ਚੰਡੀਗੜ੍ਹ ਵੱਲ ਕੂਚ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲੀਸ ਨੇ ਰੋਕਿਆ, ਅਧਿਆਪਕਾਂ ਅਤੇ ਪੁਲੀਸ ਵਿਚਾਲੇ ਹੋਈ ਝੜਪ

Jun24,2026 | Gurvinder Singh Mohali | Chandigarh


ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਚੰਡੀਗੜ੍ਹ ਬਾਰਡਰ ਤੇ ਧਰਨਾ

ਰਾਜ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਕੱਚੇ ਅਧਿਆਪਕਾਂ (ਵਲੰਟੀਅਰਾਂ) ਵੱਲੋਂ ਆਪਣੀ ਬਹਾਲੀ ਨੂੰ ਲੈ ਕੀਤੇ ਜਾ ਰਹੇ ਸੰਘਰਸ਼ ਦੇ ਤਹਿਤ ਪੰਜਾਬ ਚੰਡੀਗੜ੍ਹ ਬਾਰਡਰ ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਜਦੋਂ ਕੱਚੇ ਅਧਿਆਪਕਾਂ ਵਲੋਂ ਚੰਡੀਗੜ੍ਹ ਕੂਚ ਕਰਨ ਦਾ ਯਤਨ ਕੀਤਾ ਗਿਆ ਤਾਂ ਚੰਡੀਗੜ੍ਹ ਦੇ ਐਂਟਰੀ ਪਾਇੰਟ ਤੇ ਤੈਨਾਤ ਪੁਲੀਸ ਵਲੋਂ ਬੈਰੀਕੇਡ ਲਗਾ ਕੇ ਉਹਨਾਂ ਨੂੰ ਰੋਕ ਦਿੱਤਾ ਗਿਆ। ਇਸ ਦੌਰਾਨ ਕੱਚੇ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਝੜਪ ਵੀ ਹੋਈ ਜਿਸ ਦੌਰਾਨ ਕੁੱਝ ਕੱਚੇ ਅਧਿਆਪਕਾਂ ਨੂੰ ਸੱਟਾਂ ਵੀ ਲੱਗੀਆਂ ਦੱਸੀਆਂ ਜਾ ਰਹੀਆਂ ਹਨ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਚੰਡੀਗੜ੍ਹ ਬਾਰਡਰ ਤੇ ਆਪਣੀ ਬਹਾਲੀ ਨੂੰ ਅਤਿਮ ਰੂਪ ਦੇਣ ਤੇ ਕੱਲ ਨੂੰ ਹੋਣ ਵਾਲੀ ਪ੍ਰਬੰਧਕੀ ਮੀਟਿੰਗ ਵਿਚ ਸਿੱਖਿਆ ਮੰਤਰੀ ਦੀ ਹਾਜ਼ਰੀ ਯਕੀਨੀ ਬਣਾਉਣ ਵਜੋਂ ਧਰਨਾ ਲਗਾਇਆ ਗਿਆ ਸੀ ਅਤੇ ਇਸ ਦੌਰਾਨ ਪੁਲੀਸ ਨਾਲ ਖਿੱਚ ਧੂਹ ਦੌਰਾਨ ਕਈ ਅਧਿਆਪਕ ਜਖਮੀ ਹੋ ਗਏ ਜਿਹਨਾਂ ਨੂੰ ਫੇਜ਼ 6 ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਅਧਿਆਪਕ ਦੁਪਹਿਰ ਕੜੀ ਧੁੱਪ ਵਿੱਚ ਵੀ ਧਰਨੇ ਤੇ ਡਟੇ ਹੋਏ ਹਨ।
ਉਹਨਾਂ ਕਿਹਾ ਕਿ ਜੇਕਰ ਕੱਲ ਨੂੰ ਹੋਣ ਵਾਲੀ ਮੀਟਿੰਗ ਵਿੱਚ ਬਹਾਲੀ ਨੂੰ ਅੰਤਿਮ ਰੂਪ ਤੇ ਮੀਟਿੰਗ ਵਿੱਚ ਸਿੱਖਿਆ ਮੰਤਰੀ ਦੀ ਹਾਜ਼ਰੀ ਲਾਜ਼ਮੀ ਨਹੀਂ ਹੁੰਦੀ ਤਾਂ ਧਰਨੇ ਨੂੰ ਭੁੱਖ ਹੜਤਾਲ ਵਿਚ ਬਦਲਿਆ ਜਾਵੇਗਾ। ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ, ਅਮਨਦੀਪ ਧਾਲੀਵਾਲ ਹਨੂੰਮਾਨਗੜ੍ਹ, ਵਰੁਣ ਖੇੜਾ ਫਾਜ਼ਿਲਕਾ, ਜਸਵਿੰਦਰ ਕੌਰ ਜਲੰਧਰ, ਰੁਪਿੰਦਰ ਕੌਰ ਪਟਿਆਲਾ, ਗੁਰਪ੍ਰੀਤ ਸਿੰਘ ਬਠਿੰਡਾ, ਸੁਖਦੀਪ ਸਿੰਘ ਹੋਸ਼ਿਆਰਪੁਰ, ਗੁਰਪ੍ਰੀਤ ਕੌਰ ਹੋਸ਼ਿਆਰਪੁਰ, ਹਰਜੀਤ ਕੌਰ, ਨਿਰਮਲ ਕੌਰ, ਰਵਿੰਦਰ ਕੌਰ ਹੋਸ਼ਿਆਰਪੁਰ, ਨਵਦੀਪ ਸਿੰਘ ਅਕਾਵਾਲੀ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ ਮਾਨਸਾ, ਅਮਰਜੀਤ ਕੌਰ, ਕਾਂਤਾ ਰਾਣੀ ਮਾਨਸਾ, ਕਰਮਜੀਤ ਕੌਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੋਰ ਮਾਨਸਾ, ਵਜ਼ੀਰ ਸਿੰਘ ਬੁਢਲਾਡਾ, ਵੀਰਪਾਲ ਕੌਰ ਅਤੇ ਸਮੂਹ ਸਾਥੀ ਹਾਜਰ ਸਨ।

