*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ*

Aug2,2026 | Gautam Jalandhari | Ludhiana


ਕਿਦਵਈ ਨਗਰ ਸਕੂਲ ਵਿੱਚ 27 ਕਲਾਸਰੂਮ ਹਨ ਜਦੋਂ ਕਿ ਮਿਲਰ ਗੰਜ ਵਿੱਚ 11; ਦੋਵੇਂ ਆਧੁਨਿਕ ਲੈਬਾਂ, ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ ਵਿੱਚ ਹੁਣ 16 ਸਕੂਲ ਆਫ਼ ਐਮੀਨੈਂਸ, 11 ਸਕੂਲ ਆਫ਼ ਬ੍ਰਿਲੀਅੰਸ ਅਤੇ 35 ਸਕੂਲ ਆਫ਼ ਹੈਪੀਨੈੱਸ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਫਰਨੀਚਰ ਅਤੇ ਹਰ ਸਹਲੂਤ ਨਾਲ ਲੈਸ ਲਾਇਬ੍ਰੇਰੀਆਂ ਨੇ ਸਰਕਾਰੀ ਸਕੂਲਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਪੰਜਾਬ ਨੂੰ ਦੇਸ਼ ਭਰ ਵਿੱਚ 27ਵੇਂ ਤੋਂ ਪਹਿਲੇ ਨੰਬਰ 'ਤੇ ਪਹੁੰਚਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਮਿਆਰੀ ਸਿੱਖਿਆ ਰਾਹੀਂ ਉਸ 'ਰੰਗਲੇ ਪੰਜਾਬ' ਦਾ ਨਿਰਮਾਣ ਕਰ ਰਹੇ ਹਾਂ ਜਿਸ ਦਾ ਸਾਡੇ ਬੱਚੇ ਸੁਪਨਾ ਦੇਖਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਇੱਕ ਸਿਹਤਮੰਦ, ਸਿੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਦਾ ਨਿਰਮਾਣ ਕਰਨਾ ਹੈ, ਜਿਸਦੀ ਪ੍ਰਾਪਤੀ ਲਈ ਅਸੀਂ ਦਿਨ-ਰਾਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 2 ਅਗਸਤ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ 'ਸਕੂਲ ਆਫ਼ ਐਮੀਨੈਂਸ' ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉੱਨਤ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ, ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਿਸ਼ਵ ਪੱਧਰੀ ਢਾਂਚਾ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਦੇ ਠੋਸ ਯਤਨਾਂ ਦਾ ਹਿੱਸਾ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ਕੇ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ, ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਇੱਕ ਸਿਹਤਮੰਦ, ਸਿੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਅਤੇ ਕਲਾਸਰੂਮਾਂ ਤੇ ਪ੍ਰਯੋਗਸ਼ਾਲਾਵਾਂ ਦਾ ਦੌਰਾ*

