*ਪੰਜਾਬ ਦੀਆਂ ਧੀਆਂ ਨੇ ਸਿੱਖਿਆ ਕ੍ਰਾਂਤੀ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Apr12,2026 | Gurvinder Singh Mohali | Chandigarh


*ਅੱਠਵੀਂ ਜਮਾਤ ਦੇ ਮੋਹਰੀ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅੱਠਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ, ਅੱਵਲ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ*

*ਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਹੀ ਰੋਲ ਮਾਡਲ ਚੁਣੋ, ਨਿਮਰ ਰਹੋ, ਸਖ਼ਤ ਮਿਹਨਤ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਰੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ*

*ਸਰਕਾਰੀ ਸਕੂਲਾਂ ਵਿੱਚ ਬਦਲਾਅ ਦੇ ਨਾਲ ਸਿੱਖਿਆ ਵਿੱਚ ਕੌਮੀ ਰੋਲ ਮਾਡਲ ਵਜੋਂ ਉੱਭਰਿਆ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ 'ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿੱਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੁਆਰਾ ਦਿਖਾਇਆ ਗਿਆ ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਸਿੱਖਿਆ ਵਿੱਚ ਨਿਰੰਤਰ ਨਿਵੇਸ਼ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਧੁਨਿਕ ਸਕੂਲਾਂ, ਗੁਣਵੱਤਾਪੂਰਨ ਸਿੱਖਿਆ ਅਤੇ ਸਹੀ ਮਾਹੌਲ ਰਾਹੀਂ ਹਰੇਕ ਬੱਚੇ ਦੀਆਂ ਇੱਛਾਵਾਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ।

ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, "ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।"

ਮੁੱਖ ਮੰਤਰੀ ਨੇ ਕਿਹਾ, "ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ। ਇਹ ਨਤੀਜੇ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ ਕਿ ਆਮ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ, ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦੇਖ ਕੇ ਸਾਨੂੰ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।"

ਪੋਸਟ ਦੇ ਅੰਤ ਵਿੱਚ ਕਿਹਾ ਗਿਆ ਹੈ “ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਤੱਕ ਪਹੁੰਚਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਕੂਲ ਅਤੇ ਪ੍ਰੇਰਨਾਦਾਇਕ ਵਾਤਾਵਰਣ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹਾਂ।”

ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪਹਿਲੀ ਵਾਰ ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ 'ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।”

ਵਿਦਿਆਰਥੀਆਂ ਦੀ ਯੋਗਤਾ ਅਤੇ ਸਮਰੱਥਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 2.62 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਇਹ ਚੋਟੀ ਦੇ 20 ਵਿਦਿਆਰਥੀ ਪਹਿਲਾਂ ਹੀ ਆਪਣੀ ਯੋਗਤਾ ਸਾਬਤ ਕਰ ਚੁੱਕੇ ਹਨ। ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਾਬਤ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਮੈਰਿਟ ਦੇ ਆਧਾਰ 'ਤੇ ਸਕੂਲ ਆਫ਼ ਐਮੀਨੈਂਸ ਵਿੱਚ ਵਿਸ਼ੇਸ਼ ਕੋਟੇ ਤਹਿਤ ਦਾਖਲਾ ਦਿੱਤਾ ਜਾਵੇਗਾ।"

ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ, "ਇਹ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦਾ ਪਲ ਹੈ। ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਉਨਾ ਹੀ ਸ਼ਲਾਘਾਯੋਗ ਹੈ। ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਇੱਥੇ ਇਕੱਠੇ ਹੋਏ ਹਨ।"

ਮੋਹਰੀ ਵਿਦਿਆਰਥੀਆਂ ਦੇ ਸਨਮਾਨ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਜਿਹੇ ਨੌਜਵਾਨਾਂ ਦਾ ਸਨਮਾਨ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਉਹ ਕੱਲ੍ਹ ਦੇ ਆਗੂ ਹਨ। ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਆਪਣੇ ਮਨਪਸੰਦ ਖੇਤਰਾਂ ਵਿੱਚ ਰੋਲ ਮਾਡਲਾਂ ਨੂੰ ਧਿਆਨ ਨਾਲ ਚੁਣਨਾ ਚਾਹੀਦਾ ਹੈ।"

ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਮਾਜਿਕ-ਆਰਥਿਕ ਪਾੜੇ ਨੂੰ ਪੂਰਾ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਮਿਲੀ ਹੈ।"

ਸਿੱਖਿਆ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਵਜੋਂ ਉਭਰਿਆ ਹੈ। ਪੰਜਾਬੀ ਹਮੇਸ਼ਾ ਮੋਹਰੀ ਰਹੇ ਹਨ ਅਤੇ ਹਰ ਖੇਤਰ ਵਿੱਚ ਅੱਗੇ ਹਨ।"

ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ 'ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ ਅਤੇ ਨਿੱਜੀ ਤੌਰ 'ਤੇ ਸਨਮਾਨਿਤ ਹੋਣ 'ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਹ ਆਮ ਪਿਛੋਕੜ ਤੋਂ ਆਉਂਦੇ ਹਨ ਅਤੇ ਸਖ਼ਤ ਮਿਹਨਤ, ਸਮਰਪਣ ਤੇ ਸਰਕਾਰ ਦੇ ਸਹਿਯੋਗ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ੍ਹ ਹਨ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


Daughters-Lead-Punjab-s-shikhya-Kranti-Secure-19-Of-Top-20-Ranks-In-Pseb-Class-8-Results-Cm-Bhagwant-Singh-Mann



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49846166

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us