ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ‘ਆਪ੍ਰੇਸ਼ਨ ਸਿੰਦੂਰ’ ਦੀ ਪਹਿਲੀ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ
May8,2026
| Balraj Khanna | Khanna (ludhiana)
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐੱਨ ਸੀ ਸੀ ਕੈਡਿਟਾਂ ਵੱਲੋਂ ‘ਆਪ੍ਰੇਸ਼ਨ ਸਿੰਦੂਰ’ ਦੀ ਪਹਿਲੀ ਸਫਲ ਵਰ੍ਹੇਗੰਢ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਅਤੇ ਦੇਸ਼ ਭਗਤੀ ਨਾਲ ਭਰਪੂਰ ਸਮਾਗਮ ਕਰਵਾਇਆ ਗਿਆ। ਇਹ ਪ੍ਰੋਗਰਾਮ 19 ਪੰਜਾਬ ਬਟਾਲੀਅਨ ਐੱਨ ਸੀ ਸੀ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਸਮੁੱਚਾ ਮਾਹੌਲ ਦੇਸ਼ ਭਗਤੀ ਅਤੇ ਰਾਸ਼ਟਰੀ ਗੌਰਵ ਦੀ ਭਾਵਨਾ ਨਾਲ ਭਰ ਗਿਆ।
ਸਮਾਗਮ ਦੌਰਾਨ ਐੱਨ ਸੀ ਸੀ ਕੈਡਿਟਾਂ ਨੂੰ ‘ਆਪ੍ਰੇਸ਼ਨ ਸਿੰਦੂਰ’ ਦੀ ਮਹੱਤਤਾ ਅਤੇ ਇਸ ਦੀ ਕਾਮਯਾਬੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਡਿਟਾਂ ਨੂੰ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਦਿਖਾਈ ਗਈ ਬਹਾਦਰੀ, ਦ੍ਰਿੜਤਾ ਅਤੇ ਰਣਨੀਤਕ ਮੁਹਾਰਤ ਬਾਰੇ ਦੱਸਿਆ ਗਿਆ, ਜਿਨ੍ਹਾਂ ਦੀ ਬੇਮਿਸਾਲ ਵਚਨਬੱਧਤਾ ਨੇ ਇਸ ਆਪ੍ਰੇਸ਼ਨ ਨੂੰ ਸਫਲ ਬਣਾਇਆ। ਇਹ ਸੈਸ਼ਨ ਨੌਜਵਾਨ ਕੈਡਿਟਾਂ ਲਈ ਪ੍ਰੇਰਨਾ ਸਰੋਤ ਸਾਬਤ ਹੋਇਆ, ਜਿਸ ਨੇ ਉਨ੍ਹਾਂ ਵਿੱਚ ਅਨੁਸ਼ਾਸਨ, ਸਮਰਪਣ ਅਤੇ ਦੇਸ਼ ਸੇਵਾ ਦੇ ਜਜ਼ਬੇ ਨੂੰ ਹੋਰ ਮਜ਼ਬੂਤ ਕੀਤਾ।
ਜੀ ਜੀ ਆਈ ਦੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਕੈਡਿਟਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਨ ਲਈ ਕੈਪਟਨ ਕੇ ਜੇ ਐੱਸ ਗਿੱਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦਾ ਸਮਾਪਨ ਭਾਰਤੀ ਹਥਿਆਰਬੰਦ ਸੈਨਾਵਾਂ ਦੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਅੱਗੇ ਵਧਾਉਣ ਅਤੇ ਦੇਸ਼ ਦੀ ਸੇਵਾ ਕਰਨ ਦੇ ਅਹਿਦ ਨਾਲ ਹੋਇਆ।
Gulzar-Group-Of-Institutions-Commemorated-Operation-Sindoor-Success-First-Anniversary