ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 36 ਸਕੂਲੀ ਬੱਸਾਂ ਦੀ ਕੀਤੀ ਜਾਂਚ, 13 ਦੇ ਕੱਟੇ ਚਲਾਨ

Jul10,2026 | Jagrati Lahar Bureau | Malerkotla


                   ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੇ ਦਿਸ਼ਾ- ਨਿਰਦੇਸ਼ਾ ਹੇਠ ਵੱਖ- ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਕੂਲੀ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
                   ਚੈਕਿੰਗ ਮੁਹਿੰਮ ਦੌਰਾਨ ਕੁੱਲ 36 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਟੀਮ ਵੱਲੋਂ ਬੱਸਾਂ ਦੇ ਸਾਰੇ ਲਾਜ਼ਮੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈਜਿਨ੍ਹਾਂ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟਬੀਮਾਫਿਟਨੈਸ ਸਰਟੀਫਿਕੇਟਪ੍ਰਦੂਸ਼ਣ ਸਰਟੀਫਿਕੇਟਡਰਾਈਵਰਾਂ ਦੇ ਡਰਾਈਵਿੰਗ ਲਾਇਸੰਸ ਅਤੇ ਨਿਰਧਾਰਿਤ ਰੂਟ ਨਾਲ ਸਬੰਧਤ ਦਸਤਾਵੇਜ਼ ਸ਼ਾਮਲ ਸਨ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਕਿੱਟਅੱਗ ਬੁਝਾਊ ਯੰਤਰਐਮਰਜੈਂਸੀ ਦਰਵਾਜ਼ਾਸਪੀਡ ਗਵਰਨਰਸੀਸੀਟੀਵੀ ਕੈਮਰੇ ਅਤੇ ਹੋਰ ਲਾਜ਼ਮੀ ਸੁਰੱਖਿਆ ਉਪਕਰਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।
                   ਇਸ ਜਾਂਚ ਦੌਰਾਨ 13 ਸਕੂਲੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਕਮੀਆਂ ਪਾਈਆਂ ਗਈਆਂ। ਇਨ੍ਹਾਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਘਾਟਫਸਟ ਏਡ ਕਿੱਟ ਦੀ ਅਣਹੋਂਦਰੋਡ ਟੈਕਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਨਾਲ ਸਬੰਧਤ ਕਮੀਆਂਵਰਦੀ ਸਬੰਧੀ ਨਿਯਮਾਂ ਦੀ ਉਲੰਘਣਾ ਅਤੇ ਹੋਰ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਕਮੀ ਸ਼ਾਮਲ ਸੀ। ਇਨ੍ਹਾਂ ਖਾਮੀਆਂ ਦੇ ਮੱਦੇਨਜ਼ਰ 13 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਦੇ ਨਾਲ ਹੀ ਸੰਬੰਧਿਤ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਤੁਰੰਤ ਸਾਰੀਆਂ ਕਮੀਆਂ ਦੂਰ ਕਰਨ ਅਤੇ ਭਵਿੱਖ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।
                    ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ,  ਟ੍ਰੈਫਿਕ ਇੰਚਾਰਜ ਏ.ਐਸ.ਆਈ ਹਰਭਜਨ ਸਿੰਘਸਿੱਖਿਆ ਵਿਭਾਗ ਤੋਂ ਗੁਰਵੀਰ ਸਿੰਘਸੋਸ਼ਲ ਵਰਕਰ ਗੁਰਜੰਟ ਸਿੰਘਲਵਪ੍ਰੀਤ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ।

Safe-Vahan-School-Policy-Dc-Orders-Private-Schools



TOP HEADLINES


ਡਾ. ਗੁਰਪ੍ਰੀਤ ਕੌਰ ਮਾਨ 'ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜ
ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧ
ਜ਼ੀਰਕਪੁਰ ਵਿੱਚ ਪਤੀ-ਪਤਨੀ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ, ਮੌਕੇ
ਯੂਜ਼ਡ ਚਾਸ਼ਨੀ ਦਾ ਗੰਭੀਰ ਮਾਮਲਾ ਬੇਨਕਾਬ: ਲੁਧਿਆਣਾ ਵਿੱਚ ਫੂਡ ਸ
ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ 'ਤੇ
ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ ਡਾ. ਗੁਲਜ਼
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮ
ਸੁਖਬੀਰ ਬਾਦਲ 2015 ਦੇ ਬੇਅਦਬੀ ਅਤੇ ਗੋਲੀਬਾਰੀ ਕਾਂਡ ਦੀ ਜਵਾਬਦੇ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆ
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ
*ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ
ਸਰਕਾਰ ਨੇ ਚੀਨੀ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਅਤੇ ਤਿਉਹਾਰ
*ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ
ਐਰੋਸਿਟੀ ’ਚ ਬੇਸਮੈਂਟ ਦੀਆਂ ਢਿੱਗਾਂ ਹੇਠ ਦੱਬ ਕੇ ਦੋ ਮਜ਼ਦੂਰਾਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁ
ਲਿਖਤੀ ਰੂਪ ਵਿੱਚ ਮੰਗਾਂ ਮੰਨਣ ’ਤੇ ਸ਼ਹੀਦ ਸੁਖਦੇਵ ਥਾਪਰ ਮੈਮੋਰੀ
ਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ-
ਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜ
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51470881

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us