ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵੱਲੋਂ ‘ਗ੍ਰੀਨ ਐਂਡ ਕਲੀਨ ਕੈਂਪਸ’ ਮੁਹਿੰਮ ਦਾ ਸ਼ਾਨਦਾਰ ਆਯੋਜਨ

Aug27,2026 | Ravinder Singh Dhillon | Khanna (ludhiana)

ਖੰਨਾ: ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਵਾਤਾਵਰਣ ਸੰਭਾਲ, ਸਫ਼ਾਈ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ‘ਗ੍ਰੀਨ ਐਂਡ ਕਲੀਨ ਕੈਂਪਸ’ ਮੁਹਿੰਮ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਸੈਂਕੜੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਕਾਗਜ਼, ਪਲਾਸਟਿਕ ਅਤੇ ਹੋਰ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਸੁੰਦਰ ਅਤੇ ਉਪਯੋਗੀ ਵਸਤੂਆਂ ਤਿਆਰ ਕੀਤੀਆਂ। ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੰਭਾਲ ਅਤੇ ਪੌਦੇ ਲਗਾਉਣ ਦਾ ਸੁਨੇਹਾ ਦਿੰਦੇ ਬੈਨਰਾਂ ਨਾਲ ਜਾਗਰੂਕਤਾ ਮਾਰਚ ਵੀ ਕੱਢਿਆ ਗਿਆ। ਵਿਦਿਆਰਥੀਆਂ ਨੇ ਸਿੰਗਲ-ਯੂਜ਼ ਪਲਾਸਟਿਕ ਬੰਦ ਕਰਨ, ਊਰਜਾ ਦੀ ਬੱਚਤ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਸਹੁੰ ਚੁੱਕੀ।
ਵਿਦਿਆਰਥੀਆਂ ਨੇ ‘ਸੇਵ ਅਰਥ’ ਅਤੇ ‘ਕਲੀਨ ਇੰਡੀਆ’ ਵਿਸ਼ਿਆਂ ’ਤੇ ਪੋਸਟਰ ਤਿਆਰ ਕਰਕੇ ਵਾਤਾਵਰਣ ਸੁਰੱਖਿਆ ਦਾ ਸੁਨੇਹਾ ਦਿੱਤਾ। ਵਾਤਾਵਰਣ ਮਾਹਿਰਾਂ ਵੱਲੋਂ ਕਾਰਬਨ ਫੁੱਟਪ੍ਰਿੰਟ ਘਟਾਉਣ, ਪਾਣੀ ਦੀ ਸੰਭਾਲ ਅਤੇ ਪ੍ਰਦੂਸ਼ਣ ਰੋਕਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ। ਅੰਤ ਵਿੱਚ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕੈਂਪਸ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਗਿਆ।

-gulzargroupofinstitutions-ggikhanna-greenandcleancampus-environmentalconservation-cleancampus-sustainabledevelopment-khanna



TOP HEADLINES


ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5
*ਪੰਜਾਬ ਵਿੱਚ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਸ਼ੁਰੂਆਤ*
*ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਆਸੀ ਨੌਟੰਕੀ ਹੈ, ਉਨ੍ਹਾਂ
ਦੇਸ਼ ਭਰ ਵਿੱਚ 50,05,850 ਸਰਕਾਰੀ ਅਸਾਮੀਆਂ ਖਾਲੀ: ਉਦੈ ਭਾਨੂ ਛ
*ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁ
ਫਿਰੌਤੀ ਲਈ ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈ
*ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11
ਡਿਪਟੀ ਕਮਿਸ਼ਨਰ ਵੱਲੋਂ ਭਗਵਾਨ ਮਹਾਂਵੀਰ ਸਿਵਲ ਹਸਪਤਾਲ ਦਾ ਦੌਰਾ,
ਸੇਵਾ ਅਤੇ ਸਾਧਨਾ ਸਨਾਤਨ ਦਾ ਮੂਲ, ਇਹ ਧਰਮ ਨਹੀਂ ਚੇਤਨਾ ਦਾ ਅਧਾਰ
ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭ
*ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ
*ਭਗਵੰਤ ਮਾਨ ਸਰਕਾਰ ਵਲੋਂ ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ
ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣ
ਇਨੋਸੈਂਟ ਹਾਰਟਸ ਵੱਲੋਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯ
ਅਰਜਨ ਮੇਘਵਾਲ ਫਾਜ਼ਲਿਕਾ ਤੇ ਸ਼ਿਵਰਾਜ ਸਿੰਘ ਚੌਹਾਨ ਤਲਵੰਡੀ ਸਾਬੋ
ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ
*ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ
ਪੰਜਾਬ ’ਚ ਈ ਡੀ ਦੀ ਵੱਡੀ ਕਾਰਵਾਈ: ਮੋਹਾਲੀ ਤੇ ਪਟਿਆਲਾ ’ਚ ਛਾਪੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51898366

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us