ਮੁੱਖ ਮੰਤਰੀ ਨੇ ਨਵੇਂ ਸ਼ੁਰੂ ਕੀਤੇ 'ਸਕੂਲ ਆਫ਼ ਐਮੀਨੈਂਸ' ਦੇ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਕਾਫ਼ੀ ਸਮਾਂ ਬਿਤਾਇਆ। ਉਨ੍ਹਾਂ ਨੇ ਕਲਾਸਰੂਮਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਹੋਰ ਅਕਾਦਮਿਕ ਸਹੂਲਤਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਆਧੁਨਿਕ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ, ਵਿਗਿਆਨਕ ਪ੍ਰਯੋਗਾਂ ਅਤੇ ਸਿੱਖਣ ਦੇ ਤਜਰਬਿਆਂ ਬਾਰੇ ਗੱਲਬਾਤ ਕੀਤੀ। ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਅਤੇ ਸਕੂਲ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਦੇ ਦੌਰੇ ਦੌਰਾਨ ਕਈ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਉਨ੍ਹਾਂ ਤੋਂ ਆਟੋਗ੍ਰਾਫ਼ ਮੰਗੇ, ਜਦੋਂ ਕਿ ਕੁਝ ਨੇ ਪਿਆਰ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬਣਾਏ ਸਕੈਚ/ਪੋਰਟਰੇਟ ਭੇਂਟ ਕੀਤੇ। ਸਮਾਗਮ ਦੌਰਾਨ ਇੱਕ ਬੱਚੇ ਦੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਗੁਲਦਸਤਾ ਭੇਂਟ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਸਿੱਖਿਆ ਖੇਤਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਨ੍ਹਾਂ ਇਤਿਹਾਸਕ ਪਲਾਂ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ: "ਅੱਜ ਲੁਧਿਆਣਾ ਵਿੱਚ ਨਵੇਂ 'ਸਕੂਲ ਆਫ਼ ਐਮੀਨੈਂਸ' ਦੀ ਇਮਾਰਤ ਦਾ ਉਦਘਾਟਨ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਸੀ। ਸਾਡੇ ਸਰਕਾਰੀ ਸਕੂਲਾਂ ਦਾ ਪੜ੍ਹਾਈ ਲਈ ਸ਼ਾਨਦਾਰ ਮਾਹੌਲ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਦਾਖਲਾ ਲੈਣ ਲਈ ਉਤਸ਼ਾਹਿਤ ਕਰ ਰਹਾ ਹੈ। ਪੰਜਾਬ, ਅੱਜ ਸਕੂਲੀ ਸਿੱਖਿਆ ਵਿੱਚ ਪਹਿਲੇ ਨੰਬਰ 'ਤੇ ਹੈ ਅਤੇ ਇਸ ਸਾਲ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ ਜਦੋਂ ਕਿ 125 ਤੋਂ ਵੱਧ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਅਸੀਂ ਉਸ "ਰੰਗਲੇ ਪੰਜਾਬ" ਦਾ ਨਿਰਮਾਣ ਕਰ ਰਹੇ ਹਾਂ ਜਿਸ ਦਾ ਸਾਡੇ ਬੱਚੇ ਸੁਪਨਾ ਦੇਖਦੇ ਹਨ। ਇਨਕਲਾਬ ਜ਼ਿੰਦਾਬਾਦ।"

ਇੱਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਪੰਜਾਬ ਦੇ ਲੋਕਾਂ, ਖਾਸ ਕਰਕੇ ਲੁਧਿਆਣਾ ਦੇ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਹੈ। ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੀਆਂ 'ਸਕੂਲ ਆਫ਼ ਐਮੀਨੈਂਸ' ਇਮਾਰਤਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ। ਇਹਨਾਂ ਦੋ ਨਵੇਂ ਸਕੂਲਾਂ ਨਾਲ, ਲੁਧਿਆਣਾ ਵਿੱਚ ਹੁਣ 16 ਸਕੂਲ ਆਫ਼ ਐਮੀਨੈਂਸ ਹੋ ਗਏ ਹਨ, ਜੋ ਇਸਨੂੰ ਸਭ ਤੋਂ ਵੱਧ ਸਕੂਲ ਆਫ਼ ਐਮੀਨੈਂਸ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਾਉਂਦਾ ਹੈ।"

ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੀ ਉਦਯੋਗਿਕ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਬਾਅਦ, ਲੁਧਿਆਣਾ ਹੁਣ ਸੂਬੇ ਦੀ ਸਿੱਖਿਆ ਕ੍ਰਾਂਤੀ ਵਿੱਚ ਵੀ ਮੋਹਰੀ ਬਣ ਕੇ ਉੱਭਰ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਮਾਡਲ ਨੇ ਗੁਣਵੱਤਾਪੂਰਨ ਸਿੱਖਿਆ ਤੱਕ ਪਹੁੰਚ ਵਿੱਚ ਅਮੀਰ ਅਤੇ ਗਰੀਬ ਵਿਚਕਾਰ ਪਾੜੇ ਨੂੰ ਕਾਫ਼ੀ ਹੱਦ ਤੱਕ ਦੂਰ ਕੀਤਾ ਹੈ। ਅੱਜ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਅਜਿਹੀਆਂ ਸਹੂਲਤਾਂ ਮਿਲ ਰਹੀਆਂ ਹਨ ਜੋ ਕਈ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ।"

ਉਨ੍ਹਾਂ ਅੱਗੇ ਕਿਹਾ, "ਇਹ ਸਕੂਲ ਗਰੀਬ ਪਿਛੋਕੜ ਵਾਲੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ।"

