾਵੇਸ਼ੀ ਜਨਤਕ ਸਿੱਖਿਆ ਪ੍ਰਣਾਲੀ ਸਿਰਜਣ ਲਈ ਕਲਾਸਰੂਮਾਂ ਨੂੰ ਨਿਯਮਤ ਅਕਾਦਮਿਕ ਸਿੱਖਿਆ ਦੀ ਬਜਾਏ ਅਰਥਪੂਰਨ ਵਿਚਾਰਾਂ 'ਤੇ ਕੇਂਦ੍ਰਿਤ ਸਥਾਨਾਂ ਵਿੱਚ ਬਦਲ ਦਿੱਤਾ।”

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਿਰਫ਼ ਬੁਨਿਆਦੀ ਢਾਂਚੇ ਬਾਰੇ ਨਹੀਂ ਹੈ, ਸਗੋਂ ਇਹ ਸਕੂਲਾਂ ਅਤੇ ਪਰਿਵਾਰਾਂ ਦਰਮਿਆਨ ਮਜ਼ਬੂਤ ਭਾਈਵਾਲੀ ਸਥਾਪਤ ਕਰਨ ਬਾਰੇ ਹੈ। ਜਦੋਂ ਮਾਪੇ ਅਤੇ ਅਧਿਆਪਕ ਇਕੱਠੇ ਕੰਮ ਕਰਦੇ ਹਨ ਤਾਂ ਹਰ ਬੱਚੇ ਨੂੰ ਲਾਭ ਮਿਲਦਾ ਹੈ। ਇਸ ਮੈਗਾ ਪੀਟੀਐਮ ਦਾ ਉਦੇਸ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨਾ ਹੈ।

ਉਨ੍ਹਾਂ ਕਿਹਾ, “ਪੀਟੀਐਮ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਅਕਾਦਮਿਕ ਸੈਸ਼ਨ ਸਬੰਧੀ ਦਾਖਲਾ ਮੁਹਿੰਮ ਲਈ ਇੱਕ ਮੰਚ ਵਜੋਂ ਭੂਮਿਕਾ ਨਿਭਾਈ ਅਤੇ ਇਸ ਦੌਰਾਨ ਮਿਸ਼ਨ ਸਮਰਥ, ਹੁਨਰ ਸਿੱਖਿਆ ਅਤੇ ਹੋਰ ਪ੍ਰਮੁੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।”

ਮੈਗਾ ਪੀਟੀਐਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭਾਈਚਾਰਕ ਸ਼ਮੂਲੀਅਤ ਵਾਲੇ ਸਿੱਖਿਆ ਸੁਧਾਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਇੱਕ ਜਵਾਬਦੇਹ ਅਤੇ ਸਮੁੱਚੀ ਜਨਤਕ ਸਿੱਖਿਆ ਪ੍ਰਣਾਲੀ ਵਿਕਸਿਤ ਕੀਤੀ ਜਾ ਸਕੇ। ਰਿਪੋਰਟ ਕਾਰਡ ਦੀ ਵੰਡ ਨੂੰ ਅਸਲ ਵਿਚਾਰ ਵਟਾਂਦਰੇ ਵਿੱਚ ਬਦਲ ਕੇ ਸੂਬੇ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸ਼ਮੂਲੀਅਤ ਵਾਲੇ ਅਤੇ ਨਤੀਜਾ ਅਧਾਰਤ ਸਿੱਖਿਆ ਢਾਂਚੇ ਸਬੰਧੀ ਆਪਣੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕੀਤਾ ਹੈ।

Bhagwant-Mann-Cm-Punjab-



TOP HEADLINES


ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49627638

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us