ਇੰਨੋਸੈਂਟ ਹਾਰਟਸ ਵਿੱਚ ਅਧਿਆਪਕ ਦਿਵਸ ਦਾ ਸ਼ਾਨਦਾਰ ਆਯੋਜਨ, ਅਰਸਾ ਲਾਈਵ ਬੈਂਡ ਅਤੇ ਆਰ.ਜੇ. ਰੀਤ ਨੇ ਬੰਨ੍ਹਿਆ ਸਮਾਂ

Sep5,2026 | Jagrati Lahar Bureau | Jalandhar



ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਅਧਿਆਪਕ ਦਿਵਸ ਬੜੇ ਉਤਸ਼ਾਹ, ਉਮੰਗ ਅਤੇ ਗਰਿਮਾਮਈ ਵਾਤਾਵਰਨ ਵਿੱਚ ਮਨਾਇਆ ਗਿਆ। ਇਹ ਵਿਸ਼ੇਸ਼ ਆਯੋਜਨ ਅਧਿਆਪਕਾਂ ਦੇ ਸਮਰਪਣ, ਮਿਹਨਤ ਅਤੇ ਸਮਾਜ ਨਿਰਮਾਣ ਵਿੱਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਸੰਬੋਧਨ ਨਾਲ ਹੋਈ, ਜਿਸ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਪ੍ਰਤੀ ਧੰਨਵਾਦ ਅਤੇ ਕ੍ਰਿਤੱਗਤਾ ਪ੍ਰਗਟ ਕੀਤੀ ਗਈ।

ਸਮਾਰੋਹ ਦਾ ਮੁੱਖ ਆਕਰਸ਼ਨ 94.3 ਮਾਈ ਐਫ਼ਐਮ ਦੀ ਪ੍ਰਸਿੱਧ ਆਰ.ਜੇ. ਰੀਤ ਨਾਲ ਕਰਵਾਇਆ ਗਿਆ ਇੰਟਰਐਕਟਿਵ ਸੈਸ਼ਨ ਰਿਹਾ। ਆਪਣੇ ਜੀਵੰਤ ਅੰਦਾਜ਼, ਦਿਲਚਸਪ ਗਤੀਵਿਧੀਆਂ ਅਤੇ ਮਨੋਰੰਜਕ ਗੱਲਬਾਤ ਰਾਹੀਂ ਉਨ੍ਹਾਂ ਨੇ ਹਾਜ਼ਰ ਅਧਿਆਪਕਾਂ ਦਾ ਭਰਪੂਰ ਮਨੋਰੰਜਨ ਕੀਤਾ। ਅਧਿਆਪਕਾਂ ਨੇ ਵੀ ਪੂਰੇ ਜੋਸ਼ ਨਾਲ ਵੱਖ-ਵੱਖ ਖੇਡਾਂ ਅਤੇ ਗਤੀਵਿਧੀਆਂ ਵਿੱਚ ਭਾਗ ਲਿਆ।

ਪ੍ਰੋਗਰਾਮ ਨੂੰ ਹੋਰ ਵੀ ਯਾਦਗਾਰ ਬਣਾਉਂਦਿਆਂ ‘ਅਰਸਾ ਲਾਈਵ ਬੈਂਡ’ ਨੇ ਆਪਣੀ ਸ਼ਾਨਦਾਰ ਸੰਗੀਤਮਈ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ। ਮਧੁਰ ਗੀਤਾਂ ਅਤੇ ਊਰਜਾਵਾਨ ਪੇਸ਼ਕਾਰੀਆਂ ਨੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ।

ਸਮਾਰੋਹ ਦੇ ਅੰਤਿਮ ਪੜਾਅ ਵਿੱਚ ਸ਼੍ਰੀ ਜ਼ੁਬਿਨ ਦੀ ਅਗਵਾਈ ਹੇਠ ਡੀਜੇ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿੱਥੇ ਅਧਿਆਪਕਾਂ ਨੇ ਸੰਗੀਤ ਦੀਆਂ ਧੁਨਾਂ 'ਤੇ ਖੂਬ ਆਨੰਦ ਮਾਣਿਆ ਅਤੇ ਇਸ ਉਤਸਵ ਨੂੰ ਯਾਦਗਾਰ ਬਣਾ ਦਿੱਤਾ।