ਮੁੱਖ ਮੰਤਰੀ ਨੇ ਕਿਹਾ, “ਕਿਦਵਈ ਨਗਰ ਵਿਖੇ ਸਕੂਲ ਆਫ਼ ਐਮੀਨੈਂਸ 10.62 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਹੈ। ਨਵੀਂ ਇਮਾਰਤ 8300 ਵਰਗ ਗਜ਼ ਤੋਂ ਵੱਧ ਖੇਤਰ ਵਿੱਚ ਬਣਾਈ ਗਈ ਹੈ ਅਤੇ ਇਸ ਵਿੱਚ 60 ਕਮਰੇ ਹਨ, ਜਿਸ ਵਿੱਚ 27 ਕਲਾਸਰੂਮ, ਸੱਤ ਆਧੁਨਿਕ ਲੈਬਾਂ, ਇੱਕ ਲਾਇਬ੍ਰੇਰੀ, ਪ੍ਰਿੰਸੀਪਲ ਦਾ ਦਫ਼ਤਰ, 500 ਵਿਦਿਆਰਥੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਅਤਿ-ਆਧੁਨਿਕ ਆਡੀਟੋਰੀਅਮ ਅਤੇ ਨੌਂ ਵਾਸ਼ਰੂਮ ਸ਼ਾਮਲ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਿਲਰ ਗੰਜ ਵਿਖੇ ਸਕੂਲ ਆਫ਼ ਐਮੀਨੈਂਸ 3.48 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਇਆ ਹੈ। ਨਵੀਂ ਇਮਾਰਤ 1800 ਵਰਗ ਗਜ਼ ਤੋਂ ਵੱਧ ਵਿੱਚ ਬਣਾਈ ਗਈ ਹੈ ਅਤੇ ਇਸ ਵਿੱਚ 22 ਕਮਰੇ ਹਨ, ਜਿਸ ਵਿੱਚ 11 ਕਲਾਸਰੂਮ, ਸੱਤ ਲੈਬਾਰੇਟ੍ਰੀਆਂ, ਪ੍ਰਿੰਸੀਪਲ ਦਾ ਦਫ਼ਤਰ ਅਤੇ ਛੇ ਵਾਸ਼ਰੂਮ ਸ਼ਾਮਲ ਹਨ। ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ। ਇਸ ਤੋਂ ਪਹਿਲਾਂ ਇੰਦਰਪੁਰੀ, ਲੁਧਿਆਣਾ ਵਿਖੇ ਇੱਕ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਇਮਾਰਤ ਦਾ ਉਦਘਾਟਨ ਕੀਤਾ ਗਿਆ ਸੀ।’’

ਉਨ੍ਹਾਂ ਅੱਗੇ ਕਿਹਾ, “ਇੰਦਰਪੁਰੀ ਸਕੂਲ ਪ੍ਰੀਮੀਅਮ ਸਹੂਲਤਾਂ ਨਾਲ ਲੈਸ ਹੈ, ਜਿਸ ਵਿੱਚ ਇੱਕ ਸਵੀਮਿੰਗ ਪੂਲ ਅਤੇ ਇੱਕ ਟੈਨਿਸ ਕੋਰਟ ਸ਼ਾਮਲ ਹੈ। ਵਿਦਿਆਰਥੀਆਂ ਦੀ ਗਿਣਤੀ 1320 ਤੋਂ ਵਧ ਕੇ 1788 ਹੋ ਗਈ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਲੋਕਾਂ ਦੇ ਵਧਦੇ ਭਰੋਸੇ ਦੀ ਮੂੰਹੋਂ ਬੋਲਦੀ ਤਸਵੀਰ ਹੈੈ।’’

