*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਲੁਧਿਆਣਾ ਵਿੱਚ ਵਿਦਿਆਰਥੀਆਂ ਨਾਲ ਕੀਤਾ ਸਿੱਧਾ ਸੰਵਾਦ*

Jul2,2026 | Jagrati Lahar Bureau | Ludhiana


*12ਵੀਂ ਜਮਾਤ ਵਿੱਚ 95 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆਂ ਨੇ ਕੀਤਾ ਸਨਮਾਨ*

*ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ - ਸਿੱਖਿਆ ਮੰਤਰੀ ਹਰਜੋਤ ਬੈਂਸ*

*ਸਿੱਖਿਆ ਸੁਧਾਰਾਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਾਏ ਨੂੰ ਤਰਜੀਹ ਦਿੱਤੀ ਜਾ ਰਹੀ ਹੈ - ਮਨੀਸ਼ ਸਿਸੋਦੀਆਂ* 

*ਗੁਣਵੱਤਾ ਵਾਲੀ ਸਿੱਖਿਆ ਦੇ ਰਾਹੀਂ ਦੇਸ਼ ਦੀ ਤਰੱਕੀ ਨਾਲ ਮਿਲ ਰਿਹਾ ਨਵਾਂ ਰਾਹ* 


ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ।

ਇਸ ਮੌਕੇ 12ਵੀਂ ਜਮਾਤ ਵਿੱਚ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦਾ ਭਵਿੱਖ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਆਈ.ਏ.ਐਸ., ਆਈ.ਪੀ.ਐਸ., ਡਾਕਟਰ, ਵਕੀਲ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲਈ ਗਈ ਕਿ ਸਿੱਖਿਆ ਪ੍ਰਣਾਲੀ ਵਿੱਚ ਕਿਹੜੇ ਬਦਲਾਅ ਲਿਆਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਕੇ ਪ੍ਰੀਖਿਆ ਪ੍ਰਣਾਲੀ, ਸਿਲੇਬਸ ਅਤੇ ਪੜ੍ਹਾਈ ਦੇ ਢੰਗਾਂ ਬਾਰੇ ਸੁਝਾਅ ਮੰਗੇ ਹਨ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਵੱਲੋਂ ਉਠਾਏ ਗਏ ਸਾਰੇ ਮੁੱਦੇ ਬਹੁਤ ਹੀ ਵਾਜਬ ਅਤੇ ਸਮੇਂ ਦੇ ਅਨੁਕੂਲ ਹਨ।

ਸਿੱਖਿਆ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਏ.ਆਈ. (ਆਰਟੀਫ਼ੀਸ਼ਲ ਇੰਟੈਲੀਜੈਂਸ) ਇੱਕ ਵੱਡਾ ਵਿਸ਼ਾ ਬਣ ਚੁੱਕਾ ਹੈ। ਦੁਨੀਆ ਦੇ ਸਾਰੇ ਦੇਸ਼ ਇਸ ਤਕਨਾਲੋਜੀ ਨੂੰ ਤੇਜ਼ੀ ਨਾਲ ਅਪਣਾ ਰਹੇ ਹਨ, ਇਸ ਲਈ ਪੰਜਾਬ ਨੂੰ ਵੀ ਸਮੇਂ ਦੇ ਨਾਲ ਕਦਮ ਮਿਲਾਉਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਇੱਕ ਸਾਲ ਤੋਂ ਇਸ ‘ਤੇ ਕੰਮ ਕਰ ਰਹੀ ਹੈ ਅਤੇ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਏ.ਆਈ ਪਾਠਕ੍ਰਮ ਲਾਂਚ ਕੀਤਾ ਜਾਵੇਗਾ। 

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਵੱਡੀ ਪ੍ਰਗਤੀ ਕੀਤੀ ਹੈ ਅਤੇ ਕੇਰਲਾ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ‘ਤੇ ਪਹੁੰਚ ਗਿਆ ਹੈ। ਇਹ ਉਪਲੱਬਧੀ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਉੱਚਾਈਆਂ ਛੂਹੇਗਾ। 

ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਬੱਚੇ ਤੱਕ ਗੁਣਵੱਤਾ ਵਾਲੀ ਸਿੱਖਿਆ ਪਹੁੰਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ‘ਤੇ ਨਿਰਭਰ ਕਰਦੀ ਹੈ ਅਤੇ ਇਸ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ। 

