ਮੈਗਾ ਪੀ.ਟੀ.ਐਮ. ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਕੀਤਾ ਆਪਸੀ ਤਾਲਮੇਲ - ਵਿਧਾਇਕ ਅਸ਼ੋਕ ਪਰਾਸ਼ਰ ਪੱਪੀ

May30,2026 | Balraj Khanna | Ludhiana



-ਹੋਣਹਾਰ ਵਿਦਿਆਰਥੀਆਂ, ਅਧਿਆਪਕਾਂ ਤੇ ਹੋਰ ਸਟਾਫ਼ ਮੈਂਬਰਾਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਦਸਤਖਤ ਕੀਤੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਵੀ ਵੰਡੇ

-ਕਿਹਾ! ਮਿਆਰੀ ਸਿੱਖਿਆ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਭਵਿੱਖ ਲਈ ਸਰਕਾਰੀ ਸਕੂਲ ਵਚਨਬੱਧ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਾਤਮਕ ਪਹਿਲਕਦਮੀਆਂ ਤਹਿਤ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਕੀਤਾ ਗਿਆ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਹਲਕਾ ਲੁਧਿਆਣਾ ਕੇਂਦਰੀ ਅਧੀਨ ਸਕੂਲ ਆਫ਼ ਐਮੀਨੈਂਸ (ਇਸਲਾਮੀਆ ਸਕੂਲ) ਵਿਖੇ ਅਧਿਆਪਕ-ਮਾਪੇ ਮਿਲਣੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ ਪਰਾਸ਼ਰ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਧਿਆਪਕਾਂ ਅਤੇ ਮਾਪਿਆਂ ਨਾਲ ਵਿਚਾਰ ਸਾਂਝੇ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਦਸਤਖਤ ਕੀਤੇ ਗਏ ਵਿਸ਼ੇਸ਼ ਪ੍ਰਸ਼ੰਸਾ ਪੱਤਰ, ਸਕੂਲਾਂ ਦੇ ਕੰਮਕਾਜ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਾਲੇ ਹੋਣਹਾਰ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੰਡੇ ਗਏ। ਇਨ੍ਹਾਂ ਵਿੱਚ ਮਿਡ-ਡੇਅ ਮੀਲ ਵਰਕਰ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰ ਅਤੇ ਹੋਰ ਸ਼ਾਮਲ ਹਨ ਜਿਨ੍ਹਾਂ ਪੂਰੇ ਅਕਾਦਮਿਕ ਸਾਲ ਦੌਰਾਨ ਮਿਸਾਲੀ ਸੇਵਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ।

ਇਸ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਸ਼ਮੂਲੀਅਤ ਕਰਦਿਆਂ ਸਕੂਲਾਂ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਿਆਰ ਅਤੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕ ਪੱਪੀ ਨੇ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਨਿਰੰਤਰ ਸੰਪਰਕ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਰਾਹੀਂ ਮਾਪਿਆਂ ਤੋਂ ਪ੍ਰਾਪਤ ਫੀਡਬੈਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈ। ਇਸ ਨਾਲ ਬੱਚਿਆਂ ਦੀਆਂ ਲੋੜਾਂ, ਰੁਚੀਆਂ, ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਭਵਿੱਖੀ ਆਕਾਂਖਿਆਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਂਦਾ ਹੈ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਅਤੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ। ਆਧੁਨਿਕ ਬੁਨਿਆਦੀ ਢਾਂਚਾ, ਤਕਨੀਕੀ ਸਹੂਲਤਾਂ ਅਤੇ ਮਿਆਰੀ ਸਿੱਖਿਆ ਕਾਰਨ ਹੁਣ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜ ਕਰ ਰਹੇ ਹਨ, ਤਾਂ ਜੋ ਵਿਦਿਆਰਥੀ ਹਰ ਖੇਤਰ ਵਿੱਚ ਸਫਲਤਾ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।
---------

Ashok-Parashar-Pappi-Mla-Aam-Aadmi-Party-Ludhiana-



TOP HEADLINES


*ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜ
*ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ
ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱ
ਲੁਧਿਆਣਾ ਵਿੱਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅ
ਮਹਿਲਾ ਕੋਰੀਅਰ ਵਰਕਰ ’ਤੇ ਹਮਲਾ ਮਾਮਲੇ ਵਿੱਚ ਕਤਿਆਲ ਦੀ ਗ੍ਰਿਫ਼ਤਾ
ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂ
ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗ
ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵੱਲੋਂ ਚੰਡੀਗੜ੍ਹ ਭਾਜ
*ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨ
*ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਸ.ਆਈ.ਆਰ ਸਬੰਧੀ ਰਾਜਨੀਤਿਕ
ਵਿਧਾਇਕ ਫਾਜ਼ਿਲਕਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ
ਮਾਲੇਰਕੋਟਲਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਵੱਡੀ ਕਾਰ
ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅ
*ਕਰਾਇਮ ਬ੍ਰਾਂਚ ਲੁਧਿਆਣਾ ਵੱਲੋਂ 100 ਗ੍ਰਾਮ ਹੈਰੋਇਨ ਸਮੇਤ ਇੱਕ
*20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ
*ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ
*5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕ
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ
*ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50482631

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us