ਮੁੱਖ ਮੰਤਰੀ ਨੇ ਕਿਹਾ, “ਲੁਧਿਆਣਾ ਜ਼ਿਲ੍ਹੇ ਦੇ 200 ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਹੱਦ ਤੱਕ ਅਪਗ੍ਰੇਡ ਕੀਤਾ ਗਿਆ ਹੈ। ਜ਼ਿਲ੍ਹੇ ਭਰ ਵਿੱਚ ਲਗਭਗ 3 ਲੱਖ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ। ਲੁਧਿਆਣਾ ਵਿੱਚ ਹੁਣ 16 ਸਕੂਲ ਆਫ਼ ਐਮੀਨੈਂਸ, 11 ਸਕੂਲ ਆਫ਼ ਬ੍ਰਿਲੀਐਂਸ ਅਤੇ 35 ਸਕੂਲ ਆਫ਼ ਹੈਪੀਨੈੱਸ ਹਨ।’’

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਕਿਸੇ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ ਰਾਹੀਂ ਸੂਬੇ ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕੀਤਾ ਸਕਦਾ, ਪਰ ਸਿੱਖਿਆ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਇਸ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਲਈ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।’’

ਮੁੱਖ ਮੰਤਰੀ ਨੇ ਕਿਹਾ, “ਰਾਜ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ, ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ’ਤੇ ਰਿਹਾ ਹੈ। ਰਾਜ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ ਹੈ, ਸਿਸਟਮ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ, ਪੰਜਾਬ ਸਕੂਲ ਸਿੱਖਿਆ ਦੇ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰ ਰਿਹਾ ਹੈ ਅਤੇ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਮੋਹਰੀ ਸਥਾਨ ਹਾਸਲ ਕਰਨ ਲਈ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਦਿੱਤਾ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ, ਰਾਜ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ ’ਤੇ ਹੈ। ਜ਼ਿਕਰਯੋਗ ਹੈ ਕਿ ਪਹਿਲੋਂ ਕੇਰਲਾ ਸਿਖਰਲਾ ਸਥਾਨ ਰੱਖਦਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਪਹਿਲੇ ਸਥਾਨ ਦਾ ਦਾਅਵਾ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰਦੀ ਹੈ, ਅਤੇ ਇਸ ਲਈ ਸੂਬਾ ਸਰਕਾਰ ਸਿੱਖਿਆ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।’’

ਉਨ੍ਹਾਂ ਕਿਹਾ, “ਸਾਡੀ ਸਰਕਾਰ ਇਸ ਗੱਲ ’ਤੇ ਦ੍ਰਿੜ ਵਿਸ਼ਵਾਸ ਰੱਖਦੀ ਹੈ ਕਿ ਹਰ ਬੱਚਾ, ਭਾਵੇਂ ਉਹ ਕਿਸੇ ਵੀ  ਆਰਥਿਕ ਪਿਛੋਕੜ ਨਾਲ ਸਬੰਧਤ ਹੋਵੇ, ਮਿਆਰੀ ਸਿੱਖਿਆ ਦਾ ਹੱਕਦਾਰ ਹੈ। ਸਿੱਖਿਆ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਸਰਕਾਰ ਦੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਕਿਸੇ ਹੋਰਨਾਂ ਦੇ ਬਰਾਬਰ ਮੌਕੇ ਮਿਲਣ। ਸਿੱਖਿਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਸ਼ਕਤ ਬਣਾਉਣ ਅਤੇ  ਖੁਸ਼ਹਾਲ ਪੰਜਾਬ ਬਣਾਉਣ ਲਈ ਸਭ ਤੋਂ ਮਜ਼ਬੂਤ ਤੇ ਅਹਿਮ ਸਾਧਨ ਹੈ ਅਤੇ ਸੂਬਾ ਸਰਕਾਰ ਇਸ ਖੇਤਰ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।’’

ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਕੂਲ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅੱਜ ਸੂਬੇ ਨੇ ਇਸ ਖੇਤਰ ਵਿੱਚ ਪਹਿਲੇ ਸਥਾਨ ’ਤੇ ਕਾਬਿਜ਼ ਹੈ। 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਪਰ 2026 ਵਿੱਚ ਇਹ ਗਿਣਤੀ 881 ਹੋ ਗਈ ਹੈ, ਜੋ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਦੀ ਵੀ ਅਗਵਾਈ ਕੀਤੀ ਹੈ, ਜਿਸ ਵਿੱਚ ਲਗਭਗ 24 ਲੱਖ ਮਾਪਿਆਂ ਦੀ ਸ਼ਮੂਲੀਅਤ ਦਰਜ ਕੀਤੀ ਗਈ। ਲਗਭਗ 20,000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ 12000 ਕੁੜੀਆਂ ਸ਼ਾਮਲ ਹਨ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੁਧਿਆਣਾ ਵਿੱਚ, 155 ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਪ੍ਰੀਖਿਆਵਾਂ ਪਾਸ ਕੀਤੀਆਂ ਹਨ, ਜਦੋਂ ਕਿ 47 ਵਿਦਿਆਰਥੀਆਂ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਪਾਸ ਕੀਤੀ ਹੈ। ਪਿਛਲੇ ਸਾਲ ਲੁਧਿਆਣਾ ਦੇ 201 ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਰਾਸ਼ਟਰੀ ਪੱਧਰ ’ਤੇ ਜ਼ਿਲ੍ਹੇ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੇ ਸੱਤ ਸੋਨੇ ਦੇ ਤਮਗਿਆਂ ਸਮੇਤ ਕੁੱਲ 25 ਤਮਗੇ ਜਿੱਤੇ, ਜਿਸ ਨਾਲ ਜ਼ਿਲ੍ਹੇ ਅਤੇ ਸੂਬੇ ਦਾ ਮਾਣ ਵਧਿਆ।’’

ਇਸ ਤੋਂ ਪਹਿਲਾਂ ਮਲਿਕਾ ਸਿੰਘ, ਕੇਸ਼ਵ ਕੁਮਾਰ, ਰਾਹੁਲ, ਏਸ਼ਪ੍ਰੀਤ ਕੌਰ, ਅਕਸ਼, ਸੌਰਭ, ਆਰਾਧਨਾ, ਜਸ਼ਦੀਪ ਕੌਰ, ਲਵੀ ਅਤੇ ਹੋਰ ਵਿਦਿਆਰਥੀਆਂ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।

Cm-Bhagwant-Singh-Mann-Gifts-Ludhiana-Two-More-Schools-Of-Eminence



TOP HEADLINES


ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ
ਕੇਵਲ ਸਿੰਘ ਢਿੱਲੋ ਨੇ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਅਹੁ
ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ
*ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸ
ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ
ਪੰਜਾਬ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ 'ਚ ਯੋਗਦਾਨ
​ਲੁਧਿਆਣਾ ਦੇ ਕਿਦਵਈ ਨਗਰ ਤੇ ਮਿੱਲਰਗੰਜ ਦੇ ਸਕੂਲਜ਼ ਆਫ਼ ਐਮੀਨੈਂਸ
ਫਗਵਾੜਾ ਵਿਖੇ 12 ਅਗਸਤ ਨੂੰ ਹੋਣ ਵਾਲੇ ‘ਇੱਕ ਸ਼ਾਮ ਸ਼ਿਵ ਕੇ ਨਾਮ
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸਤ ਤਹਿਤ 1.03 ਲੱਖ ਤੋਂ
15 ਲੱਖ ਰੁਪਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਵ
*ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਅਤੇ ਸੀਵਰ
ਚਾਰ ਅਗਸਤ ਨੂੰ ਈ-20 ਦੇ ਖ਼ਿਲਾਫ਼ ਆਈਆਂ 2 ਲੱਖ ਪਟੀਸ਼ਨਾਂ ਲੈ ਕੇ
‘ਹਰ ਬੂਥ ਮਜ਼ਬੂਤ–ਸੰਗਰੂਰ ਕਾਂਗਰਸ ਵੱਲੋਂ ਜ਼ਮੀਨੀ ਪੱਧਰ 'ਤੇ ਸ
ਈ-20 ਦੇ ਖਿਲਾਫ ਟਾਊਨਹਾਲ 'ਚ ਬੋਲੇ ਕੇਜਰੀਵਾਲ-ਦੇਸ਼ ਨੂੰ ਪੰਪਾਂ
ਸ਼ੂਟਿੰਗ ਰੇਂਜ ਫੇਜ਼-6 ਚੋਰੀ ਕਾਂਡ ਸੁਲਝਿਆ, ਮੁੱਖ ਦੋਸ਼ੀ ਗ੍ਰਿਫ
'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮ
*ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵ
*ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲ
ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ, ਆਪ ਅਤੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51211260

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us