*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Jun1,2026 | Jagrati Lahar Bureau | Chandigarh


•*ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਏ.ਆਈ. ਵਿਸ਼ਾ ਪੜ੍ਹਾਇਆ ਜਾਵੇਗਾ: ਹਰਜੋਤ ਸਿੰਘ ਬੈਂਸ*

• *ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਲਈ ਉੱਤਰ ਪੱਤਰੀਆਂ ਔਨਲਾਈਨ ਉਪਲੱਬਧ ਹੋਣਗੀਆਂ*

•*ਹਰ ਜ਼ਿਲ੍ਹੇ ਵਿੱਚ "ਬ੍ਰਾਈਟ ਮਾਈਂਡਜ਼" ਸੈਸ਼ਨ ਕਰਵਾਏ ਜਾਣਗੇ; ਵਿਦਿਆਰਥੀ ਸਿੱਖਿਆ ਪ੍ਰਣਾਲੀ ਲਈ ਆਪਣੇ ਵਿਚਾਰ ਦੇ ਸਕਣਗੇ: ਬੈਂਸ*

• *ਮਨੀਸ਼ ਸਿਸੋਦੀਆ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ; ਕਿਹਾ, ਹਰ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਜ਼ਰੂਰੀ*

ਚੰਡੀਗੜ੍ਹ, 1 ਜੂਨ: 
ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ।

ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਵਿਸ਼ਵ ਪੱਧਰ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਬਦਲਦਿਆਂ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ, ਇਸ ਲਈ ਪੰਜਾਬ ਦੇ ਬੱਚਿਆਂ ਨੂੰ ਅੱਗੇ ਹੋ ਕੇ ਇਸ ਬਦਲਾਅ ਦਾ ਹਿੱਸਾ ਬਣਨਾ ਚਾਹੀਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਹਾਲ ਹੀ ‘ਚ ਜਾਰੀ ਕੀਤੇ ਗਏ ਰੈਂਕਿੰਗ ਇੰਡੈਕਸ ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਸਿਖ਼ਰਲਾ ਸਥਾਨ ਮੱਲਿਆ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ-ਅਧਾਰਤ ਸੁਧਾਰ ਸੂਬੇ ਦੇ ਇਸ ਮੋਹਰੀ ਦਰਜੇ ਨੂੰ ਕਾਇਮ ਰੱਖਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਈ.ਬੀ. ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਹੋਣਗੀਆਂ ਅਤੇ ਇਹ ਸੁਤੰਤਰ ਪਹੁੰਚ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਹੋਰ ਮਜ਼ਬੂਤ ਕਰੇਗੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਸਵਾਲ ਪੁੱਛ ਕੇ ਅਤੇ ਸੁਧਾਰਾਂ ਬਾਰੇ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ, ਜਿੱਥੇ ਨੀਤੀ ਨਿਰਮਾਤਾਵਾਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਅਨੋਖਾ ਤੇ ਉਸਾਰੂ ਸੰਵਾਦ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਰਾਜ ਭਰ ਵਿੱਚ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਿੱਖਿਆ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਮੰਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਘਰ ਅਤੇ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਣੀ ਜ਼ਰੂਰੀ ਹੈ। ਇੱਕ ਦੇਸ਼ ਦੀ ਤਰੱਕੀ ਪੂਰੀ ਤਰ੍ਹਾਂ ਆਪਣੀ ਸਿੱਖਿਆ ਪ੍ਰਣਾਲੀ 'ਤੇ ਨਿਰਭਰ ਕਰਦੀ ਹੈ। ਅੰਕੜੇ ਦਰਸਾਉਂਦੇ ਹਨ ਕਿ ਭਾਰਤ ਦੇ ਕਈ ਰਾਜ ਅਜੇ ਵੀ ਸਿੱਖਣ ਦੀ ਗੁਣਵੱਤਾ ਵਿੱਚ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅਕਾਦਮਿਕ ਉੱਤਮਤਾ ਲਈ ਨਿਰੰਤਰ ਯਤਨਾਂ ਅਤੇ ਨਵੀਨ ਵਿਚਾਰਾਂ ਦੀ ਲੋੜ ਹੁੰਦੀ ਹੈ ਸ੍ਰੀ ਸਿਸੋਦੀਆ ਨੇ ਕਿਹਾ, "ਸਫ਼ਲਤਾ ਸਿਰਫ਼ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਵੀਂ ਸੋਚ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸਾਡੇ ਵਿਦਿਆਰਥੀ ਪਹਿਲਾਂ ਹੀ ਸਾਬਤ ਕਰ ਰਹੇ ਹਨ ਕਿ ਸਿੱਖਿਆ ‘ਚ ਦੇਸ਼ ਦੀ ਅਗਵਾਈ ਲਈ ਤਿਆਰ-ਬਰ-ਤਿਆਰ ਹਨ।

-bright-Minds-Punjab-Launched-From-Rupnagar-Over-600-Students-With-Above-85-In-Class-12-Honoured-



TOP HEADLINES


*ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋ
*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼;
ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446
*ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਵੱਡੀ ਕਾਮਯਾਬੀ: ਪੁਲ
*ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰ
ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡ
ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪ
3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ
*ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ
ਮੋਹਾਲੀ ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 8 ਮੋ
*ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਦਾ ਜੇਈਈ ਐਡਵਾਂਸਡ-2026 ਵਿੱਚ ਸ
*ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮ
ਲੁਧਿਆਣਾ ਚ ਫੈਕਟਰੀ ਦੀ ਗਾਰਬੇਜ ਸਾਫ ਕਰਦੇ ਸਮੇਂ ਗੈਸ ਚੜਨ ਕਾਰਨ
*ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮ
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾ
*ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50242987

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us