*ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ*

Aug12,2026 | Jagrati Lahar Bureau | Chandigarh



*— ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਨੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੀਤਾ ਪ੍ਰੇਰਿਤ*

*— ਐਨਐਸਐਸ ਅਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਦੇ 400 ਤੋਂ ਵੱਧ ਵਿਦਿਆਰਥੀ ਨੇ ਇਸ ਪਹਿਲਕਦਮੀ ਵਿੱਚ ਲਿਆ ਹਿੱਸਾ*

*— ਸਮਾਗਮ ਵਿੱਚ ਕਲਾ ਮੁਕਾਬਲੇ, ਸੰਗੀਤਕ ਯੋਗਾ ਪ੍ਰਦਰਸ਼ਨ ਅਤੇ ਸਵੱਛ ਭਾਰਤ 'ਤੇ ਨੁੱਕੜ ਨਾਟਕ ਪੇਸ਼ ਕੀਤਾ ਗਿਆ*

ਚੰਡੀਗੜ੍ਹ, 12 ਅਗਸਤ:


ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਹਾਰਟੇਕ ਫਾਊਂਡੇਸ਼ਨ ਅਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ (ਆਰਜੀਐਨਆਈਵਾਈਡੀ), ਰੀਜਨਲ ਸੈਂਟਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਇੱਕ ਮੈਗਾ ਯੁਵਕ ਸਸ਼ਕਤੀਕਰਨ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਵਿੱਚ ਪੰਜਾਬ ਪੁਲਿਸ ਦੀ ਨੈਸ਼ਨਲ ਸਰਵਿਸ ਸਕੀਮ (ਐਨਐਸਐਸ) ਅਤੇ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਦੋ ਵਾਰ ਓਲੰਪੀਅਨ, ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਅਤੇ ਅਰਜੁਨ ਪੁਰਸਕਾਰ ਜੇਤੂ ਅੰਜੁਮ ਮੋਦਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਰਜੀਐਨਆਈਵਾਈਡੀ ਦੇ ਡਾਇਰੈਕਟਰ ਸੁਬਰਤਾ ਹਾਜ਼ਰਾ ਅਤੇ ਹਰਟੇਕ ਫਾਊਂਡੇਸ਼ਨ ਦੇ ਸੀਈਓ ਹਰਕੀਰਤ ਕੌਰ ਵੀ ਸ਼ਾਮਲ ਹੋਏ।

ਇਕੱਠ ਨੂੰ ਸੰਬੋਧਨ ਕਰਦਿਆਂ, ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ ਅਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ, ਲੀਡਰਸ਼ਿਪ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਸਪੈਸ਼ਲ ਡੀਜੀਪੀ ਨੇ ਨੌਜਵਾਨ ਵਿਦਿਆਰਥੀਆਂ ਨੂੰ ਸਮਾਜਿਕ ਭਲਾਈ ਅਤੇ ਰਾਸ਼ਟਰੀ ਵਿਕਾਸ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਹੋਏ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਵਧਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ, ਸਮਾਗਮ ਦੀ ਸ਼ੁਰੂਆਤ ਇੱਕ ਕਲਾ ਮੁਕਾਬਲੇ ਨਾਲ ਹੋਈ, ਜਿਸ ਤੋਂ ਬਾਅਦ ਸਟੂਡੈਂਟ ਪੁਲਿਸ ਕੈਡਿਟਾਂ ਵੱਲੋਂ ਇੱਕ ਮਨਮੋਹਕ ਸਮੂਹ ਸੰਗੀਤਕ ਯੋਗਾ ਪੇਸ਼ਕਾਰੀ ਕੀਤੀ ਗਈ। ਸੱਭਿਆਚਾਰਕ ਅਤੇ ਸਮਾਜਿਕ ਸੰਦੇਸ਼ ਦਿੰਦਿਆਂ, ਪੰਜਾਬ ਯੂਨੀਵਰਸਿਟੀ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ' ਦੇ ਵਿਸ਼ੇ 'ਤੇ ਕੇਂਦਰਿਤ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ।

-studentpolicecadet-punjabpolice-swachhbharat-youthempowerment-panjabuniversity



TOP HEADLINES


ਰਵਨੀਤ ਸਿੰਘ ਬਿੱਟੂ ਨੇ ਮਾਨਵੀ ਆਧਾਰ ’ਤੇ ਜਗਤਾਰ ਸਿੰਘ ਹਵਾਰਾ ਦੀ
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ
*ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕ
Big News : ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ
ਬੈਂਕਾਂ ਦੀ ਸੁਰੱਖਿਆ ਨੂੰ ਲੈ ਕੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀ
ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗ
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ
ਪੀਆਰ-6 ਸੜਕ ਨੂੰ ਲੈ ਕੇ ਵਸਨੀਕਾਂ ਵੱਲੋਂ ਗਮਾਡਾ ਵਿਖੇ ਰੋਸ ਪ੍ਰਦ
ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਵੱਲੋਂ ਅਮਰੀਕੀ ਖੇਤੀ
ਸ਼ਹੀਦ ਸੁਖਦੇਵ ਥਾਪਰ ਦੀ ਅਣਦੇਖੀ ਦੇ ਵਿਰੋਧ ’ਚ ਜਨਮਸਥਲੀ ’ਤੇ ਕ੍ਰ
*ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪ
ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲ
*ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਮਨਾਇਆ ਐਂਟੀ-ਰੈਗਿੰਗ
ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲ
*ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ
ਬੇਅਦਬੀ ਪਾਰਟੀ ਮੁਕੰਮਲ ਤੌਰ 'ਤੇ ਈਡੀ ਪਾਰਟੀ ਅਤੇ ਈਡੀ ਦਾ ਬੁਲਾਰ
ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖ
ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51326001

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us