Chandigarh-News



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲ
ਰੰਗਦਾਰੀ, ਧੋਖਾਧੜੀ ਅਤੇ ਝੂਠੀ ਸ਼ਿਕਾਇਤ ਦੇ ਦੋਸ਼ਾਂ ਹੇਠ ਸੀਨੀਅਰ
*ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗ
*ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀ
*ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕ
ਗੁਰਪ੍ਰੀਤ ਭੱਟੀ ਨੇ ਤਿੰਨ ਚੋਣਾਂ ਹਾਰਨ ਮਗਰੋਂ ਚੌਥੀ ਵਾਰ ਬਦਲੀ ਪ
*ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ
ਚੰਡੀਗੜ੍ਹ ਵੱਲ ਕੂਚ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲੀਸ ਨੇ ਰੋਕ
*ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ
*ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦ
*ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮ
ਢਿੱਲੋਂ ਦੇ ਪੱਤਰ ’ਤੇ ਮੋਦੀ ਸਰਕਾਰ ਦਾ ਤੁਰੰਤ ਐਕਸ਼ਨ — ਪੰਜਾਬ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿ
*ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰ
*ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹ
ਹੁਸ਼ਿਆਰਪੁਰ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਭਾਰਤੀ ਜਨਤਾ ਪਾਰ
ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝ
ਆਮ ਆਦਮੀ ਪਾਰਟੀ : ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ,
ਬਲੈਕਮੇਲਿੰਗ ਅਤੇ ਮਾਨਸਿਕ ਤੰਗ-ਪਰੇਸ਼ਾਨੀ ਕਾਰਨ ਨਵ-ਵਿਆਹੇ ਜੋੜੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50588540

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us