ਇਸ ਮੌਕੇ ਡਾਇਰੈਕਟਰ ਅਕੈਡਮਿਕਸ ਅਤੇ ਐਚ.ਆਰ. ਸ਼੍ਰੀਮਤੀ ਸ਼ੈਲੀ ਬੌਰੀ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸਮਰਪਣ ਅਤੇ ਨਿਸ਼ਠਾ ਦੀ ਸ਼ਲਾਘਾ ਕੀਤੀ। ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ, “ਅਧਿਆਪਕ ਸਿਰਫ਼ ਗਿਆਨ ਦਾ ਪ੍ਰਸਾਰ ਹੀ ਨਹੀਂ ਕਰਦੇ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ, ਕਦਰਾਂ-ਕੀਮਤਾਂ ਅਤੇ ਭਵਿੱਖ ਦਾ ਨਿਰਮਾਣ ਵੀ ਕਰਦੇ ਹਨ। ਉਨ੍ਹਾਂ ਦਾ ਯੋਗਦਾਨ ਸਮਾਜ ਦੇ ਵਿਕਾਸ ਦੀ ਨੀਂਹ ਹੈ।”

ਇਸ ਮੌਕੇ ਮੈਨੇਜਮੈਂਟ ਦੇ ਸਾਰੇ ਸੀਨੀਅਰ ਮੈਂਬਰ ਵੀ ਹਾਜ਼ਰ ਸਨ।

ਪੂਰੇ ਪ੍ਰੋਗਰਾਮ ਦੌਰਾਨ ਅਧਿਆਪਕਾਂ ਦੇ ਚਿਹਰਿਆਂ 'ਤੇ ਖੁਸ਼ੀ, ਉਤਸ਼ਾਹ ਅਤੇ ਆਪਣੇਪਣ ਦੀ ਝਲਕ ਸਪੱਸ਼ਟ ਤੌਰ 'ਤੇ ਵੇਖਣ ਨੂੰ ਮਿਲੀ। ਇਹ ਸਮਾਰੋਹ ਸਿਰਫ਼ ਇੱਕ ਉਤਸਵ ਨਹੀਂ ਸੀ, ਸਗੋਂ ਅਧਿਆਪਕਾਂ ਪ੍ਰਤੀ ਸਨਮਾਨ, ਪਿਆਰ ਅਤੇ ਕ੍ਰਿਤੱਗਤਾ ਪ੍ਰਗਟ ਕਰਨ ਦਾ ਇੱਕ ਭਾਵਪੂਰਣ ਮੌਕਾ ਬਣ ਗਿਆ।

-innocenthearts-teachersday-arsaliveband-rjreet-teachercelebration



TOP HEADLINES


*ਬਠਿੰਡਾ ਤੋਂ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ
*ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ 'ਤੇ ਹੁਸ਼ਿਆਰਪੁਰ 'ਚ 200 ਤੋ
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵ
*ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ
ਕਿਸਾਨਾਂ ਦਾ ਮੋਰਚਾ 5ਵੇਂ ਦਿਨ ਵੀ ਜਾਰੀ, ਲਗਾਤਾਰ ਵੱਧ ਰਹੀ ਹੈ ਕ
*'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਵਿੱਚ ਪਹਿਲੀ ਵਾਰ ਕੋਸਕ
*ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ
*ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ
*ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼
ਸਕੂਲੀ ਬੱਚਿਆਂ ਦੀ ਸੁਰੱਖਿਆ ਲਈ 20 ਸਕੂਲੀ ਬੱਸਾਂ ਦੀ ਚੈਕਿੰਗ ਕਰ
ਇੰਨੋਸੈਂਟ ਹਾਰਟਸ ਵਿੱਚ ਅਧਿਆਪਕ ਦਿਵਸ ਦਾ ਸ਼ਾਨਦਾਰ ਆਯੋਜਨ, ਅਰਸਾ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਦੀ ਨਸ
*51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ
*51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ
ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਮੁ
ਜਦੋਂ-ਜਦੋਂ ਧਰਤੀ 'ਤੇ ਪਾਪ ਵਧਦਾ ਹੈ, ਉਦੋਂ-ਉਦੋਂ ਭਗਵਾਨ ਅਵਤਾਰ
*ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤ
*ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹ
*ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51710127

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us