ਮਨੀਸ਼ ਸਿਸੋਦੀਆ ਨੇ ਇਹ ਵੀ ਕਿਹਾ ਕਿ ਏ.ਆਈ ਆਉਣ ਵਾਲੇ ਸਮੇਂ ਵਿੱਚ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਕਰੇਗੀ ਪਰ ਕੁਝ ਰਵਾਇਤੀ ਨੌਕਰੀਆਂ ‘ਤੇ ਅਸਰ ਵੀ ਪਵੇਗਾ। ਇਸ ਲਈ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਤਿਆਰ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ, ਨਕਲ ਰੋਕਣ ਅਤੇ ਪੜ੍ਹਾਉਣ ਦੇ ਨਵੇਂ ਢੰਗ ਅਪਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਉਨ੍ਹਾਂ ਦੇ ਵਿਚਾਰ ਵੀ ਸੁਣੇ। 

ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਵੀ ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਮਾਜ ਦੇ ਵਿਕਾਸ ਲਈ ਸਦਾ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਨਸ਼ਿਆਂ, ਬੇਰੁਜ਼ਗਾਰੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਮੌਜੂਦ ਕਮੀਆਂ ਵਿਰੁੱਧ ਇਕੱਠੇ ਹੋ ਕੇ ਲੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਸੰਵਿਧਾਨਕ ਮੁੱਲਾਂ ਦੀ ਰਾਖੀ ਕਰਨ, ਮਾਂ-ਭੂਮੀ, ਸੱਭਿਆਚਾਰ ਅਤੇ ਵਾਤਾਵਰਣ ਦੀ ਸੰਭਾਲ ਲਈ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ। 

ਇਹ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਸਾਬਤ ਹੋਇਆ, ਸਗੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਇੱਕ ਨਵੀਂ ਦਿਸ਼ਾ ਵੀ ਪ੍ਰਦਾਨ ਕਰ ਗਿਆ। ਸਰਕਾਰ ਵੱਲੋਂ ਵਿਦਿਆਰਥੀਆਂ ਦੀ ਰਾਏ ਨੂੰ ਮਹੱਤਵ ਦੇਣਾ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕਰਨ ਵੱਲ ਵਧ ਰਿਹਾ ਹੈ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਜਿਲ੍ਹਾ ਸਿੱਖਿਆ ਅਫਸਰ ਡਿੰਪਲ ਮਦਾਨ, ਸਟੇਜ ਸਕੱਤਰ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

Bright-Minds-Punjab-2026-education-Minister-Harjot-Singh-Bains-And-Manish-Sisodia-Host-Direct-Dialogue-With-Students-In-Ludhiana-



TOP HEADLINES


ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸ
ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀ
ਜ਼ੀਰਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਸਮੇਤ ਲੁਟੇਰਾ ਗਿਰੋਹ ਦੇ 5
ਏਕਮ ਢਿੱਲੋਂ ਦੇ ਕਤਲ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਸੀਰਤ ਕੌਰ ਨ
*ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 53
ਖੁੰਖਾਰ ਕੁੱਤਿਆਂ ਨੇ ਪੱਬੀਆਂ ਪਿੰਡ ਵਿੱਚ ਬਿਹਾਰੀ ਮਜ਼ਦੂਰ ਨੂੰ ਨੋ
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ
ਨਗਰ ਕੌਂਸਲ ਬਰੇਟਾ ਤੇ ਆਪ ਦਾ ਕਬਜ਼ਾ- ਆਪ ਪਾਰਟੀ ਦਾ ਕੌਂਸਲਰ ਸ
ਜ਼ੀਰਕਪੁਰ: ਏ ਐੱਸ ਆਈ ਨੇ ਨੌਜਵਾਨ ਨੂੰ ਜੜਿਆ ਥੱਪੜ, ਹੱਥੋਪਾਈ ਦੀ
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ
*ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
*ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾ
*ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹ
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ 'ਤੇ ਜ਼ਬ
ਨਗਰ ਕੌਂਸਲ ਚੋਣਾਂ-2026: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਹਰਪ੍
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50794538

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us