*ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ*

Jul23,2026 | Jagrati Lahar Bureau | Chandigarh



*•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ*

*• ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਕਾਰਨ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ: ਬੈਂਸ*


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਸਬੰਧੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ ।

ਇਸ ਰਾਹਤ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਕੂਲ ਸਿੱਖਿਆ ਵਿੱਚ ਡਿਜੀਟਲ ਸੁਧਾਰ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਸਦਕਾ ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਕਾਰਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸ. ਬੈਂਸ ਨੇ ਕਿਹਾ, "ਸਾਡੀ ਸਰਕਾਰ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ਰਾਹੀਂ ਇੱਕ ਕਾਗਜ਼ ਰਹਿਤ, ਪਾਰਦਰਸ਼ੀ ਅਤੇ ਕੁਸ਼ਲ ਸਿੱਖਿਆ ਪ੍ਰਣਾਲੀ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਹਾਲਾਂਕਿ, ਅਸੀਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਰਪੇਸ਼ ਵਿਹਾਰਕ ਚੁਣੌਤੀਆਂ ਬਾਰੇ ਚੰਗੀ ਤਰ੍ਹਾਂ ਜਾਣੂ ਹਾਂ। ਇਹ ਵਾਧਾ ਸਾਡੀ ਵਿਆਪਕ ਪਹੁੰਚ ਦਾ ਪ੍ਰਮਾਣ ਹੈ। ਅਸੀਂ ਆਪਣੀਆਂ ਪ੍ਰਕਿਰਿਆਵਾਂ ਨੂੰ ਆਧੁਨਿਕ ਬਣਾ ਰਹੇ ਹਾਂ ਪਰ ਅਸੀਂ ਪ੍ਰਕਿਰਿਆ ਨਾਲ ਸਬੰਧਤ ਰੁਕਾਵਟਾਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਰੁਕਾਵਟ ਨਹੀਂ ਬਣਨ ਦੇਵਾਂਗੇ।"

ਸਿੱਖਿਆ ਮੰਤਰੀ ਨੇ ਸਾਰੇ ਸਕੂਲ ਮੁਖੀਆਂ ਨੂੰ ਮਾਪਿਆਂ ਨਾਲ ਤਾਲਮੇਲ ਕਰਨ ਤੋਂ ਇਲਾਵਾ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾਵੇ। ਇਹ ਫੈਸਲਾ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ ਜਿਸ ਤਹਿਤ ਵਿਦਿਆਰਥੀਆਂ ਦੇ ਹਿੱਤਾਂ ਨੂੰ ਤਰਜੀਹ ਦਿੰਦਿਆਂ ਗਰਵਨੈਂਸ ਨੂੰ ਬਿਹਤਰ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨਾ ਸ਼ਾਮਲ ਹੈ।

Harjot-Singh-Bains-Education-Minister-Punjab-



TOP HEADLINES


7 ਰੁਪਏ ਦੀ ਡੀਅਰ ਲਾਟਰੀ 'ਚ ਨਿਕਲਿਆ 1 ਕਰੋੜ ਰੁਪਏ ਦਾ ਇਨਾਮ
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸ
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ ਇਹ ਭਾ
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ
*ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6
*ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿ
ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਨੇ ਅੰਗਰੇਜ਼ੀ
ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ
*ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ
ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿ
*ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾ
*ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ*
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀ
ਜ਼ਹਿਰੀਲੀ ਗੈਸ ਦੇ ਚੜ੍ਹਨ ਕਾਰਨ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚ
*ਚਿੱਟਾ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ : ਨਪੁੰਸਕਤਾ,
ਜਾਅਲੀ ਤਨਖ਼ਾਹ ਸਲਿੱਪਾਂ ਦੇ ਬਣਕੇ ਭਾਰਤੀ ਸਟੇਟ ਬੈਂਕ ਨਾਲ 1.47
ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁ
*5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ
ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51064136

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us