*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ*

Jun4,2026 | Jagrati Lahar Bureau | Chandigarh


• *ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼*

• *ਭਗਵੰਤ ਮਾਨ ਸਰਕਾਰ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ‘ਚ ਮਨਮਾਨੇ ਵਾਧੇ ਤੋਂ ਬਚਾਉਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ*

• *ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ 15% ਸੀਮਾ ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਵਾਧੂ ਫੀਸਦ ਮੋੜਨੀ ਪਵੇਗੀ: ਹਰਜੋਤ ਸਿੰਘ ਬੈਂਸ*

• *ਪ੍ਰਸਤਾਵਿਤ ਕਾਨੂੰਨ ਤਹਿਤ ਨਿੱਜੀ ਸਕੂਲਾਂ ਨੂੰ ਸਾਲਾਨਾ 5% ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ: ਹਰਜੋਤ ਸਿੰਘ ਬੈਂਸ*

• *ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 4 ਜੂਨ: 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।

ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਲਈ ਕੰਮ ਕਰਨ।

ਆਪਣੇ ਹੁਕਮਾਂ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪਹੁੰਚਯੋਗ ਅਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਉਪਾਵਾਂ ਅਤੇ ਇਨ੍ਹਾਂ ਸੰਸਥਾਵਾਂ ਦੇ ਕੰਮ ਕਰਨ ਦੇ ਢੰਗ-ਤਰੀਕੇ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਨ ਦੇ ਹੱਕਦਾਰ ਹਨ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਸਿੱਖਿਆ ਇੱਕ ਨੇਕ ਅਤੇ ਜਨਤਕ ਭਲਾਈ ਦਾ ਕਾਰਜ ਹੈ, ਨਾ ਕਿ ਕੋਈ ਵਪਾਰਕ ਉੱਦਮ, ਜਿਸ ਦਾ ਲਾਭ ਲੈਣ ਲਈ ਇਸਨੂੰ ਆਪਣੇ ਢੰਗ ਨਾਲ ਢਾਲਿਆ ਜਾ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਇਸ ਸਿਧਾਂਤ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਵੀ ਸਮਰਥਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਪਹਿਲਾਂ ਵੀ ਕਈ ਵਾਰ ਫੈਸਲਾ ਸੁਣਾਇਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਵਾਜਬ ਫੀਸ ਲੈਣ ਦਾ ਅਧਿਕਾਰ ਹੈ, ਪਰ ਸਿੱਖਿਆ ਖੇਤਰ ਵਿੱਚ ਵਪਾਰੀਕਰਨ ਅਤੇ ਮੁਨਾਫ਼ਾਖੋਰੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ, ਸਰਕਾਰ ਇੱਕ ਵਿਧਾਨਕ ਢਾਂਚਾ ਪੇਸ਼ ਕਰੇਗੀ ਜਿਸ ਨਾਲ ਨਿੱਜੀ ਸੰਸਥਾਵਾਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਨਮਾਨੇ ਢੰਗ ਨਾਲ ਫੀਸ ਵਾਧੇ ਨੂੰ ਰੋਕਿਆ ਜਾਵੇਗਾ। ਇਸ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵਿਭਾਗ ਨੂੰ ਜਲਦ ਤੋਂ ਜਲਦ ਕੈਬਨਿਟ ਦੇ ਵਿਚਾਰ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”

ਪ੍ਰਸਤਾਵਿਤ ਕਾਨੂੰਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਲਈ ਇੱਕ ਸਖ਼ਤ ਸਾਲਾਨਾ ਫੀਸ ਹੱਦ ਲਾਗੂ ਕਰੇਗੀ। ਇਸ ਨਵੇਂ ਢਾਂਚੇ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਲ ਵਿੱਚ 5 ਫੀਸਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਕਾਨੂੰਨ ਮਾਪਿਆਂ ਨੂੰ ਪਿਛਲੀ ਤਾਰੀਖ ਤੋਂ ਰਾਹਤ ਵੀ ਪ੍ਰਦਾਨ ਕਰੇਗਾ। ਕੋਈ ਵੀ ਪ੍ਰਾਈਵੇਟ ਸਕੂਲ ਜਿਸਨੇ ਲਗਾਤਾਰ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਸਨੂੰ ਕਾਨੂੰਨੀ ਤੌਰ 'ਤੇ ਨਿਰਧਾਰਤ ਸੀਮਾ ਤੋਂ ਵੱਧ ਲਈ ਫੀਸ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ।

ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਹਰ ਬੱਚੇ ਲਈ ਪਹੁੰਚਯੋਗ ਅਤੇ ਕਿਫਾਇਤੀ ਹੋਣੀ ਚਾਹੀਦੀ ਹੈ ਅਤੇ ਮਾਪਿਆਂ 'ਤੇ ਵਾਧੂ ਫੀਸ ਦਾ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਇਸ ਪ੍ਰਸਤਾਵਿਤ ਕਾਨੂੰਨ ਨਾਲ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਰੈਗੂਲੇਟਰੀ ਢਾਂਚਾ ਸਥਾਪਤ ਹੋਣ ਦੀ ਉਮੀਦ ਹੈ।

*ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸੀ ਫੀਸਾਂ ਵਧਾਉਣ ਦੀ ਖੁੱਲ੍ਹ*

2019 ਵਿੱਚ ਕਾਂਗਰਸ ਸਰਕਾਰ ਨੇ ਅਜਿਹੇ ਉਪਬੰਧ ਲਿਆਂਦੇ ਜਿਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ। ਸਕੂਲਾਂ ਨੂੰ ਮਹਿਜ਼ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ਜ਼ਰੀਏ ਸੋਧੀਆਂ ਫੀਸਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨ ਤੋਂ ਬਾਅਦ ਫੀਸ ਢਾਂਚੇ ਨੂੰ ਸੋਧਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ 'ਤੇ ਰੈਗੂਲੇਟਰੀ ਨਿਗਰਾਨੀ ਬਹੁਤ ਘੱਟ ਸੀ। ਇਸ ਨਾਲ ਮਨਮਾਨੇ ਢੰਗ ਨਾਲ ਫੀਸ ਵਧਾਉਣ ਦਾ ਰਾਹ ਖੁੱਲ੍ਹ ਗਿਆ ਅਤੇ ਪੰਜਾਬ ਭਰ ਦੇ ਮਾਪਿਆਂ 'ਤੇ ਵਿੱਤੀ ਬੋਝ ਵਧਦਾ ਗਿਆ।

ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਨਵੇਂ ਕਾਨੂੰਨ ਦਾ ਉਦੇਸ਼ ਇਸ ਪ੍ਰਣਾਲੀ ਨੂੰ ਖਤਮ ਕਰਨਾ, ਨਿੱਜੀ ਸਕੂਲਾਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਾਧੂ ਫੀਸ ਦੇ ਬੋਝ ਤੋਂ ਬਚਾਉਣਾ ਹੈ।

-within-24-Hours-Of-Cm-Bhagwant-Singh-Mann-s-Announcement-Punjab-Govt-Orders-Drafting-Of-Law-To-Curb-Arbitrary-Private-School-Fee-Hikes-



TOP HEADLINES


ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਦੀ ਹੁਣ ਖ਼ੈਰ
*ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝ
*ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨ
*ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅ
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰ
ਲੁਧਿਆਣਾ ਵਿੱਚ ਖੁਰਾਕ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ: ਸ਼ੱਕੀ
*ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ
ਵਪਾਰੀ-ਪੁਲਿਸ ਮਿਲਣੀ ਪ੍ਰੋਗਰਾਮ ਤਹਿਤ ਐਸ.ਐਸ.ਪੀ. ਮਾਲੇਰਕੋਟਲਾ ਵ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
ਐਸ.ਸੀ. ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ssoc), ਐਸ.ਏ.ਐਸ ਨਗਰ ਵੱਲੋਂ ਮੋ
*ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁ
* 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬ
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ
4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰ
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50277453

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us